- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤਹਿਸੀਲ ਦਫ਼ਤਰ ਦੁੱਧਨਸਾਧਾਂ ਦੇ ਸਮੂਹ ਕਰਮਚਾਰੀਆਂ ਨੇ ਕਰਵਾਈ ਸਵੈ ਗਣਨਾ

ਜੀਐੱਸ ਮਹਿਰੋਕ, ਪੰਜਾਬੀ ਜਾਗਰਣ ਦੇਵੀਗਡ਼੍ਹ : ਜਨਗਣਨਾ 2027 ਦੇ ਦੂਸਰੇ ਪਡ਼ਾਅ ਤਹਿਤ ਚੱਲ ਰਹੀ ਸਵੈ ਗਣਨਾ ਪ੍ਰਕਿਰਿਆ ਦੌਰਾਨ ਤਹਿਸੀਲ ਦਫ਼ਤਰ ਦੁੱਧਨਸਾਧਾਂ ਦੇ ਸਮੂਹ ਕਰਮਚਾਰੀਆਂ ਵੱਲੋਂ ਆਪਣੀ ਸਵੈ ਗਣਨਾ ਕਰਵਾਈ ਗਈ। ਇਸ ਮੌਕੇ ਦਫ਼ਤਰ ਦੇ ਸਮੂਹ ਸਟਾਫ਼ ਨੇ ਇਸ ਪ੍ਰਕਿਰਿਆ ਵਿੱਚ ਉਤਸ਼ਾਹ ਨਾਲ ਭਾਗ ਲੈਂਦਿਆਂ ਜਨਗਣਨਾ ਦੇ ਕੰਮ ਨੂੰ ਸਫ਼ਲ ਬਣਾਉਣ ਲਈ ਆਪਣਾ ਯੋਗਦਾਨ ਪਾਇਆ। ਜ਼ਿਕਰਯੋਗ ਹੈ ਕਿ ਜਨਗਣਨਾ 2027 ਦੇ ਦੂਸਰੇ ਪਡ਼ਾਅ ਤਹਿਤ ਸਵੈ ਗਣਨਾ ਦੀ ਪ੍ਰਕਿਰਿਆ 16 ਨਵੰਬਰ 2026 ਤੋਂ ਸ਼ੁਰੂ ਹੋ ਕੇ 4 ਜਨਵਰੀ 2027 ਤੱਕ ਚੱਲੇਗੀ। ਇਸ ਪ੍ਰਕਿਰਿਆ ਦਾ ਮੁੱਖ ਉਦੇਸ਼ ਲੋਕਾਂ ਨੂੰ ਆਪਣੀ ਜਾਣਕਾਰੀ ਖੁਦ ਦਰਜ ਕਰਵਾਉਣ ਲਈ ਉਤਸ਼ਾਹਿਤ ਕਰਨਾ ਹੈ, ਤਾਂ ਜੋ ਜਨਗਣਨਾ ਦੇ ਕੰਮ ਨੂੰ ਸੁਚਾਰੂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾਡ਼ਿਂਆ ਜਾ ਸਕੇ। ਤਹਿਸੀਲ ਦਫ਼ਤਰ ਦੁੱਧਨਸਾਧਾਂ ਦੇ ਕਰਮਚਾਰੀਆਂ ਵੱਲੋਂ ਖੁਦ ਸਵੈ ਗਣਨਾ ਕਰਵਾਉਣਾ ਆਮ ਲੋਕਾਂ ਲਈ ਵੀ ਇੱਕ ਚੰਗਾ ਸੁਨੇਹਾ ਹੈ। ਇਸ ਮੌਕੇ ਸਮੂਹ ਕਰਮਚਾਰੀਆਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਜਨਗਣਨਾ ਦੀ ਇਸ ਮਹੱਤਵਪੂਰਨ ਪ੍ਰਕਿਰਿਆ ਵਿੱਚ ਵੱਧ-ਚਡ਼੍ਹ ਕੇ ਹਿੱਸਾ ਲੈਣ ਤੇ ਆਪਣੀ ਸਹੀ ਜਾਣਕਾਰੀ ਦਰਜ ਕਰਵਾਉਣ।