- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਝੋਟਾ ਦੀ ਯਾਦ ’ਚ ਸਮਾਣਾ ਵਿਖੇ ਨਸ਼ਾ ਵਿਰੋਧੀ ਰੈਲੀ

ਭਾਰਤ ਭੂਸ਼ਣ ਗੋਇਲ, ਪੰਜਾਬੀ ਜਾਗਰਣ, ਸਮਾਣਾ : ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਗਿਆਨੀ ਹਰਪ੍ਰੀਤ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਹਲਕਾ ਇੰਚਾਰਜ ਚਰਨਜੀਤ ਸਿੰਘ ਮਵੀ ਦੀ ਅਗਵਾਈ ਹੇਠ ਸ਼ਹੀਦ ਪਰਵਿੰਦਰ ਸਿੰਘ ਝੋਟਾ ਦੀ ਸ਼ਹਾਦਤ ਨੂੰ ਸਮਰਪਿਤ ਤੇ ਸਿੱਖ ਨਸਲਕੁਸ਼ੀ ਦੇ ਸ਼ਹੀਦਾਂ ਦੀ ਯਾਦ ’ਚ ਸਮਾਣਾ ਵਿਖੇ ਵਿਸ਼ਾਲ ਨਸ਼ਾ ਵਿਰੋਧੀ ਰੋਸ ਰੈਲੀ ਕੱਢੀ ਗਈ। ਰੈਲੀ ਪਿੰਡ ਗਜੂਮਾਜਰਾ ਤੋਂ ਸ਼ੁਰੂ ਹੋ ਕੇ ਲਾਲੂਛੀ ਮਾਜਰੀ, ਵੜੈਚਾਂ ਸਮੇਤ ਵੱਖ-ਵੱਖ ਪਿੰਡਾਂ ’ਚੋਂ ਹੁੰਦੀ ਹੋਈ ਸਮਾਣਾ ਸ਼ਹਿਰ ਦੇ ਅੰਬੇਡਕਰ ਚੌਕ ਵਿਖੇ ਪਹੁੰਚੀ। ਇੱਥੇ ਸੰਬੋਧਨ ਕਰਨ ਤੋਂ ਬਾਅਦ ਰੈਲੀ ਗੁਰਦੁਆਰਾ ਸਾਹਿਬ ਕਰਹਾਲੀ ਵਿਖੇ ਪਹੁੰਚੀ, ਜਿੱਥੇ ਅਰਦਾਸ ਉਪਰੰਤ ਸਮਾਪਤੀ ਕੀਤੀ ਗਈ। ਇਸ ਮੌਕੇ ਚਰਨਜੀਤ ਸਿੰਘ ਮਵੀ ਨੇ ਕਿਹਾ ਕਿ ਸ਼ਹੀਦ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਨੂੰ ਲੋਕ ਲਹਿਰ ਵਿੱਚ ਬਦਲਣ ਦੀ ਲੋੜ ਹੈ। ਇਸ ਮੌਕੇ ਪਾਰਟੀ ਗੁਰਜੀਤ ਸਿੰਘ ਤਲਵੰਡੀ , ਰਣਧੀਰ ਸਿੰਘ ਰੱਖੜਾ, ਦਵਿੰਦਰ ਸਿੰਘ, ਹਲਕਾ ਇੰਚਾਰਜ ਘਨੌਰ ਭੁਪਿੰਦਰ ਸਿੰਘ ਸ਼ੇਖੂਪੁਰ, ਰਣਧੀਰ ਸਿੰਘ ਮਵੀ, ਗੁਲਜ਼ਾਰ ਸਿੰਘ, ਭਿੰਦਰ ਸਿੰਘ ਮਵੀ ਸੱਪਾਂ, ਜੋਰਾ ਸਿੰਘ ਕਕਰਾਲਾ, ਸੇਵਕ ਸਿੰਘ ਦੋਦੜਾ, ਲਾਭ ਸਿੰਘ ਦੋਦੜਾ ਆਦਿ ਹਾਜ਼ਰ ਸਨ।