ਅਕਾਲੀ ਦਲ ਪੁਨਰ ਸੁਰਜੀਤ ਦੇ ਪੀਏਸੀ ਤੇ ਸਾਬਕਾ ਸੰਸਦ ਮੈਂਬਰ ਬੀਬੀ ਸਤਵਿੰਦਰ ਕੌਰ ਧਾਲੀਵਾਲ ਹੋਏ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ
ਮਣੀ ਅਕਾਲੀ ਦਲ ਨੂੰ ਫਤਿਹਗੜ੍ਹ ਸਾਹਿਬ ਵਿੱਚ ਉਦੋਂ ਵੱਡਾ ਬਲ ਮਿਲਿਆ ਜਦੋਂ ਸਾਬਕਾ ਸੰਸਦ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪੀ.ਏ.ਸੀ ਮੈਂਬਰ ਬੀਬੀ ਸਤਵਿੰਦਰ ਕੌਰ ਧਾਲੀਵਾਲ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ
Publish Date: Fri, 03 Apr 2026 09:26 PM (IST)
Updated Date: Fri, 03 Apr 2026 09:30 PM (IST)
-ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸਿਰੋਪਾਓ ਦੇ ਕੇ ਕੀਤਾ ਸਵਾਗਤ
ਸਟਾਫ ਰਿਪੋਰਟਰ, ਪੰਜਾਬੀ ਜਾਗਰਣ ,ਫਤਿਹਗੜ੍ਹ ਸਾਹਿਬ : ਸ਼੍ਰੋਮਣੀ ਅਕਾਲੀ ਦਲ ਨੂੰ ਫਤਿਹਗੜ੍ਹ ਸਾਹਿਬ ਵਿੱਚ ਉਦੋਂ ਵੱਡਾ ਬਲ ਮਿਲਿਆ ਜਦੋਂ ਸਾਬਕਾ ਸੰਸਦ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪੀ.ਏ.ਸੀ ਮੈਂਬਰ ਬੀਬੀ ਸਤਵਿੰਦਰ ਕੌਰ ਧਾਲੀਵਾਲ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ, ਜਿਨਾਂ ਦਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸਿਰੋਪਾਓ ਦੇ ਕੇ ਸਵਾਗਤ ਕੀਤਾ ਗਿਆ। ਇਸ ਮੌਕੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਬਲਵਿੰਦਰ ਸਿੰਘ ਭੂੰਦੜ, ਯੁਗਵਿੰਦਰ ਸਿੰਘ ਧਾਲੀਵਾਲ ਅਤੇ ਹੋਰ ਸੀਨੀਅਰ ਆਗੂ ਵੀ ਹਾਜ਼ਰ ਸਨ ।
ਇਸ ਮੌਕੇ ਬੋਲਦਿਆਂ ਬੀਬੀ ਸਤਵਿੰਦਰ ਕੌਰ ਧਾਲੀਵਾਲ ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਚੜਦੀ ਕਲਾ ਲਈ ਕੀਤੀ ਜਾ ਰਹੀ ਮਿਹਨਤ ਅਤੇ ਪੰਜਾਬ ਦੇ ਭਲੇ ਤੇ ਵਿਕਾਸ ਲਈ ਕੀਤੇ ਜਾ ਰਹੇ ਕੰਮਾਂ ਨੂੰ ਮੁੱਖ ਰੱਖ ਕੇ ਹੀ ਬਿਨਾਂ ਸ਼ਰਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਹਨ।
ਬੀਬੀ ਧਾਲੀਵਾਲ ਨੇ ਸਪਸ਼ਟ ਕੀਤਾ ਕਿ ਉਹ ਜਿਸ ਮਨਸ਼ਾ ਨਾਲ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤੀ ਵਿੱਚ ਸ਼ਾਮਿਲ ਹੋਏ ਸਨ, ਉਹ ਪਾਰਟੀ ਆਪਣੇ ਮੰਤਵਾ ਵਿੱਚ ਪੂਰੀ ਨਹੀਂ ਉਤਰ ਸਕੀ ਜਿਸ ਕਾਰਨ ਹੀ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਘਰ ਵਾਪਸੀ ਕੀਤੀ ।
ਜਿਕਰਯੋਗ ਹੈ ਕਿ ਬੀਬੀ ਸਤਵਿੰਦਰ ਕੌਰ ਧਾਲੀਵਾਲ ਸ਼੍ਰੋਮਣੀ ਅਕਾਲੀ ਦਲ ਵੱਲੋਂ 1997 ਤੇ 1998 ਵਿੱਚ ਹਲਕਾ ਰੋਪੜ ਤੋਂ ਬਤੌਰ 2 ਵਾਰ ਸੰਸਦ ਮੈਂਬਰ ਚੁਣੇ ਗਏ ਸਨ ਤੇ ਉਹਨਾਂ ਨੇ ਹਲਕੇ ਵਿੱਚ ਵਿਚਰਦਿਆਂ ਹਲਕੇ ਦੇ ਵਿਕਾਸ ਵਿੱਚ ਪੂਰਨ ਯੋਗਦਾਨ ਪਾਇਆ ਸੀ ।