ਸੈਂਕੜੇ ਨੌਜਵਾਨ ਤੇ ਔਰਤਾਂ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ
ਸੈਂਕੜੇ ਨੌਜਵਾਨ ਅਤੇ ਔਰਤਾਂ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਿਲ
Publish Date: Thu, 11 Jun 2026 06:15 PM (IST)
Updated Date: Fri, 12 Jun 2026 04:09 AM (IST)

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਹਲਕਾ ਰਾਜਪੁਰਾ ਅਧੀਨ ਪੈਂਦੇ ਪਿੰਡ ਸ਼ਾਮਦੋ ਕੈਂਪ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸਤਨਾਮ ਸਿੰਘ ਸ਼ਾਮਦੋ, ਪ੍ਰੇਮ ਕੁਮਾਰ, ਬਾਬਾ ਬਲਰਾਜ, ਸਵਰਨ ਸਿੰਘ ਰਾਜਪੁਰਾ ਅਤੇ ਕੁਲਵਿੰਦਰ ਸਿੰਘ ਕਾਲੋਮਾਜਰਾ ਦੀ ਅਗਵਾਈ ਦੇ ਵਿੱਚ ਮੀਟਿੰਗ ਸੱਦੀ ਗਈ। ਇਸ ’ਚ ਵਿਸ਼ੇਸ਼ ਤੌਰ ’ਤੇ ਸ਼੍ਰੋਮਣੀ ਅਕਾਲੀ ਦਲ ਹਲਕਾ ਰਾਜਪੁਰਾ ਦੇ ਇੰਚਾਰਜ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਇਕੱਠ ਦੇ ਦੌਰਾਨ ਕਾਂਗਰਸ ਪਾਰਟੀ ਨੂੰ ਉਸ ਸਮੇਂ ਗਹਿਰਾ ਝਟਕਾ ਲੱਗਿਆ ਜਦੋਂ ਸੈਂਕੜੇ ਨੌਜਵਾਨ ਤੇ ਔਰਤਾਂ ਰਵੀ ਕੁਮਾਰ ਦੀ ਅਗਵਾਈ ਦੇ ਵਿੱਚ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਸ਼੍ਰੋਮਣੀ ਅਕਾਲੀ ਦਲ ਹਲਕਾ ਰਾਜਪੁਰਾ ਦੇ ਇੰਚਾਰਜ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਪਾਰਟੀ ’ਚ ਸ਼ਾਮਲ ਹੋ ਗਏ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਦੇ ਵਿੱਚ ਟੀਟੂ, ਲੱਖਾ ਰਾਮ, ਭਰਤ ਕੁਮਾਰ, ਕੁਲਵੰਤ ਰਾਏ, ਅਨਿਲ ਕੁਮਾਰ, ਮਹਿੰਦਰ ਲਾਲ, ਅਮਨ ਕੁਮਾਰ, ਤਰਸੇਮ ਲਾਲ, ਵਿਕਰਮ ਕੁਮਾਰ, ਨਸੀਬ ਚੰਦ, ਵਿੱਕੀ ਕੁਮਾਰ, ਅਨਿਲ ਰਾਏ, ਬਿੱਟੂ ਰਾਮ, ਲਛਮਣ ਦਾਸ, ਜੱਗਾ, ਹਾਕਮ ਰਾਮ, ਕਾਲੂ ਰਾਮ, ਵਜ਼ੀਰ ਚੰਦ, ਅਸ਼ੋਕ, ਪ੍ਰੀਤਮ ਦਾਸ, ਕਾਲੀ ਬਾਈ, ਸੈਂਤੀ ਬਾਈ, ਸੀਤਾ ਰਾਣੀ, ਨੀਤੂ, ਮੰਜੂ ਅਤੇ ਨੀਤੂ ਰਾਣੀ ਆਦਿ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੀ ਸਰਕਾਰ ਦੇ ਸਮੇਂ ਉਹਨਾਂ ਨੂੰ ਸਾਰੀਆਂ ਸਹੂਲਤ ਮਿਲਦੀਆਂ ਰਹੀਆਂ ਸਨ ਪਰ ਕਾਂਗਰਸ ਸਰਕਾਰ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਸਮੇਂ ਉਨ੍ਹਾਂ ਨੂੰ ਅਣਗੌਲਿਆ ਕੀਤਾ ਗਿਆ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਦੌਰਾਨ ਪੰਜਾਬ ਸੂਬੇ ਅੰਦਰ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਹੀ ਹੇਠ ਅਕਾਲੀ ਦਲ ਪਾਰਟੀ ਦੀ ਸਰਕਾਰ ਬਣਨ ਜਾ ਰਹੀ ਹੈ। ਜਿਸ ਤੋਂ ਪ੍ਰਭਾਵਿਤ ਹੋ ਕੇ ਉਹਨਾਂ ਵੱਲੋਂ ਕਾਂਗਰਸ ਨੂੰ ਅਲਵਿਦਾ ਆਖ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਹਲਕਾ ਰਾਜਪੁਰਾ ਦੇ ਇੰਚਾਰਜ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਇਹਨਾਂ ਪਰਿਵਾਰਾਂ ਨੂੰ ਵਿਸ਼ਵਾਸ ਦਿਵਾਉਂਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਵਿੱਚ ਇਹਨਾਂ ਪਰਿਵਾਰਾਂ ਨੂੰ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ।