ਬਿਕਰਮ ਮਜੀਠੀਆ ਦੀ ਰਿਹਾਈ ਨੂੰ ਲੈ ਕੇ ਅਕਾਲੀ ਵਰਕਰਾਂ 'ਚ ਭਾਰੀ ਉਤਸ਼ਾਹ, ਨਾਭਾ ਜੇਲ੍ਹ ਦੇ ਬਾਹਰ ਲੱਗਣਾ ਸ਼ੁਰੂ ਹੋਇਆ ਜਮਾਵੜਾ
ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿੱਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਰਿਹਾਈ ਦੀਆਂ ਖ਼ਬਰਾਂ ਤੋਂ ਬਾਅਦ ਅਕਾਲੀ ਵਰਕਰਾਂ ਵਿੱਚ ਭਾਰੀ ਜੋਸ਼ ਦੇਖਣ ਨੂੰ ਮਿਲ ਰਿਹਾ ਹੈ
Publish Date: Tue, 03 Feb 2026 10:07 AM (IST)
Updated Date: Tue, 03 Feb 2026 10:11 AM (IST)
ਨਾਭਾ: ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿੱਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਰਿਹਾਈ ਦੀਆਂ ਖ਼ਬਰਾਂ ਤੋਂ ਬਾਅਦ ਅਕਾਲੀ ਵਰਕਰਾਂ ਵਿੱਚ ਭਾਰੀ ਜੋਸ਼ ਦੇਖਣ ਨੂੰ ਮਿਲ ਰਿਹਾ ਹੈ। ਅੱਜ ਮੰਗਲਵਾਰ ਸਵੇਰ ਤੋਂ ਹੀ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਆਗੂ ਜੇਲ੍ਹ ਦੇ ਬਾਹਰ ਇਕੱਠੇ ਹੋਣੇ ਸ਼ੁਰੂ ਹੋ ਗਏ ਹਨ।
ਜੇਲ੍ਹ ਦੇ ਬਾਹਰ ਮੌਜੂਦ ਅਕਾਲੀ ਦਲ ਦੇ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਨੇ ਕਿਹਾ ਕਿ ਪਾਰਟੀ ਲੀਡਰਸ਼ਿਪ ਅਤੇ ਵਰਕਰਾਂ ਵਿੱਚ ਮਜੀਠੀਆ ਦੀ ਰਿਹਾਈ ਨੂੰ ਲੈ ਕੇ ਬੇਹੱਦ ਉਤਸ਼ਾਹ ਹੈ। ਜ਼ਿਕਰਯੋਗ ਹੈ ਕਿ ਬਿਕਰਮ ਸਿੰਘ ਮਜੀਠੀਆ ਲੰਬੇ ਸਮੇਂ ਤੋਂ ਜੇਲ੍ਹ ਵਿੱਚ ਬੰਦ ਹਨ ਅਤੇ ਉਨ੍ਹਾਂ ਦੀ ਰਿਹਾਈ ਨੂੰ ਅਕਾਲੀ ਦਲ ਦੀ ਸਿਆਸਤ ਲਈ ਇੱਕ ਅਹਿਮ ਮੋੜ ਮੰਨਿਆ ਜਾ ਰਿਹਾ ਹੈ।