- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੁਲ ਹਿੰਦ ਕਿਸਾਨ ਸਭਾ ਨੇ ਪ੍ਰਧਾਨ ਮੰਤਰੀ ਨੂੰ ਐਸ ਡੀ ਐਮ ਰਾਹੀਂ ਦਿਤਾ ਮੰਗ ਪੱਤਰ

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਰਾਜਪੁਰਾ ਦੀ ਮਿੰਨੀ ਸਕੱਤਰੇਤ ਵਿਖੇ ਕੁਲ ਹਿੰਦ ਕਿਸਾਨ ਸਭਾ ਵਲੋਂ ਇਕ ਵਿਸ਼ਾਲ ਰੋਸ ਮੁਜ਼ਾਹਰਾ ਕੀਤਾ। ਇਸ ਦੀ ਅਗਵਾਈ ਕੁਲ ਹਿੰਦ ਕਿਸਾਨ ਸਭਾ ਦੇ ਆਗੂ ਕਾਮਰੇਡ ਧਰਮਪਾਲ ਸਿੰਘ ਸੀਲ ਤੇ ਕਾਮਰੇਡ ਗੁਰਦਰਸ਼ਨ ਸਿੰਘ ਖਾਸਪੁਰ ਨੇ ਕੀਤੀ। ਇਸ ਮੌਕੇ ਉਨ੍ਹਾਂ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਪੂੰਜੀਪਤੀਆਂ ਅੱਗੇ ਗੋਡੇ ਟੇਕ ਦਿਤੇ ਹਨ। ਸਾਮਰਾਜ ਦੇਸ਼ ਅਮਰੀਕਾ ਦੀਆਂ ਪਾਲਿਸੀਆਂ ਨੂੰ ਲਾਗੂ ਕਰਨ ਦੀ ਤਾਕ ਵਿਚ ਹੈ। ਕਾਮਰੇਡ ਧਰਮਪਾਲ ਸੀਲ ਨੇ ਕਿਹਾ ਕਿ ਭਾਰਤ ’ਤੇ ਹਮੇਸ਼ਾ ਪੂੰਜੀਪਤੀਆਂ ਨੇ ਆਪਣੀਆਂ ਕੋਝੀਆਂ ਚਾਲਾਂ ਚੱਲ ਕੇ ਭਾਰਤੀ ਕਿਸਾਨਾਂ ਨੂੰ ਮੰਦੀ ਹਾਲੀ ’ਤੇ ਪਹੁੰਚਾ ਦਿੱਤਾ ਹੈ। ਕਾਮਰੇਡ ਗੁਰਦਰਸ਼ਨ ਸਿੰਘ ਖਾਸਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਵੀ ਕਿਸਾਨਾਂ ਦੀ ਗੱਲ ਨਹੀਂ ਸੁਣ ਰਹੀ। ਕਿਸਾਨਾਂ ਦੀ ਹਮਦਰਦ ਕੁਹਾਉਣ ਵਾਲੀ ਪੰਜਾਬ ਸਰਕਾਰ ਕਰਜ਼ੇ ਮਾਫ਼ ਤੇ ਬੀਜਾਂ ਦੀ ਸੋਧ ਵੱਲ ਧਿਆਨ ਨਹੀਂ ਦੇ ਰਹੀ। ਕਿਸਾਨ ਆਗੂ ਹਰਿੰਦਰ ਲਾਖਾ ਨੇ ਕਿਹਾ ਕਿ ਨਰੇਗਾ ਵਰਗੀਆਂ ਯੋਜਨਾਵਾਂ ਨੂੰ ਬਦਲ ਕਰਕੇ ਮਜ਼ਦੂਰਾਂ ਦਾ ਸ਼ੋਸ਼ਣ ਹੋ ਰਿਹਾ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨੂੰ ਮੰਗ ਪੱਤਰ ਸਥਾਨਕ ਪ੍ਰਸ਼ਾਸ਼ਨ ਨੂੰ ਸੌਪਦਿਆਂ ਮੰਗ ਪੱਤਰ ਜਾਰੀ ਕੀਤਾ, ਜਿਸ ਵਿਚ ਕਿਹਾ ਕਿ ਮੁਕਤ ਵਪਾਰ ਸਮਝੌਤਾ ਰੱਦ ਕੀਤਾ ਜਾਵੇ। ਪੰਜਾਬ ਦੇ ਪਾਣੀਆਂ ਦੀ ਨਿਆਇਕ ਵੰਡ ਕੀਤੀ ਜਾਵੇ। ਇਸ ਮੌਕੇ ਕਿਸਾਨ ਮਜ਼ਦੂਰ ਆਗੂ ਹਰਿੰਦਰ ਸਿੰਘ ਲਾਖਾ ,ਪ੍ਰੇਮ ਸਿੰਘ ਘਨੌਰ ,ਜਗਪਾਲ ਸਿੰਘ ਮੰਡੋਲੀ ,ਵਿਨੋਦ ਕੁਮਾਰ ਅਜ਼ਰਾਵਰ ,ਪ੍ਰੀਤਮ ਸਿੰਘ ਸੁਰਾਜਗੜ੍ਹ ,ਸਤਪਾਲ ਸਿੰਘ ਰਾਜੇਮਾਜਰਾ ਅਤੇ ਰਘੁਬੀਰ ਸਿੰਘ ਨੇ ਵੀ ਸੰਬੋਧਨ ਕੀਤਾ।