ਅਕਾਲੀ ਦਲ ਦੇ ਨਵ-ਨਿਯੁਕਤ ਹਲਕਾ ਇੰਚਾਰਜ ਦਾ ਕੀਤਾ ਸਨਮਾਨ
ਅਕਾਲੀ ਦਲ ਦੇ ਨਵ ਨਿਯੁਕਤ ਹਲਕਾ ਇੰਚਾਰਜ ਦਾ ਕੀਤਾ ਸਨਮਾਨ
Publish Date: Sat, 31 Jan 2026 04:33 PM (IST)
Updated Date: Sat, 31 Jan 2026 04:34 PM (IST)
ਅਸ਼ਵਿੰਦਰ ਸਿੰਘ, ਪੰਜਾਬੀ ਜਾਗਰਣ
ਬਨੂੜ : ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੀ ਅਹਿਮ ਮੀਟਿੰਗ ਪਿੰਡ ਖੇੜਾ ਗੱਜੂ ਵਿਖੇ ਸਾਬਕਾ ਸਰਪੰਚ ਅਸ਼ੋਕ ਕੁਮਾਰ ਗੱਜੂ ਖੇੜਾ ਅਤੇ ਨੰਬਰਦਾਰ ਰਘਵੀਰ ਸਿੰਘ ਅਗਵਾਈ ਹੇਠ ਹੋਈ। ਜਿਸ ਵਿੱਚ ਵੱਡੀ ਗਿਣਤੀ ਵਿੱਚ ਪਾਰਟੀ ਵਰਕਰਾਂ ਨੇ ਸ਼ਮੂਲੀਅਤ ਕੀਤੀ। ਇਸ ਮੀਟਿੰਗ ਵਿੱਚ ਹਲਕਾ ਰਾਜਪੁਰਾ ਦੇ ਨਵ-ਨਿਯੁਕਤ ਇੰਚਾਰਜ ਅਤੇ ਐੱਸਜੀਪੀਸੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਜਿਨ੍ਹਾਂ ਦਾ ਪਾਰਟੀ ਵਰਕਰਾਂ ਨੇ ਹਲਕਾ ਇੰਚਾਰਜ ਬਣਨ ਤੋਂ ਬਾਅਦ ਪਹਿਲੀ ਵਾਰ ਪਿੰਡ ਆਉਣ ਤੇ ਸਵਾਗਤ ਕੀਤਾ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਬੂਥ ਪੱਧਰ ’ਤੇ ਕਮੇਟੀਆਂ ਬਣਾਈਆਂ ਜਾਣਗੀਆਂ ਤਾਂ ਜੋ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਈ ਜਾ ਸਕੇ। ਹਲਕਾ ਇੰਚਾਰਜ ਨੇ ਕਿਹਾ ਕਿ ਸੂਬੇ ਦੇ ਲੋਕ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਤੰਗ ਆ ਚੁੱਕੇ ਹਨ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਸੂਬੇ ਵਿੱਚ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ ਤਾਂ ਜੋ ਪਿਛਲੀ ਅਕਾਲੀ ਦਲ ਦੀ ਸਰਕਾਰ ਸਮੇਂ ਕਿਸਾਨਾਂ ਤੇ ਸੂਬੇ ਦੇ ਹੋਰ ਵਰਗਾਂ ਦੇ ਲੋਕਾਂ ਨੂੰ ਸਹੂਲਤਾਂ ਮਿਲ ਸਕਣ। ਇਸ ਮੌਕੇ ਸੁਖਵਿੰਦਰ ਸਿੰਘ ਖੇੜਾਗੱਜੂ, ਬਲਵਿੰਦਰ ਸਿੰਘ, ਸੁਰਿੰਦਰ ਸਿੰਘ ਘੁਮਾਣਾ, ਕੁਲਦੀਪ ਸਿੰਘ ਫੌਜੀ, ਪਰਮਜੀਤ ਸਿੰਘ, ਅਮਰਿੰਦਰ ਸਿੰਘ, ਬਾਬਾ ਕੁਲਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਕਾਲੀ ਵਰਕਰ ਆਦਿ ਹਾਜ਼ਰ ਸਨ।