- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁਫ਼ਤ ਮੈਡੀਕਲ ਟੈਸਟਾਂ ਲਈ ਮੈਡੀਕਲ ਲੈਬਾਰਟਰੀ ਖੋਲਣ ਦਾ ਕਿੱਤਾ ਐਲਾਨ

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਭਾਜਪਾ ਹਲਕਾ ਰਾਜਪੁਰਾ ਦੇ ਇੰਚਾਰਜ ਜਗਦੀਸ਼ ਕੁਮਾਰ ਜੱਗਾ ਵੱਲੋਂ ਲੋਕ ਭਲਾਈ ਟਰੱਸਟ ਦੇ ਦਫ਼ਤਰ ਵਿਖੇ ਗਰੀਬ ਤੇ ਲੋੜਵੰਦ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਰਾਜਪੁਰਾ ’ਚ ਨਵੀਂ ਮੈਡੀਕਲ ਲੈਬਾਰਟਰੀ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਮੈਡੀਕਲ ਲੈਬਾਰਟਰੀ ਨੂੰ 27 ਅਕਤੂਬਰ ਨੂੰ ਸ਼ਾਮ 4 ਵਜੇ ‘ਲੋਕ ਭਲਾਈ ਟਰੱਸਟ’ ਦੇ ਦਫ਼ਤਰ ਵਿਖੇ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਇਸ ਮੌਕੇ ਮੈਡੀਕਲ ਲੈਬਾਰਟਰੀ ਉਦਘਾਟਨ ਸਮਾਰੋਹ ’ਚ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ, ਮਹਾਰਾਣੀ ਪਰਨੀਤ ਕੌਰ ਤੇ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ। ਜੱਗਾ ਨੇ ਕਿਹਾ ਕਿ ਪਿਛਲੇ 20-25 ਸਾਲਾਂ ਦੀ ਰਾਜਨੀਤੀ ’ਚ ਉਨ੍ਹਾਂ ਨੇ ਗਰੀਬਾਂ ਦੀ ਸੇਵਾ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਹੈ ਅਤੇ ਰਾਜਪੁਰਾ ਦੀ ਜਨਤਾ ਨੂੰ ਇਹ ਮੈਡੀਕਲ ਲੈਬਾਰਟਰੀ ਸਮਰਪਿਤ ਕਰਨਾ ਉਨ੍ਹਾਂ ਲਈ ਸੇਵਾ ਅਤੇ ਸਮਰਪਣ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਸੰਕਲਪ ਹੈ ਕਿ ਰਾਜਪੁਰਾ ਵਿੱਚ ਕੋਈ ਵੀ ਗਰੀਬ ਵਿਅਕਤੀ ਟੈਸਟ ਅਤੇ ਇਲਾਜ ਦੀ ਸਹੂਲਤ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਲੈਬਾਰਟਰੀਆਂ ’ਚ ਟੈਸਟਾਂ ਦੀਆਂ ਵੱਧ ਕੀਮਤਾਂ ਕਾਰਨ ਗਰੀਬ ਲੋਕ ਅਕਸਰ ਲੋੜੀਂਦੇ ਟੈਸਟ ਨਹੀਂ ਕਰਵਾ ਪਾਉਂਦੇ, ਇਸ ਲਈ ਇਹ ਉਪਰਾਲਾ ਲੋੜਵੰਦ ਲੋਕਾਂ ਲਈ ਸਿਹਤ ਸਹੂਲਤਾਂ ਨੂੰ ਆਸਾਨ ਬਣਾਉਣ ਵੱਲ ਇੱਕ ਕਦਮ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਕੌਂਸਲਰ ਰੁਪਿੰਦਰ ਸਿੰਘ ਸੰਧੂ, ਕੌਂਸਲਰ ਪ੍ਰਤੀਕ ਕੁਮਾਰ, ਕੌਂਸਲਰ ਹਿਮਾਂਸ਼ੂ ਸਪਰਾ, ਪਰਵੀਨ ਸ਼ਰਮਾ, ਦਿਨੇਸ਼ ਮਹਿਤਾ, ਐਡਵੋਕੇਟ ਸੁਖਚੈਨ ਸਿੰਘ ਸਰਵਾਰਾ, ਚਿੰਕੀ ਸਹਿਜੜਾ, ਓਮ ਪ੍ਰਕਾਸ਼ ਪਾਸੀ, ਗੁਰਧਿਆਨ ਸਿੰਘ ਸਮੇਤ ਹੋਰ ਹਾਜ਼ਰ ਸਨ।