- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਘਨੌਰ ਬਿਜਲੀ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਝੋਨੇ ਦੀ ਬਿਜਾਈ ਦੇ ਸੀਜ਼ਨ ਦੌਰਾਨ ਲਗਾਤਾਰ ਬਿਜਲੀ ਕੱਟਾਂ ਅਤੇ ਨਹਿਰੀ ਪਾਣੀ ਦੀ ਘਾਟ ਤੋਂ ਪ੍ਰੇਸ਼ਾਨ ਕਿਸਾਨਾਂ ਦੇ ਹੱਕ ਵਿਚ ਮੰਗਲਵਾਰ ਨੂੰ ਅਕਾਲੀ ਦਲ ਵੱਲੋਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਘਨੌਰ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਤੇ ਘਨੌਰ ਹਲਕਾ ਇੰਚਾਰਜ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਹੇਠ ਹੋਏ ਇਸ ਪ੍ਰਦਰਸ਼ਨ ਦੌਰਾਨ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੁਤਲਾ ਫੂਕ ਕੇ ਰੋਸ ਜਤਾਇਆ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਸਰਬਜੀਤ ਸਿੰਘ ਝਿੰਜਰ ਨੇ ਕਿਹਾ ਕਿ ਝੋਨੇ ਦੀ ਬਿਜਾਈ ਦੇ ਸਭ ਤੋਂ ਅਹਿਮ ਸਮੇਂ ਕਿਸਾਨਾਂ ਨੂੰ ਨਾ ਲੋੜੀਂਦੀ ਬਿਜਲੀ ਮਿਲ ਰਹੀ ਹੈ ਅਤੇ ਨਾ ਹੀ ਨਹਿਰੀ ਪਾਣੀ। ਉਨ੍ਹਾਂ ਕਿਹਾ ਕਿ ਬਿਜਲੀ ਦੇ ਲਗਾਤਾਰ ਕੱਟਾਂ ਕਾਰਨ ਕਿਸਾਨਾਂ ਨੂੰ ਡੀਜ਼ਲ ਨਾਲ ਮੋਟਰਾਂ ਚਲਾਉਣੀਆਂ ਪੈ ਰਹੀਆਂ ਹਨ, ਜਿਸ ਨਾਲ ਖੇਤੀ ਦੀ ਲਾਗਤ ’ਚ ਵੱਡਾ ਵਾਧਾ ਹੋ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਕਿਸਾਨਾਂ ਦੀਆਂ ਮੁਸ਼ਕਲਾਂ ਪ੍ਰਤੀ ਗੰਭੀਰ ਨਹੀਂ ਹੈ। ਝਿੰਜਰ ਨੇ ਦੱਸਿਆ ਕਿ ਪ੍ਰਦਰਸ਼ਨ ਦੌਰਾਨ ਕੋਈ ਵੀ ਬਿਜਲੀ ਵਿਭਾਗ ਦਾ ਅਧਿਕਾਰੀ ਮੰਗ ਪੱਤਰ ਲੈਣ ਲਈ ਬਾਹਰ ਨਹੀਂ ਆਇਆ। ਇਸ ਤੋਂ ਬਾਅਦ ਅਕਾਲੀ ਦਲ ਦਾ ਵਫ਼ਦ ਦਫ਼ਤਰ ਅੰਦਰ ਗਿਆ, ਜਿੱਥੇ ਪਤਾ ਲੱਗਾ ਕਿ ਐੱਸਡੀਓ ਦਫ਼ਤਰ ’ਚ ਮੌਜੂਦ ਨਹੀਂ ਸਨ। ਕਰਮਚਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.) ਤਹਿਤ ਵੋਟਰ ਸੂਚੀਆਂ ਦੀ ਸੋਧ ਲਈ ਡਿਊਟੀ