ਯੂਨੀਵਰਸਲ ਕਾਲਜ 'ਚ ਭ੍ਰਿਸ਼ਟਾਚਾਰ ਵਿਰੋਧੀ ਸੈਮੀਨਾਰ ਯੂਨੀਵਰਸਲ ਕਾਲਜ 'ਚ ਭ੍ਰਿਸ਼ਟਾਚਾਰ ਵਿਰੋਧੀ ਸੈਮੀਨਾਰ
Publish Date: Fri, 30 Oct 2026 05:05 PM (IST)
Updated Date: Fri, 30 Oct 2026 05:07 PM (IST)
ਫੋਟੋ 30ਪੀਟੀਐਲ: 13: ਭੁਪਿੰਦਰਜੀਤ ਮੌਲਵੀਵਾਲਾ ਪੰਜਾਬੀ ਜਾਗਰਣ, ਪਾਤੜਾਂ : ਸਮਾਜ ’ਚੋਂ ਭ੍ਰਿਸ਼ਟਾਚਾਰ ਦੇ ਖ਼ਾਤਮੇ ਤੇ ਇਮਾਨਦਾਰੀ ਦੀ ਭਾਵਨਾ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ, ਪਟਿਆਲਾ ਵੱਲੋਂ ਯੂਨੀਵਰਸਲ ਕਾਲਜ ਪਾਤੜਾਂ ਵਿਚ ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਵਿਦਿਆਰਥੀਆਂ ਨੂੰ ਇਮਾਨਦਾਰ ਜੀਵਨ-ਜਾਚ ਅਪਣਾਉਣ, ਆਪਣੇ ਅਧਿਕਾਰਾਂ ਅਤੇ ਫ਼ਰਜ਼ਾਂ ਪ੍ਰਤੀ ਸੁਚੇਤ ਰਹਿਣ ਅਤੇ ਭ੍ਰਿਸ਼ਟਾਚਾਰ ਵਿਰੁੱਧ ਜ਼ਿੰਮੇਵਾਰ ਨਾਗਰਿਕ ਵਜੋਂ ਆਪਣੀ ਭੂਮਿਕਾ ਨਿਭਾਉਣ ਦਾ ਸੰਦੇਸ਼ ਦਿੱਤਾ ਹੈ। ਇਹ ਸੈਮੀਨਾਰ ਐੱਸ ਐੱਸ ਪੀ ਰਾਜਪਾਲ ਸਿੰਘ ਹੁੰਦਲ ਦੇ ਨਿਰਦੇਸ਼ਾਂ ਅਤੇ ਇੰਸਪੈਕਟਰ ਅਮਨਦੀਪ ਕੌਰ ਦੀ ਅਗਵਾਈ ਹੇਠ ਕਰਵਾਇਆ ਗਿਆ। ਏਐੱਸਆਈ ਰਣਜੀਤ ਸਿੰਘ ਨੇ ਕਿਹਾ ਕਿ ਭ੍ਰਿਸ਼ਟਾਚਾਰ ਵਿਰੁੱਧ ਲੜਾਈ ਸਿਰਫ਼ ਸਰਕਾਰੀ ਵਿਭਾਗਾਂ ਦੀ ਜ਼ਿੰਮੇਵਾਰੀ ਨਹੀਂ, ਸਗੋਂ ਸਮਾਜ ਦੇ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਮੌਕੇ ਯੂਨੀਵਰਸਲ ਕਾਲਜ ਪਾਤੜਾਂ ਦੇ ਚੇਅਰਮੈਨ ਬਲਜੀਤ ਸਿੰਘ, ਵਾਈਸ ਚੇਅਰਮੈਨ ਵੀਰਇੰਦਰ ਸਿੰਘ ਧਾਲੀਵਾਲ, ਸੈਕਟਰੀ ਪਰਮਿੰਦਰ ਸਿੰਘ ਘੱਗਾ, ਡਾਇਰੈਕਟਰ ਡਾ. ਅਮਰੀਸ਼ ਧਵਨ ਅਤੇ ਪ੍ਰਿੰਸੀਪਲ ਇੰਜ, ਯਾਦਵਿੰਦਰ ਸਿੰਘ ਨੇ ਸਮਾਜ-ਮੁਖੀ ਉਪਰਾਲਿਆਂ ਨੂੰ ਸਮੇਂ ਦੀ ਲੋੜ ਦੱਸਦਿਆਂ ਕਿਹਾ ਕਿ ਇਮਾਨਦਾਰੀ, ਪਾਰਦਰਸ਼ਤਾ ਅਤੇ ਜਵਾਬਦੇਹੀ ਵਰਗੀਆਂ ਕਦਰਾਂ-ਕੀਮਤਾਂ ਹੀ ਇੱਕ ਮਜ਼ਬੂਤ ਅਤੇ ਖੁਸ਼ਹਾਲ ਸਮਾਜ ਦੀ ਨੀਂਹ ਹਨ।