ਸੋਈ ਮਾਲਵਾ ਜ਼ੋਨ - 3 ’ਚ ਵਿਦਿਆਰਥੀ ਰਾਜਨੀਤੀ ਨੂੰ ਨਵਾਂ ਜੋਸ਼ : ਝਿੰਜਰ
ਸੋਈ ਮਾਲਵਾ ਜ਼ੋਨ - 3 ‘ਚ ਵਿਦਿਆਰਥੀ ਰਾਜਨੀਤੀ ਨੂੰ ਨਵਾਂ ਜੋਸ਼: ਝਿੰਜਰ
Publish Date: Fri, 09 Jan 2026 04:25 PM (IST)
Updated Date: Fri, 09 Jan 2026 04:27 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪਟਿਆਲਾ ਪ੍ਰਧਾਨ ਅਮਿਤ ਸਿੰਘ ਰਾਠੀ ਜੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਦਿਆਰਥੀ ਵਿੰਗ ਸਟੂਡੈਂਟਸ ਆਰਗੇਨਾਈਜੇਸ਼ਨ ਆਫ਼ ਇੰਡੀਆ (ਐਸਓਆਈ) ਦੇ ਨਵੇਂ ਬਣੇ ਮਾਲਵਾ ਜ਼ੋਨ-3 ਦੇ ਪ੍ਰਧਾਨ ਕੁਲਦੀਪ ਸਿੰਘ ਝਿੰਜਰ ਤੇ ਸਕੱਤਰ ਜਨਰਲ ਮਨਵਿੰਦਰ ਸਿੰਘ ਵੜੈਚ ਦਾ ਮੂੰਹ ਮਿੱਠਾ ਕਰਵਾ ਕੇ ਦਿਲੋਂ ਵਧਾਈ ਦਿੱਤੀ ਗਈ। ਪ੍ਰਧਾਨ ਕੁਲਦੀਪ ਸਿੰਘ ਝਿੰਜਰ ਪੰਜਾਬੀ ਯੂਨੀਵਰਸਿਟੀ ਵਿਚ ਪੀ.ਐੱਚ.ਡੀ ਖੋਜਾਰਥੀ ਹਨ ਅਤੇ ਮਨਵਿੰਦਰ ਸਿੰਘ ਵੜੈਚ ਮਨੁੱਖੀ ਅਧਿਕਾਰਾਂ ਬਾਰੇ ਪੜ੍ਹਾਈ ਕਰ ਰਹੇ ਹਨ। ਇਸ ਮੌਕੇ ਅਮਿਤ ਸਿੰਘ ਰਾਠੀ ਨੇ ਨਵੀਂ ਟੀਮ ਨੂੰ ਸ਼ੁਭਕਾਮਨਾਵਾਂ ਦਿੱਤੀ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦਾ ਵਿਦਿਆਰਥੀ ਵਰਗ ਸਿੱਖਿਆ ਪ੍ਰਣਾਲੀ ਦੀ ਖ਼ਰਾਬੀ, ਮਹਿੰਗੀਆਂ ਫ਼ੀਸਾਂ, ਬੇਰੁਜ਼ਗਾਰੀ ਤੇ ਪੰਜਾਬ ਦੇ ਸੰਵੈਧਾਨਕ ਹੱਕਾਂ ਦੇ ਖੋਹੇ ਜਾਣ ਵਰਗੇ ਗੰਭੀਰ ਮੁੱਦਿਆਂ ਨਾਲ ਜੂਝ ਰਿਹਾ ਹੈ। ਇਸ ਮੌਕੇ ਮਾਲਵਾ ਜ਼ੋਨ-3 ਦੇ ਪ੍ਰਧਾਨ ਕੁਲਦੀਪ ਸਿੰਘ ਝਿੰਜਰ ਨੇ ਅਮਿਤ ਸਿੰਘ ਰਾਠੀ ਦਾ ਧੰਨਵਾਦ ਕੀਤਾ। ਸਕੱਤਰ ਜਨਰਲ ਮਨਵਿੰਦਰ ਸਿੰਘ ਵੜੈਚ ਨੇ ਕਿਹਾ ਕਿ ਐਸਓਆਈ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ, ਸਿੱਖ ਇਤਿਹਾਸ ਨਾਲ ਜੋੜਨ ਅਤੇ ਪੰਜਾਬ ਦੇ ਹੱਕਾਂ ਲਈ ਸੂਝਵਾਨ ਲੀਡਰਸ਼ਿਪ ਤਿਆਰ ਕਰਨ ਲਈ ਲਗਾਤਾਰ ਕੰਮ ਕਰੇਗੀ। ਇਸ ਮੌਕੇ ਪੰਜਾਬੀ ਯੂਨੀਵਰਸਿਟੀ ਦੇ ਸੋਈ ਯੂਨਿਟ ਜਨਰਲ ਸਕੱਤਰ ਹਰਵਿੰਦਰ ਸਿੱਧੂ ਬੱਜੋਆਣਾ, ਨਰਿੰਦਰ ਸਿੰਘ ਝਿੰਜਰ, ਅਮਨਦੀਪ ਸਿੰਘ ਅਤੇ ਇੰਦਰ ਸਿੰਘ ਆਦਿ ਹਾਜ਼ਰ ਰਹੇ।