- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਲਤੇਜ ਪੰਨੂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀਆਂ ਲੋਕ ਭਲਾਈ ਸਕੀਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ 'ਆਪ' ਸਰਕਾਰ ਦਿਨ-ਰਾਤ ਪੰਜਾਬ ਦੇ ਵਿਕਾਸ ਲਈ ਕੰਮ ਕਰ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮੌਜੂਦਾ ਸਰਕਾਰ ਪੰਜਾਬ ਦੀ ਆਰਥਿਕਤਾ ਅਤੇ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਨਵਦੀਪ ਢੀਂਗਰਾ, ਪੰਜਾਬੀ ਜਾਗਰਣ, ਪਟਿਆਲਾ: ਆਮ ਆਦਮੀ ਪਾਰਟੀ (ਆਪ) ਪੰਜਾਬ ਜਨਰਲ ਸਕੱਤਰ ਬਲਤੇਜ ਸਿੰਘ ਪੰਨੂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਇਹ ਗੱਲ ਪੰਨੂ ਨੇ ਅੱਜ ਪਟਿਆਲਾ ਵਿਖੇ ਆਪਣੇ ਗ੍ਰਹਿ ਵਿਖੇ ਲਗਾਏ ਗਏ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਕੈਂਪ ਦੌਰਾਨ ਪ੍ਰੈਸ ਕਾਨਫਰੰਸ ਦੌਰਾਨ ਕਹੀ। ਬਲਤੇਜ ਪੰਨੂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪੰਜਾਬ ਦੇ 65 ਲੱਖ ਲੋਕਾਂ ਦੇ ਸਿਹਤ ਬੀਮਾ ਯੋਜਨਾ ਕਾਰਡ ਬਣਾਏ ਜਾਣੇ ਹਨ ਤੇ ਹੁਣ ਤੱਕ ਕਰੀਬ 15 ਲੱਖ ਲੋਕਾਂ ਦੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਕਾਰਡ ਬਣ ਚੁੱਕੇ ਹਨ।
ਪੱਤਰਕਾਰਾਂ ਨਾਲ ਗੱਲ ਕਰਦਿਆਂ ਬਲਤੇਜ ਪੰਨੂ ਕੇਂਦਰ ਸਰਕਾਰ ਨੂੰ ਘਰਦਿਆਂ ਕਿਹਾ ਕਿ ਜੇਕਰ ਗ੍ਰਹਿ ਮੰਤਰੀ ਪੰਜਾਬ ਵਿੱਚ ਰੈਲੀ ਕਰਨ ਆ ਰਹੇ ਹਨ, ਤਾਂ ਉਹ ਸੂਬੇ ਦਾ ਕੇਂਦਰ ਵੱਲ ਰੁਕਿਆ ਹੋਇਆ ਆਰ.ਡੀ.ਐੱਫ. ਅਤੇ ਹੋਰ ਸਕੀਮਾਂ ਦੇ ਫੰਡ ਵੀ ਨਾਲ ਲੈ ਕੇ ਆਉਣ।
ਬਲਤੇਜ ਪੰਨੂ ਨੇ ਕੇਂਦਰ ਸਰਕਾਰ 'ਤੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਦੇ ਦੋਸ਼ ਲਾਉਂਦਿਆਂ ਕਿਹਾ ਕਿ ਕੇਂਦਰ ਨੇ ਹਮੇਸ਼ਾ ਸੂਬੇ ਲਈ ਗਲਤ ਫੈਸਲੇ ਲਏ ਹਨ। ਉਨ੍ਹਾਂ ਕਿਹਾ ਕਿ ਚੰਡੀਗੜ੍ਹ 'ਤੇ ਪੰਜਾਬ ਦੇ ਅਧਿਕਾਰ ਅਤੇ ਪੰਜਾਬ ਯੂਨੀਵਰਸਿਟੀ ਵਰਗੇ ਅਹਿਮ ਮਸਲਿਆਂ 'ਤੇ ਕੇਂਦਰ ਨੇ ਹਮੇਸ਼ਾ ਸੂਬੇ ਨੂੰ ਉਲਝਾ ਕੇ ਰੱਖਿਆ ਹੈ। ਪੰਨੂ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅੱਜ ਅਮਿਤ ਸ਼ਾਹ ਤੋਂ ਪੰਜਾਬ ਦੇ ਇਨ੍ਹਾਂ ਗੰਭੀਰ ਮਸਲਿਆਂ ਬਾਰੇ ਸਵਾਲ ਜ਼ਰੂਰ ਪੁੱਛਣ।
ਉਨ੍ਹਾਂ ਅੱਗੇ ਯਾਦ ਦਿਵਾਇਆ ਕਿ ਹੜ੍ਹਾਂ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੁਦ ਪੰਜਾਬ ਦਾ ਹਵਾਈ ਦੌਰਾ ਕੀਤਾ ਸੀ ਅਤੇ ਨੁਕਸਾਨ ਦੀ ਭਰਪਾਈ ਲਈ 1600 ਕਰੋੜ ਰੁਪਏ ਦੇ ਫੰਡ ਦੇਣ ਦਾ ਐਲਾਨ ਕੀਤਾ ਸੀ। ਪਰ ਅਫਸੋਸ ਦੀ ਗੱਲ ਹੈ ਕਿ ਉਹ ਫੰਡ ਅੱਜ ਤੱਕ ਪੰਜਾਬ ਨੂੰ ਨਹੀਂ ਮਿਲੇ।
ਵਿਰੋਧੀ ਨੇਤਾਵਾਂ 'ਤੇ ਟਿੱਪਣੀ ਕਰਦਿਆਂ ਪੰਨੂ ਨੇ ਸੁਖਪਾਲ ਸਿੰਘ ਖਹਿਰਾ ਬਾਰੇ ਕਿਹਾ ਕਿ ਉਨ੍ਹਾਂ ਦਾ ਦਿਮਾਗੀ ਸੰਤੁਲਨ ਖਰਾਬ ਹੋ ਚੁੱਕਾ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਨੂੰ ਘੇਰਦਿਆਂ ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਦੇ ਸਮੇਂ ਪੰਜਾਬ ਵਿੱਚ ਨਸ਼ਾ ਅਤੇ ਗੈਂਗਸਟਰਵਾਦ ਸਿਖਰਾਂ 'ਤੇ ਪਹੁੰਚਿਆ ਸੀ, ਜਿਸ ਨੇ ਸੂਬੇ ਨੂੰ ਬਰਬਾਦ ਕਰਕੇ ਰੱਖ ਦਿੱਤਾ। ਉਨ੍ਹਾਂ ਕਿਹਾ, "ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਅਕਾਲੀ ਦਲ ਦੇ ਬੀਜੇ ਹੋਏ ਕੰਢੇ ਚੁਗ ਕੇ ਪੰਜਾਬ ਨੂੰ ਮੁੜ 'ਰੰਗਲਾ ਪੰਜਾਬ' ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ।"
ਮਾਨ ਸਰਕਾਰ ਦੀਆਂ ਪ੍ਰਾਪਤੀਆਂ
ਬਲਤੇਜ ਪੰਨੂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀਆਂ ਲੋਕ ਭਲਾਈ ਸਕੀਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ 'ਆਪ' ਸਰਕਾਰ ਦਿਨ-ਰਾਤ ਪੰਜਾਬ ਦੇ ਵਿਕਾਸ ਲਈ ਕੰਮ ਕਰ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮੌਜੂਦਾ ਸਰਕਾਰ ਪੰਜਾਬ ਦੀ ਆਰਥਿਕਤਾ ਅਤੇ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।