ਅਮਰੀਕ ਸਿੰਘ ਪਿੰਡ ਕਬੂਲਪੁਰ ਇਕਾਈ ਦਾ ਪ੍ਰਧਾਨ ਨਿਯੁਕਤ
ਅਮਰੀਕ ਸਿੰਘ ਪਿੰਡ ਕਬੂਲਪੁਰ ਇਕਾਈ ਦਾ ਪ੍ਰਧਾਨ ਨਿਯੁਕਤ
Publish Date: Thu, 19 Feb 2026 05:19 PM (IST)
Updated Date: Thu, 19 Feb 2026 05:21 PM (IST)
ਫੋਟੋ 19ਪੀਟੀਐਲ: 18 ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਹਲਕਾ ਘਨੌਰ ਦੇ ਪਿੰਡ ਕਬੂਲਪੁਰ ਵਿਖੇ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾ ਜਨਰਲ ਸਕੱਤਰ ਬਲਕਾਰ ਸਿੰਘ ਬੈਂਸ ਅਤੇ ਜ਼ਿਲ੍ਹਾ ਪ੍ਰਧਾਨ ਬੂਟਾ ਸਿੰਘ ਖਾਰਜਪੁਰ ਦੀ ਅਗਵਾਈ ਵਿੱਚ ਹੋਈ। ਇਸ ਮੌਕੇ ਅਮਰੀਕ ਸਿੰਘ ਨੂੰ ਇਕਾਈ ਪਿੰਡ ਕਬੂਲਪੁਰ ਦਾ ਪ੍ਰਧਾਨ ਅਤੇ ਕੁਲਵਿੰਦਰ ਸਿੰਘ ਨੂੰ ਜਰਨਲ ਸਕੱਤਰ ਲਗਾਇਆ ਗਿਆ ਅਤੇ ਮੌਕੇ ਉੱਤੇ ਨਿਯੁਕਤੀ ਪੱਤਰ ਵੀ ਸੌਂਪੇ ਗਏ। ਇਸ ਮੌਕੇ ਬਲਕਾਰ ਸਿੰਘ ਬੈਂਸ ਅਤੇ ਬੂਟਾ ਸਿੰਘ ਖਰਾਜਪੁਰ ਨੇ ਕਿਹਾ ਕਿ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਵੱਲੋਂ ਹਮੇਸ਼ਾ ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕਾਂ ਦੀ ਆਵਾਜ਼ ਨੂੰ ਬੁਲੰਦ ਕੀਤਾ ਹੈ। ਇਸ ਦੌਰਾਨ ਨਵ ਨਿਯੁਕਤ ਇਕਾਈ ਪ੍ਰਧਾਨ ਅਮਰੀਕ ਸਿੰਘ ਨੇ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੀ ਸਮੁੱਚੀ ਟੀਮ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਵਾਇਆ ਕਿ ਯੂਨੀਅਨ ਵੱਲੋਂ ਜਦੋਂ ਵੀ ਕਿਸੇ ਵੀ ਤਰ੍ਹਾਂ ਦੀ ਡਿਊਟੀ ਲਗਾਈ ਜਾਵੇਗੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਦੇ ਨਾਲ ਨਿਭਾਉਣਗੇ। ਇਸ ਮੀਟਿੰਗ ਵਿਚ ਉਨ੍ਹਾਂ ਦੇ ਨਾਲ ਸੱਤਾ ਵਿਰਕ ਮੀਤ ਪ੍ਰਧਾਨ ਰਾਜਪੁਰਾ ਬਲਵਿੰਦਰ ਸਿੰਘ ਸਰਕਲ ਪ੍ਰਧਾਨ ਸ਼ੰਭੂ ਸਮੇਤ ਹੋਰ ਹਾਜ਼ਰ ਸਨ।