- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਂਵਲਾ ਦਾ ਅਕਾਲੀ ਦਲ’ਚ ਸ਼ਾਮਿਲ ਹੋਣ ਨਾਲ ਪਾਰਟੀ ਹੋਵੇਗੀ ਮਜ਼ਬੂਤ:ਗੇਜੀ ਖਨੌੜਾ

ਗੁਰਦੀਪ ਟਿਵਾਣਾ, ਪੰਜਾਬੀ ਜਾਗਰਣ, ਭਾਦਸੋਂ : ਬੜਾ ਲੰਮਾ ਸਮਾਂ ਕਾਂਗਰਸ ਪਾਰਟੀ ਵਿਚ ਵੱਖ-ਵੱਖ ਅਹੁਦਿਆਂ ਤੇ ਕੰਮ ਕਰਨ ਵਾਲੇ ਰਵਿੰਦਰ ਸਿੰਘ ਆਂਵਲਾ ਦਾ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਮਿਲੇਗੀ ਵੱਡੀ ਮਜ਼ਬੂਤੀ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਵੀ ਅਕਾਲੀ ਦਲ ਨੂੰ ਵੱਡਾ ਲਾਭ ਮਿਲੇਗਾ। ਇਨ੍ਹਾਂ ਸ਼ਬਦਾਂ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪਟਿਆਲਾ ਤੇ ਹਲਕਾ ਨਾਭਾ ਦੇ ਸੀਨੀਅਰ ਆਗੂ ਗੁਰਤੇਜ ਸਿੰਘ ਖਨੌੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਰਵਿੰਦਰ ਸਿੰਘ ਆਂਵਲਾ ਇਕ ਤਜਰਬੇਕਾਰ ਸਿਆਸਤਦਾਨ ਲੀਡਰ ਹਨ ਅਤੇ ਖਨੌੜਾ ਨੇ ਵੀ ਦੱਸਿਆ ਕਿ ਉਹ ਇਕ ਵੱਡੇ ਸਮਾਜਸੇਵੀ ਬਣ ਕੇ ਹਰ ਇਕ ਲੋੜਵੰਦ ਦੀ ਮਦਦ ਵੀ ਕਰਦੇ ਰਹਿੰਦੇ ਹਨ। ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਦੇ ਲਈ ਅਜਿਹੇ ਵਧੀਆ ਲੀਡਰਾਂ ਦਾ ਪਾਰਟੀ ਨਾਲ ਜੁੜਨਾ ਬਹੁਤ ਅਹਿਮ ਹੈ। ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਹਮੇਸ਼ਾ ਮਜ਼ਬੂਤ ਕਰਨ ਦੇ ਲਈ ਸਾਰੇ ਯੂਥ ਨੌਜਵਾਨ ਅਤੇ ਪਾਰਟੀ ਦੇ ਪੁਰਾਣੇ ਆਗੂਆਂ ਸਹਿਵਾਨ ਇਕਜੁੱਟ ਹੋ ਕੇ ਕੰਮ ਕਰਨ ਲੱਗੇ ਹੋਏ ਹਨ।