- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਿਜਲੀ ਕੱਟਾਂ ਤੇ ਵੱਧ ਆ ਰਹੇ ਬਿਜਲੀ ਬਿੱਲਾਂ ਖਿਲਾਫ਼ ਸ਼੍ਰੋਮਣੀ ਅਕਾਲੀ (ਬ) ਵੱਲੋਂ ਰੋਸ਼ ਮੁਜਾਹਰੇ

ਪਰਗਟ ਸਿੰਘ•, ਪੰਜਾਬੀ ਜਾਗਰਣ•, ਪਟਿਆਲਾ : ਪਿਛਲੇ ਦਿਨਾਂ ਤੋਂ ਬਿਜਲੀ ਦੀ ਵਧ ਰਹੀ ਕਿੱਲਤ ਕਾਰਨ ਲੱਗਦੇ ਬਿਜਲੀ ਕੱਟਾਂ ਤੇ ਕਈ ਕਈ ਮਹੀਨਿਆਂ ਦੇ ਇਕੱਠੇ ਵੱਧ ਆ ਰਹੇ ਬਿੱਲਾਂ ਖ਼ਿਲਾਫ਼ ਅਕਾਲੀ ਦਲ (ਬ) ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਜ਼ਿਲ੍ਹੇ ’ਚ ਵੱਖ-ਵੱਖ ਥਾਵਾਂ ’ਤੇ ਰੋਸ ਮੁਜ਼ਾਹਰੇ ਕੀਤੇ ਗਏ, ਜਿਸ ਤਹਿਤ ਪਟਿਆਲਾ ਦਿਹਾਤੀ ਹਲਕੇ ਦੇ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਦੀ ਅਗਵਾਈ ਹੇਠ ਬਿਜਲੀ ਬੋਰਡ ਦਫ਼ਤਰ, ਡੀਸੀਡਬਲਿਊ ਰੋਡ ਪਟਿਆਲਾ ਤੇ ਹਲਕਾ ਸ਼ਹਿਰੀ ਦੇ ਇੰਚਾਰਜ ਅਮਰਿੰਦਰ ਸਿੰਘ ਬਜਾਜ ਦੀ ਅਗਵਾਈ ਹੇਠ ਪਾਵਰਕਾਮ ਦੇ ਮੁੱਖ ਦਫਤਰ ਦੇ ਗੇਟ ਦੇ ਸਾਹਮਣੇ ਧਰਨਾ ਲਗਾਇਆ ਗਿਆ। ਇਸ ਦੌਰਾਨ ਜਸਪਾਲ ਸਿੰਘ ਬਿੱਟੂ ਚੱਠਾ ਦੀ ਅਗਵਾਈ ਹੇਠ ਆਉਂਦੇ ਦਿਨਾਂ ’ਚ ਸਰਕਾਰ ਦੇ ਦਾਅਵਿਆਂ ਦੀ ਪੋਲ ਖੋਲ੍ਹਣ ਦਾ ਐਲਾਨ ਕੀਤਾ ਗਿਆ। ਦੋਵਾਂ ਧਰਨਿਆਂ ’ਚ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਅਮਿਤ ਰਾਠੀ ਨੇ ਵੀ ਸ਼ਿਰਕਤ ਕੀਤੀ। ਅਕਾਲੀ ਦਲ ਦੇ ਆਗੂਆਂ ਨੇ ਕਿਹਾ ਕਿ ਬਿਜਲੀ ਵਰਗੀ ਬੁਨਿਆਦੀ ਸਹੂਲਤ ਨੂੰ ਲੈ ਕੇ ਸਰਕਾਰ ਨੂੰ ਲੋਕਾਂ ਦੇ ਸਵਾਲਾਂ ਦਾ ਸਪਸ਼ਟ ਜਵਾਬ ਦੇਣਾ ਚਾਹੀਦਾ ਹੈ। ਇਸ ਮੌਕੇ ਅਮਿਤ ਸਿੰਘ ਰਾਠੀ (ਜ਼ਿਲ੍ਹਾ ਪ੍ਰਧਾਨ ਪਟਿਆਲਾ ਸ਼ਹਿਰੀ), ਹਰਬੰਸ ਸਿੰਘ ਲੰਗ, ਮਾਲਵਿੰਦਰ ਸਿੰਘ ਝਿੱਲ, ਡਾ. ਮਨਪ੍ਰੀਤ ਸਿੰਘ ਚੱਢਾ (ਜ਼ਿਲ੍ਹਾ ਪ੍ਰਧਾਨ ਵਪਾਰ ਵਿੰਗ), ਮਨਮਿੰਦਰ ਸਿੰਘ ਕੌੜਾ (ਜ਼ਿਲ੍ਹਾ ਪ੍ਰਧਾਨ ਬੀ.ਸੀ. ਵਿੰਗ ), ਬੀਬੀ ਜਸਪਾਲ ਕੌਰ ਬਾਰਨ, ਸੀਮਾ ਵੈਦ, ਰੂਬੀ ਰਾਣੀ, ਗੁਰਤੇਜ ਸਿੰਘ ਕੌਲ, ਨਵਦੀਪ ਸਿੰਘ ਚੰਦੀ , ਮਨਜੀਤ ਸਿੰਘ ਸਾਹੀ, ਗੁਰਪ੍ਰੀਤ ਸਿੰਘ ਬਾਰਨ, ਮੋਨੂੰ ਭਾਰਦਵਾਜ, ਮਨਪ੍ਰੀਤ ਸਿੰਘ ਮੋਨੂੰ ਮਾਜਰੀ ਅਕਾਲੀਆਂ, ਹਰਜੋਤ ਸਿੰਘ, ਸੁਖਵਿੰਦਰ ਸਿੰਘ, ਜਸਵੀਰ ਸਿੰਘ, ਬੇਅੰਤ ਸਿੰਘ, ਅਮਰੀਕ ਸਿੰਘ, ਸਰੂਪ ਸਿੰਘ , ਸਹਿਜ ਸਿੰਘ ਮੱਕੜ, ਚੰਨਜੋਤ ਸਿੰਘ ਸਿੱਧੂ (ਯੂਥ ਪ੍ਰਧਾਨ, ਹਲਕਾ ਪਟਿਆਲਾ ਦਿਹਾਤੀ), ਗੁਰਪ੍ਰੀਤ ਸਿੰਘ, ਅਮਨ ਚੌਹਾਨ, ਗੁਰਪ੍ਰੀਤ ਸਿੰਘ ਜਸਮਿੰਦਰ ਸਿੰਘ, ਪਰਮਜੀਤ ਸਿੰਘ ਪੰਮਾ, ਜਰਨੈਲ ਸਿੰਘ (ਬਲਾਕ ਸੰਮਤੀ ਮੈਂਬਰ) ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।
-ਸਰਕਾਰ ਵਾਅਦਿਆਂ ਤੋਂ ਭੱਜੀ : ਬਿੱਟੂ ਚੱਠਾ
ਇਸ ਮੌਕੇ ਪਟਿਆਲਾ ਦਿਹਾਤੀ ਹਲਕੇ ਦੇ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਇਹ ਧਰਨਾ ਸਿਰਫ਼ ਇਕ ਰੋਸ ਪ੍ਰਦਰਸ਼ਨ ਨਹੀਂ, ਸਗੋਂ ਲੋਕਾਂ ਦੀਆਂ ਮੁਸ਼ਕਲਾਂ ਦੀ ਆਵਾਜ਼ ਨੂੰ ਬੁਲੰਦ ਕਰਨ ਦਾ ਸੰਘਰਸ਼ ਹੈ, ਜੋ ਕਿ ਲਗਾਤਾਰ ਜਾਰੀ ਰਹੇਗਾ। ਬਿਜਲੀ ਹਰ ਪਰਿਵਾਰ ਦੀ ਰੋਜ਼ਾਨਾ ਜ਼ਿੰਦਗੀ ਨਾਲ ਜੁੜਿਆ ਬੁਨਿਆਦੀ ਹਿੱਸਾ ਹੈ, ਜਿਸ ਦੀ ਪੂਰਤੀ ਕਰਨਾ ਪੰਜਾਬ ਸਰਕਾਰ ਦੀ ਜ਼ਿੰਮੇਵਾਰ ਹੀ ਪਰ ਅਫਸੋਸ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਅਜਿਹੀਆ ਜ਼ਿੰਮੇਵਾਰੀਆਂ ਤੋਂ ਭੱਜ ਰਹੀ ਹੈ। ਬਿੱਟੂ ਚੱਠਾ ਨੇ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਅਣਦੇਖਾ ਕਰਨ ਦੀ ਬਜਾਏ ਉਨ੍ਹਾਂ ਦਾ ਤੁਰੰਤ ਹੱਲ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਲੋਕਾਂ ਦੇ ਹੱਕਾਂ ਅਤੇ ਬੁਨਿਆਦੀ ਸਹੂਲਤਾਂ ਲਈ ਆਵਾਜ਼ ਬੁਲੰਦ ਕਰਨ ਤੋਂ ਪਿੱਛੇ ਨਹੀਂ ਹਟੇਗਾ। ਬਿੱਟੂ ਚੱਠਾ ਨੇ ਆਖਿਆ ਕਿ ਆਉਣ ਵਾਲੇ ਦਿਨਾਂ ’ਚ ਸਰਕਾਰ ਦੇ ਦਾਅਵਿਆ ਦੀ ਪੋਲ ਖੋਲ੍ਹ ਮੁਹਿਮ ਚਲਾਈ ਜਾਵੇਗੀ।
- ਸਰਕਾਰ ਫੇਲ੍ਹ ਸਾਬਤ ਹੋਈ : ਬਜਾਜ, ਰਾਠੀ
ਪਾਵਰਕਾਮ ਦੇ ਮੁੱਖ ਗੇਟ ’ਤੇ ਲਾਏ ਧਰਨੇ ਨੂੰ ਸੰਬੋਧਨ ਕਰਦਿਆਂ ਹਲਕਾ ਸਹਿਰੀ ਇੰਚਾਰਜ ਅਮਰਿੰਦਰ ਸਿੰਘ ਬਜਾਜ ਅਤੇ ਜਿਲ੍ਹਾ ਪ੍ਰਧਾਨ ਅਮਿਤ ਰਾਠੀ ਨੇ ਆਖਿਆ ਕਿ ਪੰਜਾਬ ਸਰਕਾਰ ਹਰ ਫਰੰਟ ’ਤੇ ਫੇਲ ਸਾਬਤ ਹੋ ਰਹੀ ਕਿਉਂਕਿ ਸਰਕਾਰ ਦਾ ਧਿਆਨ ਫੋਕੀ ਵਾਹ ਵਾਹ ਖੱਟਣ ਤੱਕ ਸੀਮਤ ਹੋ ਗਿਆ ਹੈ ਜਦੋਂ ਕਿ ਲੋਕਾਂ ਦੇ ਮਸਲੇ ਜਿਉਂ ਦੇ ਤਿਉਂ ਖੜ੍ਹੇ ਹਨ। ਦੋਨਾਂ ਆਗੂਆਂ ਨੇ ਆਖਿਆ ਕਿ ਸ੍ਰੋਮਣੀ ਅਕਾਲੀ ਦਲ ਵੇਲੇ ਲੱਗੇ ਪ੍ਰਾਈਵੇਟ ਥਰਮਲ ਪਲਾਂਟਾਂ ਤੋਂ ਬਾਅਦ ਸੂਬੇ ’ਚ ਬਿਜਲੀ ਪੈਦਾ ਕਰਨ ਦਾ ਕੋਈ ਵੀ ਨਵਾਂ ਉਪਰਾਲਾ ਨਹੀਂ ਕੀਤਾ ਗਿਆ ਤੇ ਅੱਜ ਹਲਾਤ ਇਹ ਹਨ ਕਿ ਲੋਕਾਂ ਨੂੰ ਕਈ ਕਈ ਘੰਟਿਆ ਦੇ ਕੱਟਾਂ ’ਚ ਪਰੇਸ਼ਾਨ ਕੀਤਾ ਜਾ ਰਿਹਾ ਹੈ। ਅਮਿਤ ਰਾਠੀ ਨੇ ਆਖਿਆ ਕਿ ਹੁੁਣ ਸਰਕਾਰ ਨੂੰ ਚਲਦਾ ਕਰਨ ਦਾ ਸਮਾ ਆ ਗਿਆ ਤੇ ਲੋਕਾਂ ਨੇ ਸੂਬੇ ਦੀ ਸੱਤਾ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਸੋਂਪਣ ਦਾ ਮਨ ਬਣਾ ਲਿਆ ਹੈ।