ਮੌਜੂਦਾ ਸਰਪੰਚ ਸ਼੍ਰੋਮਣੀ ਅਕਾਲੀ ’ਚ ਸ਼ਾਮਲ
ਮੌਜੂਦਾ ਸਰਪੰਚ ਸ਼੍ਰੋਮਣੀ ਅਕਾਲੀ ਵਿੱਚ ਸ਼ਾਮਲ
Publish Date: Sat, 28 Feb 2026 05:09 PM (IST)
Updated Date: Sat, 28 Feb 2026 05:10 PM (IST)

- ਹਲਕਾ ਸ਼ੁਤਰਾਣਾ ’ਚ ਅਕਾਲੀ ਦਲ ਨੂੰ ਬਲ ਮਿਲਿਆ ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ ਪਾਤੜਾਂ : ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਬਲ ਮਿਲਿਆ, ਜਦੋਂ ਪਿੰਡ ਮੌਮੀਆਂ ਦੇ ਮੌਜੂਦਾ ਸਰਪੰਚ ਗੁਰਪ੍ਰੀਤ ਸਿੰਘ, ਪੰਚਾਇਤ ਮੈਂਬਰ ਬੀਰਬਲ ਰਾਮ ਤੇ ਨਾਲ ਪਿੰਡ ਸਧਾਰਨਪੁਰ ਤੋਂ ਪ੍ਰਮੁੱਖ ਆਪ ਆਗੂ ਲਖਵਿੰਦਰ ਸਿੰਘ ਮੱਲ੍ਹੀ, ਸਾਬਕਾ ਸਰਪੰਚ ਕਸ਼ਮੀਰ ਸਿੰਘ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਕਸ਼ਮੀਰ ਸਿੰਘ ਜੋਗਿੰਦਰ ਨਗਰ ਤੋਂ ਇਲਾਵਾ ਪਿੰਡ ਬਕਰਾਹਾ ਦੇ ਸਾਬਕਾ ਸਰਪੰਚ ਸੁਖਵਿੰਦਰ ਸਿੰਘ ਸਮਾਜਵਾਦੀ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਅਕਾਲੀ ਦਲ ਦੇ ਸਰਕਲ ਇੰਚਾਰਜ ਸੁਖਜੀਤ ਸਿੰਘ ਬਕਰਾਹਾ ਦੇ ਘਰ ਰੱਖੀ ਗਈ ਮੀਟਿੰਗ ਦੌਰਾਨ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਨੇ ਸਿਰਪਾਓ ਪਾ ਕੇ ਸਨਮਾਨ ਕੀਤਾ। ਇਸ ਮੌਕੇ ਹਲਕਾ ਇੰਚਾਰਜ ਕਬੀਰ ਦਾਸ ਨੇ ਅਕਾਲੀ ਦਲ ਬਾਦਲ ਵਿਚ ਸ਼ਾਮਲ ਹੋਣ ਵਾਲਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਪ ਸਰਕਾਰ ਹਰ ਫਰੰਟ ਤੇ ਫੇਲ੍ਹ ਹੋ ਚੁੱਕੀ ਹੈ। ਜੇਕਰ ਹਲਕਾ ਸ਼ੁਤਰਾਣਾ ਦੀ ਗੱਲ ਕਰੀਏ ਤਾਂ ਏਥੇ ਸੜਕਾਂ ਖਤਮ ਹੋ ਗਈਆਂ ਹਨ। ਹਸਪਤਾਲਾਂ ਵਿਚ ਡਾਕਟਰ ਨਹੀਂ ਅਤੇ ਸਕੂਲਾਂ ਵਿਚ ਅਧਿਆਪਕਾਂ ਦੀ ਘਾਟ ਕਾਰਨ ਬੱਚਿਆਂ ਦੀ ਪੜ੍ਹਾਈ ਦਾ ਬੇੜਾ ਗ਼ਰਕ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਬਣਦਿਆਂ ਹਰੇਕ ਘਾਟ ਨੂੰ ਤਰਜੀਹੀ ਤੌਰ ’ਤੇ ਹੱਲ ਕੀਤਾ ਜਾਵੇਗਾ। ਇਸ ਮੌਕੇ ਸਰਕਲ ਇੰਚਾਰਜ ਲਖਵਿੰਦਰ ਸਿੰਘ, ਪੀਏਡੀਬੀ ਦੇ ਸਾਬਕਾ ਚੇਅਰਮੈਨ ਗੁਰਬਚਨ ਸਿੰਘ ਮੌਲਵੀਵਾਲਾ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਪ੍ਰਿੰਸੀਪਲ ਨਿਧਾਨ ਸਿੰਘ ਜੈਖਰ, ਜਥੇਦਾਰ ਸੰਤੋਖ ਸਿੰਘ, ਨਰਿੰਦਰ ਸਿੰਘ ਸੰਧੂ, ਸਰਕਲ ਇੰਚਾਰਜ ਸੁਰਜੀਤ ਸਿੰਘ ਮਾਹਲ, ਸਰਕਲ ਪ੍ਰਧਾਨ ਜੀਤ ਸਿੰਘ ਕਲਵਾਨੂੰ, ਅਜੈਬ ਸਿੰਘ ਦੁਆਬੀਆ, ਪਰਗਟ ਸਿੰਘ ਕਾਹਲੋਂ, ਗੁਰਬਚਨ ਸਿੰਘ ਯੂਐੱਸਏ, ਸਤਨਾਮ ਸਿੰਘ ਵਿਰਕ, ਦਵਿੰਦਰਪਾਲ ਸਿੰਘ ਵਿਰਕ, ਸੁਰਜੀਤ ਸਿੰਘ ਵਿਰਕ, ਜਸਵੰਤ ਸਿੰਘ ਵਿਰਕ, ਲਖਵਿੰਦਰ ਸਿੰਘ, ਗੁਰਦੀਪ ਸਿੰਘ ਨੰਬਰਦਾਰ, ਦਵਿੰਦਰ ਸਿੰਘ ਨੰਬਰਦਾਰ, ਗੁਰਭੇਜ ਸਿੰਘ ਢਿੱਲੋਂ, ਸਾਹਿਬ ਸਿੰਘ, ਧੰਨਾ ਸਿੰਘ ਅਰਨੇਟੁ, ਹਰਬੀਰ ਸਿੰਘ ਧਾਲੀਵਾਲ, ਰਣਧੀਰ ਸਿੰਘ, ਸੁਖਦੇਵ ਸਿੰਘ, ਜਰਨੈਲ ਸਿੰਘ ਵਿਰਕ ਆਦਿ ਹਾਜ਼ਰ ਸਨ।