- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਕਾਲੀ ਭਾਜਪਾ ਗੱਠਜੋੜ ਸਮੇਂ ਦੀ ਲੋੜ: ਪ੍ਰੋਫੈਸਰ ਚੰਦੂਮਾਜਰਾ

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਰਾਜਪੁਰਾ ਦੇ ਕੇਂਦਰੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੀ ਅਗਵਾਈ ਹੇਠ ਹਲਕਾ ਰਾਜਪੁਰਾ ਤੇ ਘਨੌਰ ਨਾਲ ਸਬੰਧਤ ਕਈ ਅਕਾਲੀ ਆਗੂਆਂ ਨੇ ਅਕਾਲੀ ਦਲ (ਪੁਨਰ ਸੁਰਜੀਤ) ਤੋਂ ਅਸਤੀਫ਼ਾ ਦੇ ਕੇ ਜਲਦ ਅਕਾਲੀ ਦਲ (ਬ) ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਨੂੰ ਪਾਰਟੀ ਲਈ ਇਕ ਅਹਿਮ ਸਿਆਸੀ ਝਟਕਾ ਮੰਨਿਆ ਜਾ ਰਿਹਾ ਹੈ। ਪਾਰਟੀ ਛੱਡਣ ਵਾਲੇ ਆਗੂਆਂ ’ਚ ਸਰਕਲ ਸਿਹਰਾ ਦੇ ਪ੍ਰਧਾਨ ਗੁਰਵਿੰਦਰ ਸਿੰਘ ਸੇਹਰਾ, ਸਰਕਲ ਬਸੰਤਪੁਰਾ ਦੇ ਪ੍ਰਧਾਨ ਅਤੇ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਰਾਜਪੁਰਾ ਜਰਨੈਲ ਸਿੰਘ ਬੁਲਸੂਆ, ਸਰਕਲ ਰਾਜਪੁਰਾ ਦਿਹਾਤੀ ਦੇ ਪ੍ਰਧਾਨ ਅਮਰਜੀਤ ਸਿੰਘ ਕੋਟਲਾ ਤੋਂ ਇਲਾਵਾ ਨਾਹਰ ਸਿੰਘ ਬਲਸੂਆ, ਖਜਾਨ ਸਿੰਘ ਲਾਲੀ, ਨਛੱਤਰ ਸਿੰਘ ਹਰਪਾਲਪੁਰ, ਅਮਰੀਕ ਸਿੰਘ ਲੋਚਮਾ ਤੇ ਜੋਰਾ ਸਿੰਘ ਸੇਹਰਾ ਸ਼ਾਮਲ ਹਨ। ਪ੍ਰੋ. ਚੰਦੂਮਾਜਰਾ ਨੇ ਇਨ੍ਹਾਂ ਆਗੂਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਦੇਖਦਿਆਂ ਇਨ੍ਹਾਂ ਨੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਲਿਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਹਿਤੈਸ਼ੀ ਧਿਰਾਂ ਨੂੰ ਇਕ ਸਾਂਝੇ ਮੰਚ ’ਤੇ ਇਕੱਠਾ ਕਰਨ ਦੀ ਲੋੜ ਹੈ।