ਅਕਾਲੀ ਦਲ ਨੂੰ ਮਜ਼ਬੂਤ ਕਰਨ ’ਚ ਕੋਈ ਕਸਰ ਨਹੀਂ ਛੱਡਾਂਗੇ : ਵਿਰਕ
ਅਕਾਲੀ ਦਲ ਬਾਦਲ ਨੂੰ ਮਜਬੂਤ ਕਰਨ ਚ ਕੋਈ ਕਸਰ ਨਹੀਂ ਛੱਡਾਂਗੇ: ਰਾਜਿੰਦਰ ਸਿੰਘ ਵਿਰਕ
Publish Date: Sat, 07 Mar 2026 04:28 PM (IST)
Updated Date: Sat, 07 Mar 2026 04:30 PM (IST)

ਜੀਐੱਸ ਮਹਿਰੋਕ, ਪੰਜਾਬੀ ਜਾਗਰਣ ਦੇਵੀਗਡ਼੍ਹ : ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸਾਰੀਆਂ ਰਾਜਨੀਤਿਕ ਪਾਰਟੀਆਂ ਆਪਣੇ ਆਪਣੇ ਹਲਕੇ ਵਿੱਚ ਪਾਰਟੀ ਦੀ ਮਜਬੂਤੀ ਲਈ ਕਮਰ ਕੱਸੇ ਕਰ ਰਹੀਆਂ ਹਨ, ਉਸੇ ਤਹਿਤ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂਆਂ ਵੱਲੋਂ ਵੀ ਹਲਕਾ ਸਨੌਰ ’ਚ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਇੱਕ ਕੀਤਾ ਜਾ ਰਿਹਾ ਹੈ, ਜਿਸ ਤਹਿਤ ਰਾਜਿੰਦਰ ਸਿੰਘ ਵਿਰਕ ਵੀ ਹਲਕਾ ਸਨੌਰ ਵਿੱਚ ਬਡ਼ੀ ਸ਼ਿਦਤ ਨਾਲ ਲੋਕਾਂ ਵਿੱਚ ਵਿਚਰ ਰਹੇ ਹਨ ਅਤੇ ਹਲਕੇ ਸਨੌਰ ਦੀ ਸੰਗਤ ਨਾਲ ਲਗਾਤਾਰ ਸੰਪਰਕ ਵਿੱਚ ਹਨ। ਹਲਕ ਸਨੌਰ ਵਿੱਚ ਉਨ੍ਹਾਂ ਦੀ ਵਰਕਰਾਂ ਨਾਲ ਪਕਡ਼ ਕਾਫੀ ਮਜ਼ਬੂਤ ਮੰਨੀ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਜੂਮ ਐਪ ਜਰੀਏ ਗੱਲਬਾਤ ਕੀਤੀ ਅਤੇ ਹਲਕਾ ਸਨੌਰ ਦੀ ਸਥਿਤੀ ਬਾਰੇ ਵੀ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਹਲਕਾ ਸਨੌਰ ਵਿੱਚ ਪਾਰਟੀ ਦੀ ਮਜ਼ਬੂਤੀ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਰਾਜਿੰਦਰ ਸਿੰਘ ਵਿਰਕ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਪੰਜਾਬ ਦੇ ਲੋਕਾਂ ਦੀ ਖੇਤਰੀ ਪਾਰਟੀ ਹੈ ਅਤੇ ਖੇਤਰੀ ਪਾਰਟੀ ਹੀ ਆਪਣੇ ਖੇਤਰ ਦੇ ਲੋਕਾਂ ਦੇ ਦੁੱਖ ਦਰਦ ਸਮਝ ਸਕਦੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਪੰਜਾਬ ਦੇ ਲੋਕਾਂ ਦੇ ਦੁੱਖ ਦਰਦ ਨਹੀਂ ਸਮਝ ਸਕਦੀਆਂ। ਉਨ੍ਹਾਂ ਕਿਹਾ ਕਿ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਚਾਹੇ ਭਾਰਤੀ ਜਨਤਾ ਪਾਰਟੀ ਹੋਵੇ, ਚਾਹੇ ਕਾਂਗਰਸ ਜਾਂ ਆਮ ਆਦਮੀ ਪਾਰਟੀ ਸਭ ਨੇ ਸਮੇਂ-ਸਮੇਂ ਪੰਜਾਬ ਨੂੰ ਲੁੱਟਿਆ ਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਇਸ ਵਾਰ ਮੰਨ ਬਣਾ ਲਿਆ ਹੈ ਕਿ ਪੰਜਾਬ ਵਿੱਚ ਇਸ ਵਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਬਣਨ ਜਾ ਰਹੀ ਹੈ।