ਘਰਾਚੋਂ ਇਕਾਈ ਦੇ ਸਰਬਸੰਮਤੀ ਨਾਲ ਪ੍ਰਧਾਨ ਬਣੇ ਅਮਰੀਕ ਸਿੰਘ ਘਰਾਚੋਂ ਇਕਾਈ ਦੇ ਸਰਬਸੰਮਤੀ ਨਾਲ ਪ੍ਰਧਾਨ ਬਣੇ ਅਮਰੀਕ ਸਿੰਘ
Publish Date: Sat, 29 Aug 2026 04:39 PM (IST)
Updated Date: Sun, 30 Aug 2026 04:01 AM (IST)
ਫੋਟੋ-14 ਮੁਕੇਸ਼ ਸਿੰਗਲਾ, ਪੰਜਾਬੀ ਜਾਗਰਣ, ਭਵਾਨੀਗੜ੍ਹ : ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਭਵਾਨੀਗੜ੍ਹ ਅਧੀਨ ਪਿੰਡ ਘਰਾਚੋਂ ਇਕਾਈ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ। ਇਸ ਮੌਕੇ ਅਮਰੀਕ ਸਿੰਘ ਨੂੰ ਇਕਾਈ ਦਾ ਪ੍ਰਧਾਨ ਚੁਣਿਆ ਗਿਆ। ਚੋਣ ਦੌਰਾਨ ਜਥੇਬੰਦੀ ਦੇ ਆਗੂਆਂ ਨੇ ਨਵੀਂ ਚੁਣੀ ਟੀਮ ਨੂੰ ਵਧਾਈ ਦਿੱਤੀ ਅਤੇ ਕਿਸਾਨੀ ਹਿੱਤਾਂ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਨੇ ਕਿਸਾਨ ਆਗੂਆਂ ਅਤੇ ਵਰਕਰਾਂ ਨੂੰ 1 ਸਤੰਬਰ ਤੋਂ ਚੰਡੀਗੜ੍ਹ ਵਿਖੇ ਸੱਤ ਦਿਨਾਂ ਲਈ ਲੱਗਣ ਵਾਲੇ ਧਰਨੇ ਦੀਆਂ ਮੰਗਾਂ ਅਤੇ ਪ੍ਰੋਗਰਾਮ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਕਿਸਾਨਾਂ ਨੂੰ ਵੱਡੀ ਗਿਣਤੀ ਵਿੱਚ ਧਰਨੇ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਚੋਣ ਦੌਰਾਨ ਜ਼ਿਲ੍ਹਾ ਸਕੱਤਰ ਕਸ਼ਮੀਰ ਸਿੰਘ ਘਰਾਚੋਂ, ਜ਼ਿਲ੍ਹਾ ਯੂਥ ਪ੍ਰਧਾਨ ਜਗਦੇਵ ਸਿੰਘ ਘਰਾਚੋਂ, ਜ਼ਿਲ੍ਹਾ ਪ੍ਰੈੱਸ ਸਕੱਤਰ ਜਸਪਾਲ ਸਿੰਘ ਘਰਾਚੋਂ, ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਮਾਝਾ ਅਤੇ ਰੋਹੀ ਸਿੰਘ ਸੰਘਰੇੜੀ ਦੀ ਦੇਖ-ਰੇਖ ਹੇਠ ਨਵੀਂ ਇਕਾਈ ਦੀ ਚੋਣ ਕੀਤੀ ਗਈ। ਨਵੀਂ ਚੁਣੀ ਇਕਾਈ ਦੇ ਅਹੁਦੇਦਾਰਾਂ ਨੇ ਵਿਸ਼ਵਾਸ ਦਿਵਾਇਆ ਕਿ ਚੰਡੀਗੜ੍ਹ ਵਿਖੇ ਲੱਗਣ ਵਾਲੇ ਸੱਤ ਦਿਨਾਂ ਦੇ ਧਰਨੇ ਲਈ ਉਨ੍ਹਾਂ ਦੀਆਂ ਤਿਆਰੀਆਂ ਮੁਕੰਮਲ ਹਨ। ਉਹ ਟਰੈਕਟਰ-ਟਰਾਲੀਆਂ ਰਾਹੀਂ ਸੱਤ ਦਿਨਾਂ ਲਈ ਲੋੜੀਂਦਾ ਰਾਸ਼ਨ-ਪਾਣੀ ਲੈ ਕੇ ਵੱਧ ਤੋਂ ਵੱਧ ਕਿਸਾਨਾਂ ਨੂੰ ਨਾਲ ਲੈ ਕੇ ਚੰਡੀਗੜ੍ਹ ਪਹੁੰਚਣਗੇ। ਨਵੀਂ ਇਕਾਈ ਵਿੱਚ ਸਰਪ੍ਰਸਤ ਸੁਖਦੇਵ ਸਿੰਘ ਅਤੇ ਕੇਵਲ ਸਿੰਘ, ਪ੍ਰਧਾਨ ਅਮਰੀਕ ਸਿੰਘ, ਖਜ਼ਾਨਚੀ ਦਰਸ਼ਨ ਸਿੰਘ ਅਤੇ ਨਿਰਭੈ ਸਿੰਘ, ਸਕੱਤਰ ਜਤਿੰਦਰ ਸਿੰਘ ਜੀਤੀ, ਸੀਨੀਅਰ ਮੀਤ ਪ੍ਰਧਾਨ ਨੇਤਰ ਸਿੰਘ, ਬਹਾਦਰ ਸਿੰਘ ਕਾਕੀ, ਸਤਨਾਮ ਸਿੰਘ ਸੱਤਾ, ਮਿੰਠੂ ਸਿੰਘ ਸੁਆਮੀ ਅਤੇ ਦੇਵ ਸਿੰਘ ਚਾਦ ਪੱਤੀ ਚੁਣੇ ਗਏ। ਇਸੇ ਤਰ੍ਹਾਂ ਮੀਤ ਪ੍ਰਧਾਨ ਭਗਵੰਤ ਸਿੰਘ, ਹਰੀ ਸਿੰਘ ਖਾਲਸਾ, ਅਵਤਾਰ ਸਿੰਘ, ਬਲਰਾਮ ਸਿੰਘ, ਸਰਬਜੀਤ ਸਿੰਘ ਰੋਡੀ ਅਤੇ ਚਮਕੌਰ ਸਿੰਘ ਹੈਪੀ, ਪ੍ਰੈੱਸ ਸਕੱਤਰ ਹਰਦੀਪ ਸਿੰਘ ਜੋਨੀ ਅਤੇ ਕਸ਼ਮੀਰ ਸਿੰਘ ਬਾਦਲ ਨੂੰ ਚੁਣਿਆ ਗਿਆ। ਇਸ ਮੌਕੇ ਗੁਰਚਰਨ ਸਿੰਘ, ਹਰਦੀਪ ਸਿੰਘ ਚੰਨਾ, ਬਹਾਦਰ ਸਿੰਘ, ਗੁਰਮੇਲ ਸਿੰਘ ਮੇਲਾ, ਰਾਮਾ ਪੰਡਤ, ਗੁਰਧਿਆਨ ਸਿੰਘ, ਗੁਰਦੇਵ ਸਿੰਘ ਭੋਲਾ, ਸੁਖਵਿੰਦਰ ਸਿੰਘ ਸੁਖੀ, ਦਰਸ਼ਨ ਸਿੰਘ, ਚਮਕੌਰ ਸਿੰਘ, ਸੋਹਣ ਸਿੰਘ, ਨਛੱਤਰ ਸਿੰਘ, ਭੋਲਾ ਸਿੰਘ, ਸੁਖਵਿੰਦਰ ਸਿੰਘ ਹਾਜ਼ਰ ਸਨ।