ਅਕਾਲੀ ਦਲ ਨੇ ਸਰਕਾਰ ਖ਼ਿਲਾਫ਼ ਕੀਤਾ ਰੋਸ ਵਿਖਾਵਾ
ਸ਼੍ਰੋਮਣੀ ਅਕਾਲੀ ਦਲ ਵੱਲੋਂ ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ
Publish Date: Tue, 16 Jun 2026 05:00 PM (IST)
Updated Date: Tue, 16 Jun 2026 05:03 PM (IST)

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਇਥੋਂ ਦੇ ਟਾਹਲੀ ਵਾਲਾ ਚੌਕ ਵਿਖੇ ਅੱਜ ਸ਼੍ਰੋਮਣੀ ਅਕਾਲੀ ਦਲ ਹਲਕਾ ਰਾਜਪੁਰਾ ਦੇ ਇੰਚਾਰਜ ਤੇ ਸ਼੍ਰੋਮਣੀ ਕਮੇਟੀ ਦੇ ਐਗਜੈਕਟਿਵ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਦੀ ਅਗਵਾਈ ’ਚ ਅਕਾਲੀ ਦਲ ਪਾਰਟੀ ਅਹੁਦੇਦਾਰਾਂ ਤੇ ਵਰਕਰਾਂ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਮੌਕੇ ਰੋਸ ਪ੍ਰਦਰਸ਼ਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਲਕਾ ਇੰਚਾਰਜ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਕਿਹਾ ਕਿ ਸੋਸ਼ਲ ਮੀਡੀਆ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸਦੀ ਜਾਂਚ ਲੈਬੋਰੇਟਰੀ ਦੀ ਰਿਪੋਰਟ ਵੀ ਸਾਹਮਣੇ ਆ ਚੁੱਕੀ ਹੈ। ਉਨ੍ਹਾਂ ਕਿਹਾ ਕਿ ਵੀਡੀਓ ਏਆਈ ਨਾਲ ਨਹੀਂ ਬਣਾਈ ਗਈ ਸਗੋਂ ਵੀਡੀਓ ਅਸਲੀ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦੀ ਸਰਬਉੱਚ ਅਦਾਲਤ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਜੋ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਖ਼ਿਲਾਫ਼ ਜਿਹੜੀ ਕਾਰਵਾਈ ਕੀਤੀ ਗਈ ਹੈ, ਬਿਲਕੁਲ ਸਹੀ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਿਹੜੇ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ਹਨ, ਉਨ੍ਹਾਂ ਨੂੰ ਲਾਗੂ ਕੀਤਾ ਜਾਵੇਗਾ। ਜਥੇਦਾਰ ਗੜ੍ਹੀ ਨੇ ਕਿਹਾ ਕਿ ਸੰਗਤ ਦੇ ਮਨਾਂ ’ਚ ਰੋਸ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਇਹ ਹਰਕਤ ਕੀਤੀ ਗਈ ਹੈ। ਇਸ ਘਟਨਾ ਦੀ ਜਿੰਨੀ ਨਿੰਦਿਆ ਕੀਤੀ ਜਾਵੇ ਉਨੀਂ ਘੱਟ ਹੈ ਅਜਿਹੀਆਂ ਘਟਨਾ ਦੇ ਨਾਲ ਪੰਜਾਬ ਸੂਬਾ ਅਤੇ ਸਿੱਖ ਭਾਈਚਾਰੇ ਨੂੰ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ ਹੈ ਜਿਸਦੇ ਰੋਸ ਵਜੋਂ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਦੌਰਾਨ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਅਤੇ ਰਾਜਪੁਰਾ ਦੇ ਸੀਨੀਅਰ ਅਕਾਲੀ ਆਗੂ ਰਣਜੀਤ ਸਿੰਘ ਰਾਣਾ, ਰਾਜਪੁਰਾ ਸ਼ਹਿਰੀ ਦੇ ਪ੍ਰਧਾਨ ਅਰਵਿੰਦਪਾਲ ਸਿੰਘ ਰਾਜੂ, ਬਲਵਿੰਦਰ ਸਿੰਘ ਸੈਬੀ, ਕੌਂਸਲਰ ਦਲਵੀਰ ਸਿੰਘ ਸੱਗੂ, ਬਲਵਿੰਦਰ ਸਿੰਘ ਨੇਪਰਾ, ਕੁਲਵਿੰਦਰ ਸਿੰਘ ਕਾਲੋਮਾਜਰਾ ਪ੍ਰਧਾਨ ਬੀਸੀ ਵਿੰਗ, ਗੁਰਦੇਵ ਸਿੰਘ, ਸੁਰਿੰਦਰ ਸਿੰਘ ਘੁਮਾਣਾ, ਅੰਮ੍ਰਿਤਪਾਲ ਸਿੰਘ ਖਾਲਸਾ, ਸੁਖਵਿੰਦਰ ਸਿੰਘ ਖੇੜਾਗੱਜੁ, ਭੁਪਿੰਦਰ ਸਿੰਘ ਗੋਲੂ, ਕੌਂਸਲਰ ਗੁਰਦੇਵ ਸਿੰਘ, ਨੰਬਰਦਾਰ ਰਘਵੀਰ ਸਿੰਘ, ਹਰਮੀਤ ਸਿੰਘ ਟਿਵਾਣਾ, ਰਘਵੀਰ ਸਿੰਘ ਬਨੂੜ, ਕਰਮਜੀਤ ਕੌਰ ਹਲਕਾ ਪ੍ਰਧਾਨ ਇਸਤਰੀ ਵਿੰਗ, ਜਤਿੰਦਰ ਸਿੰਘ ਰਾਈਮਾਜਰਾ, ਦਲਵੀਰ ਸਿੰਘ ਕੋਟਲਾ, ਅਸ਼ੋਕ ਕੁਮਾਰ ਖੇੜਾਗੱਜੂ, ਪਰਮਜੀਤ ਸਿੰਘ ਮਾਹੀ, ਸੁਖਵਿੰਦਰ ਸਿੰਘ ਸੁੱਖਾ, ਮੰਗਤ ਮੰਗੂ, ਬਚਿੱਤਰ ਸਿੰਘ ਸਾਹਲ, ਨਿਹੰਗ ਪ੍ਰਤਾਪ ਸਿੰਘ ਢੂੰਡਾ, ਨਿਹੰਗ ਕੁਲਦੀਪ ਸਿੰਘ, ਸੁਖਦੇਵ ਸਿੰਘ ਨਿਕਾ, ਸ਼ਮਿੰਦਰ ਸੰਮੀ ਸਮੇਤ ਅਕਾਲੀ ਪਾਰਟੀ ਵਰਕਰਾਂ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਪੰਜਾਬ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਆਪਣਾ ਗੁੱਸਾ ਜ਼ਾਹਿਰ ਕੀਤਾ।