ਰੱਖਡ਼ਾ ਦੀ ਨਿਯੁਕਤੀ ’ਤੇ ਅਕਾਲੀ ਆਗੂਆਂ ਨੇ ਦਿੱਤੀ ਮੁਬਾਰਕਬਾਦ
ਰਣਧੀਰ ਸਿੰਘ ਰੱਖਡ਼ਾ ਨੂੰ ਜ਼ਿਲ੍ਹਾ ਦਿਹਾਤੀ ਦਾ ਪ੍ਰਧਾਨ ਨਿਯੁਕਤ ਕਰਨ ’ਤੇ ਅਕਾਲੀ ਆਗੂਆਂ ਵੱਲੋਂ ਵਧਾਈਆਂ
Publish Date: Sat, 03 Jan 2026 05:33 PM (IST)
Updated Date: Sat, 03 Jan 2026 05:35 PM (IST)
ਜੀਐੱਸ ਮਹਿਰੋਕ, ਪੰਜਾਬੀ ਜਾਗਰਣ
ਦੇਵੀਗਡ਼੍ਹ : ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਰਣਧੀਰ ਸਿੰਘ ਰੱਖਡ਼ਾ ਨੂੰ ਪਾਰਟੀ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਵਜੋਂ ਨਿਯੁਕਤ ਕੀਤੇ ਜਾਣ ’ਤੇ ਪਾਰਟੀ ਦੇ ਸੀਨੀਅਰ ਆਗੂਆਂ ਨੇ ਖੁਸ਼ੀ ਪ੍ਰਗਟ ਕੀਤੀ ਹੈ। ਇਸ ਨਿਯੁਕਤੀ ਨੂੰ ਪਾਰਟੀ ਦੇ ਜ਼ਿਲ੍ਹਾ ਪੱਧਰੀ ਸੰਗਠਨ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ। ਪਾਰਟੀ ਦੇ ਸੀਨੀਅਰ ਆਗੂ ਜਥੇਦਾਰ ਤਰਸੇਮ ਸਿੰਘ ਕੋਟਲਾ, ਬਿਕਰਮ ਸਿੰਘ ਫਰੀਦਪੁਰ, ਗੁਰਦੀਪ ਸਿੰਘ ਦੇਵੀਨਗਰ, ਸ਼ਾਨਵੀਰ ਸਿੰਘ ਬ੍ਰਹਮਪੁਰ ਅਤੇ ਰਾਜ ਕੁਮਾਰ ਸੈਣੀ ਨੇ ਰਣਧੀਰ ਸਿੰਘ ਰੱਖਡ਼ਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਇੱਕ ਸਮਰਪਿਤ ਅਤੇ ਅਨੁਭਵੀ ਵਰਕਰ ਹਨ ਜੋ ਜ਼ਿਲ੍ਹੇ ਵਿੱਚ ਪਾਰਟੀ ਨੂੰ ਨਵੀਂ ਊਰਜਾ ਪ੍ਰਦਾਨ ਕਰਨਗੇ। ਉਨ੍ਹਾਂ ਨੇ ਇਸ ਨਿਯੁਕਤੀ ਲਈ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਆਗੂਆਂ ਨੇ ਕਿਹਾ ਕਿ ਇਹ ਨਿਯੁਕਤੀ ਪਾਰਟੀ ਦੀ ਪੰਥਕ ਵਿਚਾਰਧਾਰਾ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਦੇ ਮੁੱਦਿਆਂ ਨੂੰ ਉਠਾਉਣ ਵਿੱਚ ਮਦਦਗਾਰ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਰਣਧੀਰ ਸਿੰਘ ਰੱਖਡ਼ਾ ਦੀ ਨਿਯੁਕਤੀ ਨਾਲ ਜ਼ਿਲ੍ਹਾ ਦਿਹਾਤੀ ਵਿੱਚ ਪਾਰਟੀ ਦਾ ਸੰਗਠਨ ਹੋਰ ਮਜ਼ਬੂਤ ਹੋਵੇਗਾ। ਅਸੀਂ ਜਥੇਦਾਰ ਹਰਪ੍ਰੀਤ ਸਿੰਘ ਅਤੇ ਪ੍ਰੇਮ ਸਿੰਘ ਚੰਦੂਮਾਜਰਾ ਦੇ ਧੰਨਵਾਦੀ ਹਾਂ ਕਿ ਉਨ੍ਹਾਂ ਨੇ ਯੋਗ ਅਤੇ ਸਮਰਪਿਤ ਨੇਤਾ ਨੂੰ ਇਹ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਕਿਹਾ ਕਿ ਇਹ ਨਿਯੁਕਤੀ ਪਾਰਟੀ ਵਿੱਚ ਨਵੇਂ ਜੋਸ਼ ਅਤੇ ਏਕਤਾ ਦੀ ਨਿਸ਼ਾਨੀ ਹੈ। ਉਨ੍ਹਾਂ ਕਿਹਾ ਕਿ ਇਸ ਨਿਯੁਕਤੀ ਨਾਲ ਜ਼ਿਲ੍ਹੇ ਦੇ ਵਰਕਰਾਂ ਵਿੱਚ ਨਵੀਂ ਉਮੀਦ ਜਾਗੀ ਹੈ।