ਭੁਟਾਲ ਪਬਲਿਕ ਸਕੂਲ ’ਚ ਸਾਲਾਨਾ ਸਮਾਗਮ ਕਰਵਾਇਆ
ਭੁਟਾਲ ਪਬਲਿਕ ਸਕੂਲ ਵਿਖੇ ਸਾਲਾਨਾ ਸਮਾਗਮ ਆਯੋਜਿਤ
Publish Date: Mon, 06 Apr 2026 04:22 PM (IST)
Updated Date: Tue, 07 Apr 2026 04:00 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲਹਿਰਾਗਾਗਾ : ਭੁਟਾਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਭੁਟਾਲ ਕਲਾਂ ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਕੂਲ ਕੈਂਪਸ ਨੂੰ ਸੁੰਦਰ ਤਰੀਕੇ ਨਾਲ ਸਜਾਇਆ ਗਿਆ ਤੇ ਵਿਦਿਆਰਥੀਆਂ ਨੇ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਨਾਲ ਸਾਰਿਆਂ ਨੂੰ ਮੰਤਰਮੁਗਧ ਕੀਤਾ। ਇਸ ਪ੍ਰੋਗਰਾਮ ਦੀ ਸ਼ੁਰੂਆਤ ਅਰਦਾਸ ਨਾਲ ਹੋਈ। ਇਸ ਤੋਂ ਬਾਅਦ ਨਾਚ, ਗੀਤ, ਨਾਟਕ ਤੇ ਕਵਿਤਾ ਦੇ ਸੁੰਦਰ ਪ੍ਰਦਰਸ਼ਨ ਕੀਤੇ ਗਏ। ਇਸ ਪ੍ਰੋਗਰਾਮ ਨੇ ਦਰਸ਼ਕਾਂ ਨੂੰ ਮੋਹਿਤ ਕਰ ਦਿੱਤਾ। ਆਪਣੇ ਸੰਬੋਧਨ ਵਿਚ, ਸਕੂਲ ਪ੍ਰਿੰਸੀਪਲ ਗੁਰਜੰਟ ਸਿੰਘ ਕਾਜ਼ਲ ਨੇ ਅਨੁਸ਼ਾਸਨ, ਸਖ਼ਤ ਮਿਹਨਤ ਤੇ ਇਮਾਨਦਾਰੀ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਇਸ ਮੌਕੇ ਸਕੂਲ ਦੇ ਸਾਲਾਨਾ ਪ੍ਰੀਖਿਆ ਨਤੀਜੇ ਵੀ ਐਲਾਨੇ ਗਏ। ਸਮੂਹ ਕਲਾਸਾਂ ਵਿੱਚੋਂ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਟਰਾਫੀਆਂ ਅਤੇ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ। ਇਸ ਪ੍ਰੋਗਰਾਮ ਦੇ ਸਮਾਪਤੀ ਦੇ ਸਮੇਂ ਤੇ ਮੈਨੇਜਿੰਗ ਡਾਇਰੈਕਟਰ ਸਰਦਾਰ ਕੁਲਦੀਪ ਸਿੰਘ ਗਰੇਵਾਲ ਨੇ ਸਾਰੇ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਦਾ ਉਨ੍ਹਾਂ ਦੇ ਸਮਰਥਨ ਲਈ ਧੰਨਵਾਦ ਕੀਤਾ ਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਦੇ ਸ਼ਾਨਦਾਰ ਨਤੀਜਿਆਂ ਸਬੰਧੀ ਪ੍ਰਤੀਬੱਧਤਾ ਪ੍ਰਗਟਾਈ।