ਬਾਬਾ ਸਾਹਿਬ ਡਾ. ਅੰਬੇਡਕਰ ਜੀ ਦਾ 135ਵਾਂ ਜਨਮ ਦਿਨ ਮਨਾਇਆ
ਬਾਬਾ ਸਾਹਿਬ ਡਾ. ਅੰਬੇਦਕਰ ਜੀ ਦਾ 135ਵਾਂ ਜਨਮ ਦਿਨ ਮਨਾਇਆ
Publish Date: Tue, 14 Apr 2026 04:46 PM (IST)
Updated Date: Tue, 14 Apr 2026 04:51 PM (IST)
ਕਰਮਵੀਰ ਸਿੰਘ ਮਰਦਾਂਪੁਰ, ਪੰਜਾਬੀ ਜਾਗਰਣ, ਘਨੌਰ : ਸੀਟੂ ਘਨੌਰ ਵੱਲੋਂ ਬਾਬਾ ਸਾਹਿਬ ਡਾ. ਭੀਮਰਾਓ ਅੰਬੇਡਕਰ ਜੀ ਦਾ 135ਵਾਂ ਜਨਮ ਦਿਨ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਉਨ੍ਹਾਂ ਦੀ ਜ਼ਿੰਦਗੀ, ਸੋਚ ਤੇ ਸਮਾਜਕ ਬਦਲਾਅ ਲਈ ਕੀਤੇ ਸੰਘਰਸ਼ਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਸਭਾ ਨੂੰ ਸੰਬੋਧਨ ਕਰਦਿਆਂ ਸੀਟੂ ਜ਼ਿਲ੍ਹਾ ਪਟਿਆਲਾ ਦੇ ਜਨਰਲ ਸਕੱਤਰ ਗੁਰਨਾਮ ਸਿੰਘ ਘਨੌਰ ਨੇ ਕਿਹਾ ਕਿ ਬਾਬਾ ਸਾਹਿਬ ਨੇ ਜਾਤ ਪ੍ਰਥਾ ਦੇ ਖ਼ਿਲਾਫ਼ ਲੰਮਾ ਸੰਘਰਸ਼ ਕਰਕੇ ਸਮਾਜ ਵਿਚ ਬਰਾਬਰੀ ਦਾ ਸਿਧਾਂਤ ਮਜ਼ਬੂਤ ਕੀਤਾ। ਇਸ ਮੌਕੇ 13 ਅਪ੍ਰੈਲ 1919 ਨੂੰ ਅੰਮ੍ਰਿਤਸਰ ਦੇ ਜੱਲਿਆਂਵਾਲਾ ਬਾਗ ਵਿੱਚ ਹੋਏ ਕਤਲੇਆਮ ਨੂੰ ਵੀ ਯਾਦ ਕੀਤਾ ਗਿਆ, ਜਿੱਥੇ ਜਨਰਲ ਡਾਇਰ ਵੱਲੋਂ ਨਿਹੱਥੇ ਲੋਕਾਂ ’ਤੇ ਗੋਲੀਆਂ ਚਲਾਈਆਂ ਗਈਆਂ ਸਨ। ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਦੇ ਬਲਿਦਾਨ ਨੂੰ ਯਾਦ ਕੀਤਾ ਗਿਆ। ਗੁਰਨਾਮ ਸਿੰਘ ਘਨੌਰ ਨੇ ਵਿਸ਼ਵ ਪੱਧਰ ’ਤੇ ਚੱਲ ਰਹੀਆਂ ਤਣਾਵਪੂਰਨ ਸਥਿਤੀਆਂ ‘ਤੇ ਵੀ ਚਿੰਤਾ ਜਤਾਈ ਤੇ ਅਮਰੀਕਾ ਤੇ ਇਸਰਾਇਲ ਵੱਲੋਂ ਈਰਾਨ ’ਤੇ ਕੀਤੇ ਜਾ ਰਹੇ ਹਮਲਿਆਂ ਦੀ ਨਿੰਦਾ ਕੀਤੀ। ਇਸ ਮੌਕੇ ਦੇਵ ਸਿੰਘ ਫੌਜੀ, ਕਾਮੀ ਖੁਰਦ, ਸੋਹਨ, ਪਰਮਜੀਤ ਸਿੰਘ, ਕਿਰਪਾਲ ਸਿੰਘ ਬਖੋਰਾ, ਰਣਜੀਤ ਸਿੰਘ ਰੁੜਕੀ, ਜਰਨੈਲ ਸਿੰਘ ਘਨੌਰ, ਛੋਟੀ ਅਤੇ ਰੋਸ਼ਨੀ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ।