ਨਗਰ ਕੌਂਸਲ ਮਾਲੇਰਕੋਟਲਾ ਦੇ ਅਖਤਰੀ ਖਾਤੂਨ ਬਣੇ ਚੇਅਰਪਰਸਨ
ਨਗਰ ਕੌਂਸਲ ਮਾਲੇਰਕੋਟਲਾ ਦੇ ਅਖਤਰੀ ਖਾਤੂਨ ਬਣੇ ਚੇਅਰਪਰਸਨ
Publish Date: Tue, 23 Jun 2026 06:18 PM (IST)
Updated Date: Wed, 24 Jun 2026 04:04 AM (IST)

ਆਇਸ਼ਾ ਕੁਰੈਸੀ ਸੀਨੀਅਰ ਵਾਇਸ ਚੇਅਰਪਰਸਨ ਤੇ ਮੁਹੰਮਦ ਬਸ਼ੀਰ ਵਾਈਸ ਪ੍ਰਧਾਨ ਚੁਣੇ ਗਏ ਸੱਤਪਾਲ ਸਿੰਘ ਕਾਲਾ ਬੂਲਾ ਪੰਜਾਬੀ ਜਾਗਰਣ, ਮਾਲੇਰਕੋਟਲਾ : ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਉਪਰੰਤ ਮੰਗਲਵਾਰ ਨੂੰ ਨਗਰ ਕੌਂਸਲ ਮਾਲੇਰਕੋਟਲਾ ਦੇ ਚੇਅਰਪਰਸਨ, ਸੀਨੀਅਰ ਵਾਈਸ ਚੇਅਰਪਰਸਨ ਤੇ ਵਾਈਸ ਪ੍ਰਧਾਨ ਦੀ ਚੋਣ ਪ੍ਰਕਿਰਿਆ ਉਪ ਮੰਡਲ ਮਜਿਸਟ੍ਰੇਟ-ਕਮ-ਰਿਟਰਨਿੰਗ ਅਫ਼ਸਰ ਕਨੂੰ ਗਰਗ ਦੀ ਨਿਗਰਾਨੀ ਹੇਠ ਸ਼ਾਂਤੀਪੂਰਨ ਤੇ ਸੁਚਾਰੂ ਢੰਗ ਨਾਲ ਨੇਪਰੇ ਚੜ੍ਹੀ। ਇਸ ਮੌਕੇ ਐੱਸਡੀਐੱਮ ਕਨੂ ਗਰਗ ਨੇ ਨਵ ਚੁਣੇ ਮਿਊਂਸੀਪਲ ਕੌਂਸਲਰਾਂ ਨੂੰ ਸੰਹੁ ਵੀ ਚੁਕਾਈ। ਚੋਣ ਦੌਰਾਨ ਸਥਾਨਕ ਵਾਰਡ-13 ਤੋਂ ਕੌਂਸਲਰ ਅਖਤਰੀ ਖਾਤੂਨ ਨੂੰ ਨਗਰ ਕੌਂਸਲ ਮਾਲੇਰਕੋਟਲਾ ਦਾ ਚੇਅਰਪਰਸਨ ਚੁਣਿਆ ਗਿਆ। ਇਸੇ ਤਰ੍ਹਾਂ ਵਾਰਡ-32 ਤੋਂ ਕੌਂਸਲਰ ਆਇਸ਼ਾ ਕੁਰੈਸੀ ਨੂੰ ਸੀਨੀਅਰ ਵਾਈਸ ਚੇਅਰਪਰਸਨ ਅਤੇ ਵਾਰਡ-18 ਤੋਂ ਕੌਂਸਲਰ ਮੁਹੰਮਦ ਬਸ਼ੀਰ ਨੂੰ ਵਾਈਸ ਪ੍ਰਧਾਨ ਚੁਣਿਆ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਵੱਲੋਂ ਚੋਣ ਕਰਵਾਉਣ ਨਈ ਨਿਯੁਕਤ ਕੀਤੇ ਅਬਜ਼ਰਬਰ ਕਮ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ, ਵਿਧਾਇਕ ਮਾਲੇਰਕੋਟਲਾ ਡਾ. ਮੁਹੰਮਦ ਜਮੀਲ ਉਰ ਰਹਿਮਾਨ, ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਮੌਜੂਦ ਰਹੇ। ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਕਿਹਾ ਕਿ ਮਾਲੇਰਕੋਟਲਾ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੇ ਵਿਕਾਸ ਪੱਖੀ ਸੋਚ ’ਤੇ ਵਿਸ਼ਵਾਸ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਦੀ ਨਵੀਂ ਟੀਮ ਸ਼ਹਿਰ ਦੇ ਸਰਵਪੱਖੀ ਵਿਕਾਸ, ਸਫ਼ਾਈ, ਬੁਨਿਆਦੀ ਢਾਂਚੇ ਦੀ ਮਜ਼ਬੂਤੀ, ਪੀਣ ਵਾਲੇ ਪਾਣੀ, ਸਟਰੀਟ ਲਾਈਟਾਂ ਤੇ ਹੋਰ ਨਾਗਰਿਕ ਸਹੂਲਤਾਂ ਦੇ ਵਿਸਥਾਰ ਲਈ ਪੂਰੀ ਤਨਦੇਹੀ ਨਾਲ ਕੰਮ ਕਰੇਗੀ। ਵਿਧਾਇਕ ਅਮਰਗੜ੍ਹ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਨੇ ਨਵ ਨਿਯੁਕਤ ਟੀਮ ਨੂੰ ਵਧਾਈ ਦਿੱਤੀ।। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਨਵੇਂ ਚੁਣੇ ਗਏ ਨਗਰ ਕੌਂਸਲ ਮਲੇਰਕੋਟਲਾ ਦੇ ਚੇਅਰਪਰਸਨ ਅਤੇ ਵਾਈਸ ਚੇਅਰਪਰਸਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਚੋਣ ਮਲੇਰਕੋਟਲਾ ਦੇ ਲੋਕਾਂ ਵੱਲੋਂ ਵਿਕਾਸ, ਪਾਰਦਰਸ਼ਤਾ ਅਤੇ ਲੋਕ-ਪੱਖੀ ਪ੍ਰਸ਼ਾਸਨ ਤੇ ਪ੍ਰਗਟਾਏ ਗਏ ਭਰੋਸੇ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਮਲੇਰਕੋਟਲਾ ਨੂੰ ਇੱਕ ਮਾਡਲ ਸ਼ਹਿਰ ਵਜੋਂ ਵਿਕਸਿਤ ਕਰਨ ਲਈ ਨਗਰ ਕੌਂਸਲ ਦੀ ਨਵੀਂ ਟੀਮ ਅਹਿਮ ਭੂਮਿਕਾ ਨਿਭਾਏਗੀ ਅਤੇ ਲੋਕਾਂ ਦੀਆਂ ਉਮੀਦਾਂ ਤੇ ਖਰਾ ਉਤਰੇਗੀ। ਉਨ੍ਹਾਂ ਆਸ ਪ੍ਰਗਟਾਈ ਕਿ ਨਵੀਂ ਲੀਡਰਸ਼ਿਪ ਪੂਰੀ ਇਮਾਨਦਾਰੀ, ਸਮਰਪਣ ਅਤੇ ਦੂਰਅੰਦੇਸ਼ੀ ਨਾਲ ਕੰਮ ਕਰਦਿਆਂ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਬਣਾਏਗੀ ਅਤੇ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਦੇਵੇਗੀ। ਇਸ ਮੌਕੇ ਵਿਧਾਇਕ ਰਹਿਮਾਨ ਦੀ ਪਤਨੀਫਰੀਆਲ ਰਹਿਮਾਨ, ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਾਕਿਬ ਅਲੀ ਰਾਜਾ, ਡੀਐਸਪੀ ਮਾਨਵਜੀਤ ਸਿੰਘ, ਨਗਰ ਕੌਂਸਲ ਮਾਲੇਰਕੋਟਲਾ ਦੇ ਕਾਰਜਸਾਧਕ ਅਫਸਰ ਚੰਦਰ ਪ੍ਰਕਾਸ਼ ਵਧਵਾ ਹਾਜ਼ਰ ਸਨ ।