
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਦੀ ਬਣੇਗੀ ਸਰਕਾਰ: ਪ੍ਰੋ. ਸਤਨਾਮ ਕੌਰ

ਮਹਿੰਦਰਪਾਲ ਬੱਬੀ, ਪੰਜਾਬੀ ਜਾਗਰਣ, ਭਾਦਸੋਂ : ਪੰਜਾਬ ਵਿਚ ਹੋ ਰਹੇ ਵੱਡੇ ਇਕੱਠ ਤੇ ਵੱਖ-ਵੱਖ ਪਾਰਟੀਆਂ ਤੋਂ ਵੱਡੀ ਗਿਣਤੀ ਵਿਚ ਲੀਡਰ ਤੇ ਵਰਕਰਾਂ ਦੇ ਸ਼ਾਮਲ ਹੋਣ ਕਰਕੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਦਿਨੋ-ਦਿਨ ਮਜਬੂਤ ਹੋ ਰਹੀ ਹੈ ਤੇ ਪੰਜਾਬ ਦਾ ਸਿਆਸੀ ਮਾਹੌਲ ਦਿਨ-ਬ-ਦਿਨ ਬਦਲ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਾਰਟੀ ਦੇ ਮੁੱਖ ਬੁਲਾਰੇ ਪ੍ਰੋ. ਬੀਬੀ ਸਤਨਾਮ ਕੌਰ ਮੱਲ੍ਹੀ ਤੇ ਵਲੋਂ ਪਟਿਆਲਾ ਦਿਹਾਤੀ ਦੇ ਪਿੰਡ ਲੌਟ ਵਿਖੇ ਪਾਰਟੀ ਦੇ ਸੀਨੀਅਰ ਆਗੂ ਲਖਵੀਰ ਸਿੰਘ ਲੌਟ ਨੂੰ ਆਸ਼ੀਰਵਾਦ ਦੇਣ ਲਈ ਪਿੰਡ ਵਾਸੀਆਂ ਵਲੋਂ ਰੱਖੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਬੀਬੀ ਮੱਲ੍ਹੀ ਨੇ ਕਿਹਾ ਕਿ ਸਰਕਾਰ ਬਣਦੇ ਹੀ ਸੂਬੇ ਵਿੱਚ ਨਸ਼ੇ ਖਤਮ ਕਰਕੇ ਨੌਜਵਾਨਾਂ ਲਈ ਰੁਜ਼ਗਾਰ ਦੇ ਸਾਧਨ ਪੈਦਾ ਕੀਤੇ ਜਾਣਗੇ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਜ਼ਾਵਾਂ ਦਿੱਤੀਆਂ ਜਾਣਗੀਆਂ। ਲਖਵੀਰ ਸਿੰਘ ਲੌਟ ਨੇ ਨਗਰ ਨਿਵਾਸੀਆਂ ਧੰਨਵਾਦ ਕਰਦਿਆਂ ਆਖਿਆ ਕਿ ਹੁਣ ਸੂਬੇ ਵਿੱਚ ਨਸਲਾਂ ਤੇ ਫ਼ਸਲਾਂ ਨੂੰ ਬਚਾਉਣ ਦਾ ਸਮਾਂ ਆ ਗਿਆ ਹੈ। ਇਸ ਮੌਕੇ ਜਥੇਦਾਰ ਜੋਗਿੰਦਰ ਸਿੰਘ, ਜਰਨੈਲ ਸਿੰਘ ਅਨੰਦ ਨਗਰ, ਚਮਕੌਰ ਸਿੰਘ ਉੱਪਲ, ਭੁਪਿੰਦਰ ਸਿੰਘ ਮੱਲੀ, ਭੀਮ ਸਿੰਘ ਸੋਹਲ,ਗੁਰਸੇਵਕ ਸ਼ੇਖ ਸ਼ੇਰ ਸਿੰਘ ਕੈਂਥ, ਗੁਰਮੀਤ ਸਿੰਘ , ਮਨਜੀਤ ਸਿੰਘ, ਸੁਖਚੈਨ ਸਿੰਘ, ਦਲਵਾਰਾ ਸਿੰਘ, ਜਗਵਿੰਦਰ ਸਿੰਘ ਸੋਹਲ,ਬੇਅੰਤ ਸਿੰਘ, ਬਾਬਾ ਬਲਵੀਰ ਸਿੰਘ, ਨੰਬਰਦਾਰ ਕਰਨੈਲ ਸਿੰਘ, ਪ੍ਰਭਦੀਪ ਸਿੰਘ, ਕ੍ਰਿਸ਼ਨ ਸਿੰਘ ਸੋਹਲ, ਗੁਰਮੀਤ ਸਿੰਘ ਗੁਰਨਾ, ਮਲਕੀਤ ਸਿੰਘ, ਆਤਮਾ ਸਿੰਘ, ਕਰਤਾਰ ਸਿੰਘ, ਬਲਜੀਤ ਸਿੰਘ, ਹਰਜਿੰਦਰ ਸਿੰਘ ਜ਼ੈਲਦਾਰ ਤੋਂ ਇਲਾਵਾ ਸਮੂਹ ਪਿੰਡ ਵਾਸੀ ਹਾਜ਼ਰ ਸਨ।