ਅਕਾਲੀ ਦਲ ਵਿਧਾਨ ਸਭਾ ਚੋਣਾਂ ’ਚ ਵੱਡੀ ਜਿੱਤ ਦਰਜ ਕਰਵਾਏਗੀ : ਜਥੇਦਾਰ ਗੜ੍ਹੀ
ਅਕਾਲੀ ਦਲ ਵਿਧਾਨ ਸਭਾ ਚੋਣਾਂ ’ਚ ਵੱਡੀ ਜਿੱਤ ਦਰਜ ਕਰਵਾਏਗੀ - ਜਥੇਦਾਰ ਗੜ੍ਹੀ
Publish Date: Mon, 23 Mar 2026 04:43 PM (IST)
Updated Date: Mon, 23 Mar 2026 04:46 PM (IST)

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਹਲਕਾ ਰਾਜਪੁਰਾ ਦੇ ਇੰਚਾਰਜ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਐਗਜੈਕਟਿਵ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਵੱਲੋਂ 2027 ਦੀਆਂ ਵਿਧਾਨ ਸਭਾ ਦੇ ਮੱਦੇਨਜ਼ਰ ਨਿੱਘੀ ਮਿਲਣੀ ਪ੍ਰੋਗਰਾਮ ਦੇ ਤਹਿਤ ਹਲਕਾ ਰਾਜਪੁਰਾ ਅਧੀਨ ਆਉਂਦੇ ਪਿੰਡਾਂ ’ਚ ਪਾਰਟੀ ਨੂੰ ਬੂਥ ਪੱਧਰ ਉੱਤੇ ਮਜ਼ਬੂਤ ਕਰਨ ਦੇ ਲਈ ਬੂਥ ਕਮੇਟੀਆਂ ਬਣਾਈਆਂ ਜਾ ਰਹੀਆਂ ਹਨ। ਇਸੇ ਕੜੀ ਤਹਿਤ ਨੇੜਲੇ ਪਿੰਡ ਉਰਨਾ ਵਿਖੇ ਸ਼੍ਰੋਮਣੀ ਅਕਾਲੀ ਦਲ ਸਰਕਲ ਖੇੜਾ ਗੱਜੂ ਦੇ ਪ੍ਰਧਾਨ ਰਘਬੀਰ ਸਿੰਘ ਨੰਬਰਦਾਰ ਦੀ ਪ੍ਰਧਾਨਗੀ ਹੇਠ ਪਿੰਡ ਵਾਸੀਆਂ ਦਾ ਇਕੱਠ ਰੱਖਿਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ ਤੇ ਪੁੱਜੇ ਸ਼੍ਰੋਮਣੀ ਅਕਾਲੀ ਦਲ ਹਲਕਾ ਰਾਜਪੁਰਾ ਦੇ ਇੰਚਾਰਜ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਹਰ ਵੋਟਰ ਦੀ ਇੱਕੋ ਆਵਾਜ਼ ਹੈ ਕਿ ਜੇਕਰ ਆਪਾਂ ਪੰਜਾਬ ਸੂਬੇ ਨੂੰ ਬਚਾਉਣਾ ਹੈ ਤਾਂ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਦੌਰਾਨ ਅਕਾਲੀ ਦਲ ਪਾਰਟੀ ਦੀ ਸਰਕਾਰ ਬਣਾ ਕੇ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਬਣਾਉਣਾ ਪਵੇਗਾ। ਜਥੇਦਾਰ ਗੜ੍ਹੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਤਰਫੋਂ ਪੰਜਾਬ ਸੂਬੇ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਸਮੇਂ ਕੀਤੇ ਗਏ ਵਿਕਾਸ ਕਾਰਜਾਂ ਅਤੇ ਉਨ੍ਹਾਂ ਦੀਆਂ ਪ੍ਰਾਪਤੀਆਂ ਗਿਣਾਈਆਂ। ਉਨ੍ਹਾਂ ਦੱਸਿਆ ਕਿ ਪੰਜਾਬ ਸੂਬਾ ਇਸ ਸਮੇਂ ਨਸ਼ਿਆਂ, ਗੈਂਗਸਟਰ, ਭਰਿਸ਼ਟਾਚਾਰ ਸਮੇਤ ਆਮ ਆਦਮੀ ਪਾਰਟੀ ਵੱਲੋਂ ਦੀ ਮਾੜੀ ਕਾਰਗੁਜ਼ਾਰੀ ਕਾਰਨ ਦਿਨ ਪ੍ਰਤੀ ਦਿਨ ਕਰਜ਼ੇ ਦੀ ਮਾਰ ਹੇਠ ਆ ਰਿਹਾ ਹੈ, ਜਿਸ ਦਾ ਖਮਿਆਜਾ ਪੰਜਾਬ ਸੂਬੇ ਦੀ ਜਨਤਾ ਨੂੰ ਭੁਗਤਣਾ ਪਵੇਗਾ। ਇਸ ਮੌਕੇ ਸਮੂਹ ਇਕੱਠ ਵੱਲੋਂ ਹੱਥ ਖੜ੍ਹੇ ਕਰਕੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਦਾ ਸਾਥ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਪਿੰਡ ਉਰਨਾ ਦੇ ਸਾਬਕਾ ਸਰਪੰਚ ਸੁਖਦੇਵ ਸਿੰਘ, ਜਥੇਦਾਰ ਤਰਲੋਕ ਸਿੰਘ, ਕੁਲਵਿੰਦਰ ਸਿੰਘ ਕਾਲੋ ਮਾਜਰਾ, ਜੋਗਿੰਦਰ ਸਿੰਘ, ਜਰਨੈਲ ਸਿੰਘ, ਗੁਰਮੀਤ ਸਿੰਘ, ਗੁਰਨਾਮ ਸਿੰਘ, ਟਿੱਕਾ ਸਿੰਘ, ਬਲਵਿੰਦਰ ਸਿੰਘ ਨੇਪਰਾ, ਸੁਰਿੰਦਰ ਸਿੰਘ ਘੁਮਾਣਾ, ਕੁਲਦੀਪ ਸਿੰਘ, ਸਵਰਨ ਸਿੰਘ ਸਮੇਤ ਪਾਰਟੀ ਦੇ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।