ਸ਼੍ਰੋਮਣੀ ਅਕਾਲੀ ਦਲ ਸੁਖਬੀਰ ਬਾਦਲ ਦੀ ਨਾਭਾ ਫੇਰੀ ਨੂੰ ਲੈ ਕੇ ਹੋਇਆ ਪੱਬਾਂ ਭਾਰ
ਸ਼੍ਰੋਮਣੀ ਅਕਾਲੀ ਦਲ ਸੁਖਬੀਰ ਬਾਦਲ ਦੀ ਨਾਭਾ ਫੇਰੀ ਨੂੰ ਲੈ ਕੇ ਹੋਇਆ ਪੱਬਾਂ ਭਾਰ
Publish Date: Tue, 03 Mar 2026 04:13 PM (IST)
Updated Date: Tue, 03 Mar 2026 04:14 PM (IST)

ਅਮਨਦੀਪ ਸਿੰਘ ਲਵਲੀ, ਪੰਜਾਬੀ ਜਾਗਰਣ ਨਾਭਾ: ਆਮ ਆਦਮੀ ਪਾਰਟੀ ਦੇ ਆਗੂ ਸੂਬੇ ਪੰਜਾਬ ਦੇ ਲੋਕਾਂ ਨੂੰ ਝੂਠੀ ਬਿਆਨਬਾਜ਼ੀ ਕਰਕੇ ਗੁਮਰਾਹ ਕਰ ਰਹੇ ਹਨ ਸੂਬੇ ਦੇ ਅੰਦਰ ਰੋਜ਼ਾਨਾ ਲੁੱਟਾਂ ਖੂਹਾਂ ਗੋਲੀ ਚੱਲਣ ਦੀਆਂ ਵਾਰਦਾਤਾਂ ਵੱਲ ਕੋਈ ਵੀ ਸਰਕਾਰ ਦਾ ਧਿਆਨ ਨਹੀਂ ਹਰ ਮਹਿਕਮੇ ਵਿਚ ਆਮ ਜਨਤਾ ਨਾਲ ਉੱਚ ਅਧਿਕਾਰੀਆਂ ਵੱਲੋਂ ਅਤੇ ਮੁਲਾਜ਼ਮਾਂ ਵੱਲੋਂ ਲੁੱਟ ਕੀਤੀ ਜਾ ਰਹੀ ਹੈ। ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਹਲਕਾ ਨਾਭਾ ਇੰਚਾਰਜ ਮੱਖਣ ਸਿੰਘ ਲਾਲਕਾ ਨੇ 4 ਅਪ੍ਰੈਲ 2026 ਨੂੰ ਹੋਣ ਵਾਲੀ ਰੈਲੀ ਸਬੰਧੀ ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਵਿਖੇ ਮੀਟਿੰਗ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਸਮੇਂ ਉਨ੍ਹਾਂ ਦੱਸਿਆ ਸਮੁੱਚੇ ਅਕਾਲੀ ਵਰਕਰਾਂ ਅਤੇ ਲੀਡਰ ਸਾਹਿਬਾਨਾਂ ਅਤੇ ਮੋਹਤਵਰ ਸੱਜਣਾਂ ਨੇ ਮੀਟਿੰਗ ਵਿਚ ਹਿੱਸਾ ਲਿਆ। ਮਾਨਇੰਦਰ ਸਿੰਘ ਮਾਨੀ ਪੋਤਰਾ ਰਾਜਾ ਨਰਿੰਦਰ ਸਿੰਘ ਗੁਰਦਿਆਲ ਇੰਦਰ ਸਿੰਘ ਬਿੱਲੂ ਸਾਬਕਾ ਚੇਅਰਮੈਨ ਗੁਰਚਰਨ ਸਿੰਘ ਘਮਰੋਦਾ ਸਾਬਕਾ ਚੇਅਰਮੈਨ ਜਥੇਦਾਰ ਬਲਤੇਜ ਸਿੰਘ ਖੋਖ ਨੇ ਕਿਹਾ ਕਿ ਆਮ ਜਨਤਾ ਮੌਜੂਦਾ ਸਰਕਾਰ ਤੋਂ ਦੁਖੀ ਹ ਤੇ ਅਕਾਲੀ ਦਲ ਵਿਚ ਵੱਡੇ ਪੱਧਰ ’ਤੇ ਵੱਡੇ ਲੀਡਰ ਆਗੂ ਅਤੇ ਵਰਕਰ ਸ਼ਮੂਲੀਅਤ ਕਰ ਰਹੇ ਨੇ 4 ਅਪ੍ਰੈਲ 2026 ਨੂੰ ਨਾਭਾ ਦੀ ਨਵੀਂ ਅਨਾਜ ਮੰਡੀ ਵਿਖੇ ਹੋਣ ਵਾਲੀ ਪੰਜਾਬ ਬਚਾਓ ਰੈਲੀ ਨੂੰ ਕਾਮਯਾਬ ਬਣਾਉਣ ਲਈ ਵਰਕਰਾਂ ਤੇ ਆਗੂਆਂ ਨਾਲ ਵਿਚਾਰ ਚਰਚਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਰੈਲੀ ਵਿਚ ਸ਼੍ਰੋਮਣੀ ਅਕਾਲੀ ਦਲ ਪਾਰਟੀ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸਰਦਾਰ ਸੁਖਬੀਰ ਸਿੰਘ ਬਾਦਲ, ਸਾਬਕਾ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਅਤੇ ਵੱਡੀ ਗਿਣਤੀ ਵਿਚ ਪਾਰਟੀ ਦੀ ਲੀਡਰਸ਼ਿਪ ਵਿਸ਼ੇਸ਼ ਤੌਰ ’ਤੇ ਪਹੁੰਚੇਗੀ। ਇਸ ਮੌਕੇ ਮਾਨਇੰਦਰ ਸਿੰਘ ਮਾਨੀ, ਗੁਰਦਿਆਲ ਇੰਦਰ ਸਿੰਘ ਬਿੱਲੂ, ਬਲਤੇਜ ਸਿੰਘ ਖੋਖ, ਬਖਸੀਸ ਨਰਮਾਣਾ, ਗੁਰਸੇਵਕ ਸਿੰਘ ਗੋਲੂ, ਗੁਰਤੇਜ ਸਿੰਘ ਕੌਲ, ਹਰਪ੍ਰੀਤ ਕੌਰ, ਪਰਮਜੀਤ ਸਿੰਘ ਥੂਹੀ, ਸੰਜੀਵ ਸ਼ਰਮਾ ਹੈਪੀ, ਬਬਲੂ ਚੋਹਾਨ, ਅਮਰੀਕ ਸਿੰਘ ਥੂਹੀ, ਮੋਹਣ ਸਿੰਘ ਰਾਮਗੜ੍ਹ, ਸੁਖਵਿੰਦਰ ਸਿੰਘ, ਲਾਡੀ ਲੁਹਾਰ ਮਾਜਰਾ, ਗੁਰਜੰਟ ਸਿੰਘ, ਡਾਕਟਰ ਮੇਜਰ ਸਿੰਘ ਸਕੋਹਾ, ਰਣਧੀਰ ਸਿੰਘ, ਬਲਵਿੰਦਰ ਸਿੰਘ ਧਾਰਨੀ, ਰਣਜੀਤ ਸਿੰਘ ਘੁੰਡ, ਦਲਵੀਰ ਸਿੰਘ ਥੂਹੀ, ਕਰਮ ਸਿੰਘ ਮੰਗੇਵਾਲ, ਰੱਬੀ ਦੁਲੱਦੀ, ਪੋਲਾ ਸਿੰਘ, ਨਿਰਵੈਲ ਸਿੰਘ ਸੁਧੇਵਾਲ, ਸੁਰਿੰਦਰ ਸਿੰਘ ਜਿੰਦਲਪੁਰ ਜੁਗਰਾਜ ਸਿੰਘ ਆਦਿ ਤੋ ਇਲਾਵਾ ਵੱਡੀ ਗਿਣਤੀ ਵਿਚ ਪਾਰਟੀ ਦੇ ਆਗੂ ਅਤੇ ਵਰਕਰ ਹਾਜ਼ਰ ਸਨ।