- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪ੍ਰਨੀਤ ਕੌਰ ਨੇ ਕਿਹਾ ਕਿ ਕੈਪਟਨ ਅਤੇ ਉਨ੍ਹਾਂ ਦੇ ਪਰਿਵਾਰ ਨੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਸੋਚ-ਸਮਝ ਕੇ ਲਿਆ ਸੀ। ਇਹ ਕੋਈ ਅਜਿਹਾ ਫ਼ੈਸਲਾ ਨਹੀਂ ਹੈ, ਜਿਸ ਨੂੰ ਸਿਆਸੀ ਹਾਲਾਤ ਅਨੁਸਾਰ ਵਾਰ-ਵਾਰ ਬਦਲਿਆ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਪਰਿਵਾਰ ਦਾ ਕੋਈ ਵੀ ਮੈਂਬਰ ਕਾਂਗਰਸ ਵਿੱਚ ਵਾਪਸ ਜਾਣ ਬਾਰੇ ਨਹੀਂ ਸੋਚ ਰਿਹਾ।

ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ : ਸਾਬਕਾ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਨਿਸ਼ਾਨਾ ਲਾਉਂਦਿਆਂ ਕਿਹਾ ਕਿ ਉਨ੍ਹਾਂ ਨੂੰ ਦੂਜਿਆਂ ਦੇ ਸਿਆਸੀ ਫ਼ੈਸਲਿਆਂ 'ਤੇ ਟਿੱਪਣੀ ਕਰਨ ਦੀ ਬਜਾਏ ਆਪਣੇ ਈਡੀ ਨਾਲ ਜੁੜੇ ਮਾਮਲਿਆਂ ਦੀ ਚਿੰਤਾ ਕਰਨੀ ਚਾਹੀਦੀ ਹੈ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਦੇ ਕਾਂਗਰਸ ਵਿੱਚ ਮੁੜ ਵਾਪਸੀ ਦੀਆਂ ਚਰਚਾਵਾਂ 'ਤੇ ਵੀ ਸਥਿਤੀ ਸਪੱਸ਼ਟ ਕਰਦਿਆਂ ਕਿਹਾ ਕਿ ਉਹ ਭਾਜਪਾ ਵਿੱਚ ਹਨ ਅਤੇ ਵਾਰ-ਵਾਰ ਆਪਣਾ ਸਿਆਸੀ ਫ਼ੈਸਲਾ ਬਦਲਣ ਵਾਲੇ ਨਹੀਂ ਹਨ।
ਪ੍ਰਨੀਤ ਕੌਰ ਨੇ ਕਿਹਾ ਕਿ ਕੈਪਟਨ ਅਤੇ ਉਨ੍ਹਾਂ ਦੇ ਪਰਿਵਾਰ ਨੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਸੋਚ-ਸਮਝ ਕੇ ਲਿਆ ਸੀ। ਇਹ ਕੋਈ ਅਜਿਹਾ ਫ਼ੈਸਲਾ ਨਹੀਂ ਹੈ, ਜਿਸ ਨੂੰ ਸਿਆਸੀ ਹਾਲਾਤ ਅਨੁਸਾਰ ਵਾਰ-ਵਾਰ ਬਦਲਿਆ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਪਰਿਵਾਰ ਦਾ ਕੋਈ ਵੀ ਮੈਂਬਰ ਕਾਂਗਰਸ ਵਿੱਚ ਵਾਪਸ ਜਾਣ ਬਾਰੇ ਨਹੀਂ ਸੋਚ ਰਿਹਾ।
ਦਰਅਸਲ, ਕੈਪਟਨ ਦੇ ਹਾਲ ਹੀ ਵਿੱਚ ਦਿੱਲੀ ਵਿੱਚ ਕਾਂਗਰਸ ਦੀ ਸੀਨੀਅਰ ਆਗੂ ਸੋਨੀਆ ਗਾਂਧੀ ਦੀ ਪੁਸਤਕ 'ਬਿਲੌਂਗਿੰਗ : ਏ ਜਰਨੀ ਆਫ਼ ਲਵ' ਦੇ ਰਿਲੀਜ਼ ਸਮਾਗਮ ਵਿੱਚ ਸ਼ਾਮਿਲ ਹੋਏ ਸਨ। ਚੰਨੀ ਨੇ ਕੈਪਟਨ ਦੀ ਕਾਂਗਰਸ ਵਿੱਚ ਵਾਪਸੀ ਦੀਆਂ ਸੰਭਾਵਨਾਵਾਂ 'ਤੇ ਟਿੱਪਣੀ ਕਰਦਿਆਂ ਕਿਹਾ ਸੀ ਕਿ ਉਨ੍ਹਾਂ ਖ਼ਿਲਾਫ਼ ਈਡੀ ਦੇ ਕਈ ਮਾਮਲੇ ਚੱਲ ਰਹੇ ਹਨ, ਅਜਿਹੇ ਵਿੱਚ ਉਨ੍ਹਾਂ ਦੀ ਵਾਪਸੀ ਮੁਸ਼ਕਲ ਲੱਗਦੀ ਹੈ। ਹਾਲਾਂਕਿ, ਚੰਨੀ ਨੇ ਇਹ ਵੀ ਮੰਨਿਆ ਸੀ ਕਿ ਕੈਪਟਨ ਦਾ ਕਾਂਗਰਸ ਨਾਲ ਪੁਰਾਣਾ ਲਗਾਅ ਰਿਹਾ ਹੈ।