ਉੱਘੇ ਵਿਦਵਾਨ ਡਾ. ਅਮਰ ਕੋਮਲ ਦਾ ਭੋਗ ਭਲਕੇ
ਉਘੇ ਵਿਦਵਾਨ ਡਾ. ਅਮਰ ਕੋਮਲ ਦਾ ਭੋਗ 19 ਅਪ੍ਰੈਲ ਐਤਵਾਰ ਨੂੰ
Publish Date: Fri, 17 Apr 2026 07:22 PM (IST)
Updated Date: Sat, 18 Apr 2026 04:12 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਪਟਿਆਲਾ: ਸ਼੍ਰੋਮਣੀ ਪੰਜਾਬੀ ਬਾਲ ਸਾਹਿਤ ਲੇਖਕ, ਉਘੇ ਵਿਦਵਾਨ ਅਤੇ ਪੰਜਾਬੀ ਸਾਹਿਤ ਸਭਾ ਪਟਿਆਲਾ ਨਾਲ ਲੰਮਾ ਅਰਸਾ ਜੁੜੇ ਰਹੇ ਡਾ. ਅਮਰ ਕੋਮਲ (93) ਜਿਨ੍ਹਾਂ ਦਾ ਬੀਤੇ ਦਿਨੀਂ ਪਟਿਆਲਾ ਵਿਖੇ ਦਿਹਾਂਤ ਹੋ ਗਿਆ ਸੀ, ਦੀ ਆਤਮਿਕ ਸ਼ਾਂਤੀ ਲਈ ਮਿਤੀ 19 ਅਪ੍ਰੈਲ, 2026 ਐਤਵਾਰ ਨੂੰ ਬਾਦ ਦੁਪਹਿਰ 1 ਤੋਂ 2 ਵਜੇ ਤੱਕ ਕਮਿਊਨਿਟੀ ਸੈਂਟਰ, ਸਾਹਮਣੇ ਸ਼੍ਰੀ ਰਾਧਾ-ਕ੍ਰਿਸ਼ਨ ਮੰਦਰ, ਮਾਡਲ ਟਾਊਨ ਪਟਿਆਲਾ ਵਿਖੇ ਭੋਗ ਪਵੇਗਾ। ਪੰਜਾਬੀ ਸਾਹਿਤ ਸਭਾ ਪਟਿਆਲਾ ਦੇ ਪ੍ਰਧਾਨ ਡਾ. ਦਰਸ਼ਨ ਸਿੰਘ ‘ਆਸ਼ਟ‘ ਨੇ ਡਾ. ਅਮਰ ਕੋਮਲ ਦੇ ਸਪੁੱਤਰ ਡਾ. ਸੰਜੀਵ ਕਾਲੀਆ ਦੇ ਹਵਾਲੇ ਨਾਲ ਕਿਹਾ ਕਿ ਡਾ. ਅਮਰ ਕੋਮਲ ਪੰਜਾਬੀ ਸਾਹਿਤ ਸਭਾ ਬਰਨਾਲਾ ਦੇ ਮੋਢੀਆਂ ਵਿਚੋਂ ਇਕ ਸਨ। ਉਨ੍ਹਾਂ ਵੱਖ-ਵੱਖ ਵੰਨਗੀਆਂ ਵਿਚ ਪੰਜਾਬੀ ਸਾਹਿਤ ਨੂੰ ਅਨੇਕ ਪੁਸਤਕਾਂ ਨਾਲ ਮਾਲਾਮਾਲ ਕਰਨ ਦੇ ਨਾਲ ਨਾਲ ਵੱਡੀ ਗਿਣਤੀ ਵਿਚ ਪੰਜਾਬ ਦੇ ਸਰਕਾਰੀ ਕਾਲਜਾਂ ਵਿਚ ਅਣਗਿਣਤ ਵਿਦਿਆਰਥੀਆਂ ਨੂੰ ਸਿੱਖਿਆ ਦੀ ਦਾਤ ਵੰਡੀ। ਉਨ੍ਹਾਂ ਨੂੰ ਭਾਸ਼ਾ ਵਿਭਾਗ ਪੰਜਾਬ ਵੱਲੋਂ ਸ਼੍ਰੋਮਣੀ ਪੰਜਾਬੀ ਬਾਲ ਸਾਹਿਤ ਲੇਖਕ ਪੁਰਸਕਾਰ ਨਾਲ ਸਨਮਾਨਿਤ ਵੀ ਕੀਤਾ ਗਿਆ ਸੀ। ਇਸ ਦੌਰਾਨ ਪੰਜਾਬੀ ਸਾਹਿਤ ਸਭਾ ਪਟਿਆਲਾ ਦੀ ਕਾਰਜਕਾਰਨੀ ਵਿਚ ਸ਼ਾਮਿਲ ਬਾਬੂ ਸਿੰਘ ਰੈਹਲ, ਸੁਖਦੇਵ ਸਿੰਘ ਚਹਿਲ, ਜਨਰਲ ਸਕੱਤਰ ਦਵਿੰਦਰ ਪਟਿਆਲਵੀ, ਬਲਬੀਰ ਸਿੰਘ ਦਿਲਦਾਰ, ਡਾ. ਹਰਪ੍ਰੀਤ ਸਿੰਘ ਰਾਣਾ ਅਤੇ ਨਵਦੀਪ ਸਿੰਘ ਮੁੰਡੀ ਆਦਿ ਨੇ ਸਾਂਝੇ ਤੌਰ ਤੇ ਕਿਹਾ ਕਿ ਡਾ. ਕੋਮਲ ਦੀ ਪੰਜਾਬੀ ਭਾਸ਼ਾ ਅਤੇ ਸਾਹਿਤ ਪ੍ਰਤੀ ਦੇਣ ਨੂੰ ਕਦੇ ਨਹੀਂ ਭੁਲਾਇਆ ਜਾ ਸਕਦਾ।