- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਕਾਰੀ ਹਸਪਤਾਲਾਂ ਵਿੱਚ ‘ਐਂਟੀ ਸਨੇਕ ਵੈਨਮ’ ਮੁਫ਼ਤ ਉਪਲਬਧ: ਸਿਵਲ ਸਰਜਨ ਡਾ. ਸ਼ੈਲੀ ਜੇਤਲੀ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : 19 ਸਤੰਬਰ ਨੂੰ ਮਨਾਏ ਜਾ ਰਹੇ ‘ਕੌਮਾਂਤਰੀ ਸਨੇਕ ਬਾਈਟ ਜਾਗਰੂਕਤਾ ਦਿਵਸ’ ਦੇ ਮੱਦੇਨਜ਼ਰ ਸਿਹਤ ਵਿਭਾਗ ਪਟਿਆਲਾ ਵੱਲੋਂ ਲੋਕਾਂ ਨੂੰ ਸੱਪ ਦੇ ਡੰਗਣ ਤੋਂ ਬਚਾਅ ਤੇ ਸਮੇਂ ਸਿਰ ਇਲਾਜ ਸਬੰਧੀ ਜਾਗਰੂਕ ਕਰਨ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਸਿਵਲ ਸਰਜਨ ਪਟਿਆਲਾ ਡਾ. ਸ਼ੈਲੀ ਜੇਤਲੀ ਨੇ ਦੱਸਿਆ ਕਿ ਬਰਸਾਤ ਦੇ ਮੌਸਮ ਦੌਰਾਨ ਸੱਪ ਦੇ ਡੰਗਣ ਦੀਆਂ ਘਟਨਾਵਾਂ ਵੱਧ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਰਕਾਰੀ ਸਿਹਤ ਕੇਂਦਰਾਂ ਤੇ ਹਸਪਤਾਲਾਂ ਵਿਚ ਸੱਪ ਦੇ ਡੰਗਣ ਦੇ ਇਲਾਜ ਲਈ ‘ਐਂਟੀ ਸਨੇਕ ਵੈਨਮ’ (ਏਐਸਵੀ) ਮੁਫ਼ਤ ਉਪਲੱਬਧ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸੱਪ ਦੇ ਡੰਗਣ ਦੀ ਸੂਰਤ ਵਿਚ ਬਿਨਾਂ ਸਮਾਂ ਗਵਾਏ ਮਰੀਜ਼ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਜਾਵੇ। ਜ਼ਿਲ੍ਹਾ ਨੋਡਲ ਅਫ਼ਸਰ ਡਾ. ਦਿਵਜੋਤ ਸਿੰਘ ਨੇ ਦੱਸਿਆ ਕਿ ਸੱਪ ਦੇ ਡੰਗਣ ਤੋਂ ਬਚਾਅ ਲਈ ਘਰਾਂ ਤੇ ਆਲੇ-ਦੁਆਲੇ ਸਫ਼ਾਈ ਰੱਖਣ, ਕੂੜਾ-ਕਰਕਟ ਅਤੇ ਮਲਬਾ ਹਟਾਉਣ, ਰਾਤ ਸਮੇਂ ਟਾਰਚ ਦੀ ਵਰਤੋਂ ਕਰਨ ਅਤੇ ਖੇਤਾਂ ਜਾਂ ਝਾੜੀਆਂ ਵਿਚ ਕੰਮ ਕਰਦੇ ਸਮੇਂ ਬੰਦ ਜੁੱਤੇ ਪਹਿਨਣੇ ਚਾਹੀਦੇ ਹਨ।