ਮੂਨਕ ਰੈਲੀ ਲਈ ਅਕਾਲੀ ਦਲ ਦੀ ਤਿਆਰੀਆਂ ਤੇਜ਼
ਮੂਨਕ ਰੈਲੀ ਲਈ ਅਕਾਲੀ ਦਲ ਦੀ ਤਿਆਰੀਆਂ ਤੇਜ਼
Publish Date: Sun, 22 Mar 2026 05:48 PM (IST)
Updated Date: Mon, 23 Mar 2026 04:08 AM (IST)

ਹਰਜੀਤ ਸਿੰਘ, ਪੰਜਾਬੀ ਜਾਗਰਣ, ਖਨੌਰੀ : ਸ੍ਰੀ ਗੁਰਦੁਆਰਾ ਸਾਹਿਬ ਨੌਵੀਂ ਪਾਤਿਸ਼ਾਹੀ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਵਰਕਰਾਂ ਅਤੇ ਅਹੁਦੇਦਾਰਾਂ ਦੀ ਮੀਟਿੰਗ ਐਡਵੋਕੇਟ ਗਗਨਦੀਪ ਸਿੰਘ ਖੰਡੇਬਾਦ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ, ਬੀਸੀ ਵਿੰਗ ਦੇ ਨਵੇਂ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਕੜੈਲ ਅਤੇ ਯੂਥ ਵਿੰਗ ਪ੍ਰਧਾਨ ਹਰਪਾਲ ਸਿੰਘ ਖਡਿਆਲ ਖਾਸ ਤੌਰ ’ਤੇ ਸ਼ਾਮਲ ਹੋਏ। ਮੀਟਿੰਗ ਦੌਰਾਨ 24 ਮਾਰਚ ਨੂੰ ਮੂਨਕ ਦੀ ਅਨਾਜ ਮੰਡੀ ਵਿਚ ਹੋਣ ਜਾ ਰਹੀ ਅਕਾਲੀ ਦਲ ਦੀ ਵਿਸ਼ਾਲ ਰੈਲੀ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ। ਆਗੂਆਂ ਵੱਲੋਂ ਦੱਸਿਆ ਕਿ ਇਸ ਰੈਲੀ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਸੀਨੀਅਰ ਲੀਡਰਸ਼ਿਪ ਸ਼ਿਰਕਤ ਕਰੇਗੀ। ਰੈਲੀ ਦੀ ਸਫ਼ਲਤਾ ਲਈ ਵਰਕਰਾਂ ਤੇ ਅਹੁਦੇਦਾਰਾਂ ਨੂੰ ਵੱਖ-ਵੱਖ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ। ਇਸ ਮੌਕੇ ਸਾਰੇ ਵਰਕਰਾਂ ਨੇ ਰੈਲੀ ਨੂੰ ਇਤਿਹਾਸਕ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਸੰਕਲਪ ਲਿਆ। ਇਹ ਰੈਲੀ ਪਾਰਟੀ ਦੀ ਇਕਜੁੱਟਤਾ ਅਤੇ ਤਾਕਤ ਦਾ ਪ੍ਰਦਰਸ਼ਨ ਹੋਵੇਗੀ। ਇਸ ਦੌਰਾਨ ਬੀਸੀ ਵਿੰਗ ਦੇ ਨਵੇਂ ਨਿਯੁਕਤ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਕੜੈਲ ਦਾ ਸਿਰੋਪਾਓ ਪਾ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਨਿਰਮਲ ਸਿੰਘ ਕੜੈਲ ਨੇ ਪਾਰਟੀ ਲੀਡਰਸ਼ਿਪ ਅਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਅੱਗੇ ਵੀ ਲੋਕ ਸੇਵਾ ਲਈ ਵਚਨਬੱਧ ਰਹਿਣਗੇ।