- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਤਾ ਗੁਜਰੀ ਸਕੂਲ ਵਿਖੇ ਕਰਵਾਇਆ ਸਾਲਾਨਾ ਸਮਾਰੋਹ

ਜੀਐੱਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ, ਗੁਥਮਡ਼ਾ ਵਿਖੇ ਸਾਲਾਨਾ ਸਮਾਰੋਹ ‘ਤਰੰਗ-2026’ ਬਡ਼ੀ ਧੂਮਧਾਮ ਨਾਲ ਕਰਵਾਈ ਗਈ। ਸਮਾਰੋਹ ’ਚ ਅਨਿਲ ਮਿੱਤਲ ਨੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ। ਸਮਾਰੋਹ ਦਾ ਆਰੰਭ ਧਾਰਮਿਕ ਸ਼ਬਦ ਗਾਇਨ ਅਤੇ ਜੋਤੀ ਪ੍ਰਚੰਡ ਕਰਨ ਦੀ ਰਸਮ ਨਾਲ ਹੋਇਆ। ਇਸ ਉਪਰੰਤ ਵਿਦਿਆਰਥੀਆਂ ਵੱਲੋਂ ਪੇਸ਼ ਕੀਤੀਆਂ ਗਈਆਂ ਵੰਨ-ਸੁਵੰਨੀਆਂ ਸੱਭਿਆਚਾਰਕ ਵੰਨਗੀਆਂ ਨੇ ਸਮਾਗਮ ਨੂੰ ਵੱਖਰੇ ਰੰਗ ’ਚ ਰੰਗ ਦਿੱਤਾ। ਨ੍ਰਿਤ, ਲੋਕ-ਨਾਚ, ਗਾਇਨ, ਭੰਗਡ਼ੇ, ਗਿੱਧੇ ਅਤੇ ਨਾਟਕਾਂ ਰਾਹੀਂ ਵਿਦਿਆਰਥੀਆਂ ਨੇ ਆਪਣੀ ਕਲਾ, ਸਿਰਜਣਾਤਮਕਤਾ ਅਤੇ ਆਤਮ-ਵਿਸ਼ਵਾਸ ਦਾ ਪ੍ਰਭਾਵਸ਼ਾਲੀ ਪ੍ਰਗਟਾਵਾ ਕੀਤਾ। ਸਮਾਰੋਹ ਦੌਰਾਨ ਵਿੱਦਿਅਕ ਖੇਤਰ ’ਚ ਵਿਲੱਖਣ ਪ੍ਰਾਪਤੀਆਂ ਦਰਜ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਸਕੂਲ ਦੇ ਪੁਰਾਤਨ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ਲਈ ਅਤੇ ਖੇਡਾਂ ਦੇ ਖੇਤਰ ’ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਸਨਮਾਨ ਪ੍ਰਦਾਨ ਕੀਤੇ ਗਏ। ਇਸ ਮੌਕੇ ਸਕੂਲ ਪ੍ਰਧਾਨ ਰਵਿੰਦਰ ਕੌਰ ਅਤੇ ਡਾਇਰੈਕਟਰ ਭੁਪਿੰਦਰ ਸਿੰਘ ਨੇ ਆਪਣੇ ਸੰਬੋਧਨ ਵਿੱਚ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ। ਸਕੂਲ ਪ੍ਰਿੰਸੀਪਲ ਪੂਨਮ ਧੀਮਾਨ ਨੇ ਸਕੂਲ ਦੀਆਂ ਵਿੱਦਿਅਕ, ਖੇਡ ਅਤੇ ਸਹਿ-ਵਿੱਦਿਅਕ ਪ੍ਰਾਪਤੀਆਂ ਦਾ ਵੇਰਵਾ ਸਾਂਝਾ ਕੀਤਾ।