- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਕਾਲੀ ਦਲ ਦੇ 27 ਉਮੀਦਵਾਰ ਚੋਣ ਮੈਦਾਨ ’ਚ ਨਿਤਰੇ: ਗੜ੍ਹੀ

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਰਾਜਪੁਰਾ ਨਗਰ ਕੌਂਸਲ ਦੀਆਂ 26 ਮਈ ਨੂੰ ਹੋਣ ਜਾ ਰਹੀਆਂ ਚੋਣਾਂ ਦੇ ਸਬੰਧ ’ਚ ਜਿੱਥੇ ਇਕ ਪਾਸੇ ਸਾਰੀਆਂ ਰਾਜਨੀਤਿਕ ਪਾਰਟੀਆਂ ਵੱਲੋਂ ਆਪਣੇ ਆਪਣੇ ਉਮੀਦਵਾਰ ਚੋਣ ਮੈਦਾਨ ’ਚ ਉਤਾਰ ਦਿੱਤੇ ਹਨ ਉਥੇ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਵੱਲੋਂ ਵੀ ਰਾਜਪੁਰਾ ਨਗਰ ਕੌਂਸਲ ਦੇ ਕੁੱਲ 31 ਵਾਰਡਾਂ ’ਚੋਂ 27 ਵਾਰਡਾਂ ’ਚ ਸ਼੍ਰੋਮਣੀ ਅਕਾਲੀ ਦਲ ਦੀ ਤਰਫੋਂ ਇਕੱਲਿਆਂ ਚੋਣ ਲੜਨ ਦਾ ਐਲਾਨ ਕਰਦਿਆਂ ਉਮੀਦਵਾਰ ਚੋਣ ਮੈਦਾਨ ’ਚੋਂ ਉਤਾਰਨ ਦੇ ਨਾਲ ਮੁਕਾਬਲਾ ਰੋਮਾਂਚਿਕ ਹੁੰਦਾ ਦਿਖਾਈ ਦੇ ਰਿਹਾ ਹੈ। ਜਾਣਕਾਰੀ ਦੇ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਥੇਦਾਰ ਸੁਖਜੀਤ ਸਿੰਘ ਗੜ੍ਹੀ ਦੇ ਵੱਲੋਂ ਨਗਰ ਕੌਂਸਲ ਦੀਆਂ ਚੋਣਾਂ ਸਬੰਧੀ ਚੋਣ ਮੈਦਾਨ ਦੇ ਵਿੱਚ ਉਤਾਰੇ ਉਮੀਦਵਾਰਾਂ ਵਿੱਚੋਂ ਵਾਰਡ ਨੰਬਰ 1 ਤੋਂ ਜਸਬੀਰ ਕੌਰ, ਵਾਰਡ ਨੰਬਰ 2 ਤੋਂ ਜਸਵੀਰ ਸਿੰਘ ਜੱਸੀ, ਵਾਰਡ ਨੰਬਰ 3 ਤੋਂ ਦਲਜੀਤ ਕੌਰ, ਵਾਰਡ ਨੰਬਰ 4 ਤੋਂ ਪਰਮਜੀਤ ਸਿੰਘ ਮਾਹੀ, ਵਾਰਡ ਨੰਬਰ 5 ਤੋਂ ਸੁਰਜੀਤ ਕੌਰ, ਵਾਰਡ ਨੰਬਰ 6 ਤੋਂ ਗੁਰਬਾਜ ਸਿੰਘ, ਵਾਰਡ ਨੰਬਰ 7 ਤੋਂ ਪ੍ਰਿਅੰਕਦੀਪ, ਵਾਰਡ ਨੰਬਰ 8 ਤੋਂ ਜੋਤੀ ਰਾਣੀ, ਵਾਰਡ ਨੰਬਰ 10 ਤੋਂ ਸਚਿਨ, ਵਾਰਡ ਨੰਬਰ 11 ਤੋਂ ਭੁਪਿੰਦਰ ਕੌਰ, ਵਾਰਡ ਨੰਬਰ 12 ਤੋਂ ਸਿਕੰਦ, ਵਾਰਡ ਨੰਬਰ 14 ਤੋਂ ਸੁਖਦੇਵ ਸਿੰਘ, ਵਾਰਡ ਨੰਬਰ 15 ਤੋਂ ਕਰਮਜੀਤ ਕੌਰ, ਵਾਰਡ ਨੰਬਰ 18 ਤੋਂ ਜਸਪਾਲ ਸਿੰਘ, ਵਾਰਡ ਨੰਬਰ 19 ਤੋਂ ਗੁਰਵਿੰਦਰ ਕੌਰ, ਵਾਰਡ ਨੰਬਰ 21 ਤੋਂ ਲਲਿਤ, ਵਾਰਡ ਨੰਬਰ 22 ਤੋਂ ਜਸਵੰਤ ਸਿੰਘ, ਵਾਰਡ ਨੰਬਰ 23 ਤੋਂ ਲਖਵਿੰਦਰ ਕੌਰ, ਵਾਰਡ ਨੰਬਰ 24 ਤੋਂ ਸੁਖਵਿੰਦਰ ਸਿੰਘ, ਵਾਰਡ ਨੰਬਰ 25 ਤੋਂ ਮਨਜੀਤ ਕੌਰ, ਵਾਰਡ ਨੰਬਰ 26 ਤੋਂ ਪਰਮਜੀਤ ਸਿੰਘ ਬਾਵਾ, ਵਾਰਡ ਨੰਬਰ 27 ਤੋਂ ਜਸਵਿੰਦਰ ਕੌਰ, ਵਾਰਡ ਨੰਬਰ 28 ਤੋਂ ਕਮਰਜੋਤ ਸਿੰਘ, ਵਾਰਡ ਨੰਬਰ 29 ਤੋਂ ਰਾਜਵੰਤ ਕੌਰ, ਵਾਰਡ ਨੰਬਰ 30 ਤੋਂ ਦਲਵੀਰ ਸਿੰਘ ਸੱਗੂ ਅਤੇ ਵਾਰਡ ਨੰਬਰ 31 ਤੋਂ ਕੁਲਵੰਤ ਸਿੰਘ ਭਿੰਡਰ ਦੇ ਨਾਮ ਸ਼ਾਮਿਲ ਹਨ। ਉਹਨਾਂ ਕਿਹਾ ਕਿ ਜੇਕਰ ਨਗਰ ਕੌਂਸਲ ਚੋਣਾਂ ਦੌਰਾਨ ਸੱਤਾਧਿਰ ਧੱਕੇਸ਼ਾਹੀ ਕਰਦੀ ਹੈ ਤਾਂ ਸ਼੍ਰੋਮਣੀ ਅਕਾਲੀ ਦਲ ਉਸਦਾ ਡੱਟ ਕੇ ਮੁਕਾਬਲਾ ਕਰੇਗੀ। ਜਥੇਦਾਰ ਗੜ੍ਹੀ ਨੇ ਕਿਹਾ ਕਿ ਰਾਜਪੁਰਾ ਸ਼ਹਿਰ ਇਸ ਸਮੇਂ ਗੰਦਗੀ ਦੇ ਢੇਰਾਂ ’ਚ ਤਬਦੀਲ ਹੋ ਚੁੱਕਿਆ ਹੈ ਅਤੇ ਸਾਰੀਆਂ ਸੜਕਾਂ ਬੁਰੀ ਤਰ੍ਹਾਂ ਟੁੱਟ ਚੁੱਕੀਆ ਹਨ ਅਤੇ ਰਾਜਪੁਰਾ ਸ਼ਹਿਰ 566ਵੇਂ ਨੰਬਰ ਉੱਤੇ ਪੁੱਜ ਚੁੱਕਿਆ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਰਣਜੀਤ ਸਿੰਘ ਰਾਣਾ, ਬਲਵਿੰਦਰ ਸਿੰਘ ਸੈਂਬੀ, ਗਿਆਨੀ ਭੁਪਿੰਦਰ ਸਿੰਘ ਗੋਲੂ, ਸੁਰਿੰਦਰ ਸਿੰਘ ਘੁਮਾਣਾ, ਪਰਮਜੀਤ ਸਿੰਘ ਮਾਹੀ, ਬਲਵਿੰਦਰ ਸਿੰਘ ਨੇਪਰਾ, ਕੁਲਵਿੰਦਰ ਸਿੰਘ ਕਾਲੋਮਾਜਰਾ ਸਮੇਤ ਹੋਰ ਹਾਜ਼ਰ ਸਨ।