- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡਾਂ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਪ੍ਰਚਾਰ ਨੂੰ ਕੀਤਾ ਗਿਆ ਤੇਜ਼

ਕਰਮਵੀਰ ਸਿੰਘ ਮਰਦਾਂਪੁਰ, ਪੰਜਾਬੀ ਜਾਗਰਣ, ਘਨੌਰ : ਹਲਕਾ ਘਨੌਰ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਗੁਰਸੇਵਕ ਸਿੰਘ ਅੰਟਾਲ ਦੀ ਅਗਵਾਈ ਹੇਠ ਪਾਰਟੀ ਵੱਲੋਂ ਪਿੰਡ ਪੱਧਰ ’ਤੇ ਲੋਕਾਂ ਨਾਲ ਸੰਪਰਕ ਅਤੇ ਪ੍ਰਚਾਰ ਸਰਗਰਮੀਆਂ ਨੂੰ ਤੇਜ਼ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਪਿੰਡਾਂ ਵਿੱਚ ਪਾਰਟੀ ਵਰਕਰਾਂ ਅਤੇ ਸਮਰਥਕਾਂ ਨਾਲ ਮੀਟਿੰਗਾਂ ਕਰਕੇ ਪਾਰਟੀ ਦੀ ਵਿਚਾਰਧਾਰਾ, ਪੰਜਾਬ ਨਾਲ ਸਬੰਧਤ ਮੁੱਦਿਆਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਬਾਰੇ ਚਰਚਾ ਕੀਤੀ ਜਾ ਰਹੀ ਹੈ। ਇਸ ਮੌਕੇ ਗੁਰਸੇਵਕ ਸਿੰਘ ਅੰਟਾਲ ਨੇ ਕਿਹਾ ਕਿ ਪਾਰਟੀ ਵੱਲੋਂ ਜ਼ਮੀਨੀ ਪੱਧਰ ’ਤੇ ਆਪਣਾ ਜਥੇਬੰਦਕ ਢਾਂਚਾ ਮਜ਼ਬੂਤ ਕਰਨ ਲਈ ਪਿੰਡ-ਪਿੰਡ ਵਰਕਰਾਂ ਅਤੇ ਲੋਕਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਪਿੰਡਾਂ ਵਿੱਚ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਵੀ ਸੁਣਿਆ ਜਾ ਰਿਹਾ ਹੈ। ਅੰਟਾਲ ਨੇ ਕਿਹਾ ਕਿ ਹਲਕਾ ਘਨੌਰ ਦੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਉਭਾਰਨ ਲਈ ਪਾਰਟੀ ਵਰਕਰਾਂ ਨੂੰ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ। ਇਸ ਦੌਰਾਨ ਉਨ੍ਹਾਂ ਨੇ ਵਰਕਰਾਂ ਨਾਲ ਪਿੰਡ ਪੱਧਰ ’ਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਸੁਚਾਰੂ ਬਣਾਉਣ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ। ਜ਼ਿਕਰਯੋਗ ਹੈ ਕਿ ਗੁਰਸੇਵਕ ਸਿੰਘ ਅੰਟਾਲ ਵੱਲੋਂ ਪਹਿਲਾਂ ਵੀ ਹਲਕਾ ਘਨੌਰ ਵਿੱਚ ਸਥਾਨਕ ਮੁੱਦਿਆਂ ਨੂੰ ਲੈ ਕੇ ਮੀਟਿੰਗਾਂ ਅਤੇ ਸਰਗਰਮੀਆਂ ਕੀਤੀਆਂ ਜਾਂਦੀਆਂ ਰਹੀਆਂ ਹਨ। ਮਾਰਚ 2026 ਵਿੱਚ ਉਨ੍ਹਾਂ ਨੇ ਮੰਜੌਲੀ ਵਿਖੇ ਸਥਾਨਕ ਲੋਕਾਂ ਅਤੇ ਪਾਰਟੀ ਆਗੂਆਂ ਨਾਲ ਮੀਟਿੰਗ ਕਰਕੇ ਘੱਗਰ ਦੀ ਹੜ੍ਹ ਸਮੱਸਿਆ ਸਬੰਧੀ 11 ਮੈਂਬਰੀ ਕਮੇਟੀ ਬਣਾਉਣ ਦਾ ਐਲਾਨ ਕੀਤਾ ਸੀ।