- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਥਾਣਾ ਕੰਬੋ ਅਧੀਨ ਪੈਂਦੇ ਮੂਧਲ ਬਾਈਪਾਸ ਕੋਲ ਤੇਜ਼ ਰਫ਼ਤਾਰ ਇਨੋਵਾ ਨੇ ਅੱਗੇ ਜਾ ਰਹੀ ਸਕੂਟੀ ਨੂੰ ਐਤਵਾਰ ਸ਼ਾਮ ਟੱਕਰ ਮਾਰ ਦਿੱਤੀ। ਹਾਦਸੇ 'ਚ ਸਕੂਟੀ ਸਵਾਰ ਪਤੀ-ਪਤਨੀ ਦੀ ਹਸਪਤਾਲ 'ਚ ਮੌਤ ਹੋ ਗਈ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਥਾਣਾ ਕੰਬੋ ਅਧੀਨ ਪੈਂਦੇ ਮੂਧਲ ਬਾਈਪਾਸ ਕੋਲ ਤੇਜ਼ ਰਫ਼ਤਾਰ ਇਨੋਵਾ ਨੇ ਅੱਗੇ ਜਾ ਰਹੀ ਸਕੂਟੀ ਨੂੰ ਐਤਵਾਰ ਸ਼ਾਮ ਟੱਕਰ ਮਾਰ ਦਿੱਤੀ। ਹਾਦਸੇ 'ਚ ਸਕੂਟੀ ਸਵਾਰ ਪਤੀ-ਪਤਨੀ ਦੀ ਹਸਪਤਾਲ 'ਚ ਮੌਤ ਹੋ ਗਈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਕਰਵਾ ਕੇ ਅਣਪਛਾਤੇ ਇਨੋਵਾ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਨੰਗਲੀ ਭੱਠਾ ਸਥਿਤ ਬਾਬਾ ਦੀਪ ਸਿੰਘ ਕਲੋਨੀ ਨਿਵਾਸੀ ਗੁਰਦੀਪ ਸਿੰਘ ਨੇ ਥਾਣਾ ਕੰਬੋ ਦੀ ਪੁਲਿਸ ਨੂੰ ਸ਼ਿਕਾਇਤ 'ਚ ਦੱਸਿਆ ਕਿ ਉਹ ਆਟੋ ਰਿਕਸ਼ਾ ਚਲਾ ਕੇ ਆਪਣਾ ਪਰਿਵਾਰ ਚਲਾਉਂਦਾ ਹੈ। ਉਸ ਦੇ ਪਿਤਾ ਬਚਨ ਸਿੰਘ ਤੇ ਮਾਂ ਵੀਰ ਕੌਰ ਐਤਵਾਰ ਸ਼ਾਮ ਸਕੂਟੀ 'ਤੇ ਸਵਾਰ ਹੋ ਕੇ ਘਰੋਂ ਕਿਸੇ ਰਿਸ਼ਤੇਦਾਰ ਨੂੰ ਮਿਲਣ ਲਈ ਨਿਕਲੇ ਸਨ।
ਮੂਧਲ ਬਾਈਪਾਸ ਕੋਲ ਤੇਜ਼ ਰਫ਼ਤਾਰ ਇਨੋਵਾ ਚਾਲਕ ਉਨ੍ਹਾਂ ਨੂੰ ਟੱਕਰ ਮਾਰ ਕੇ ਮੌਕੇ ਤੋਂ ਫਰਾਰ ਹੋ ਗਿਆ। ਉਸ ਦੇ ਮਾਤਾ-ਪਿਤਾਬੁਰੀ ਤਰ੍ਹਾਂ ਲਹੂ-ਲੁਹਾਨ ਹੋ ਗਏ। ਉਹ ਵੀ ਮੌਕੇ 'ਤੇ ਪਹੁੰਚਿਆ ਤੇ ਉਨ੍ਹਾਂ ਨੂੰ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ, ਜਿੱਥੇ ਕੁਝ ਦੇਰ ਬਾਅਦ ਉਨ੍ਹਾਂ ਦੀ ਮੌਤ ਹੋ ਗਈ।