- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਸ਼ਾ ਵਿਰੋਧੀ ਯਾਤਰਾ ਨੌਜਵਾਨਾਂ ਨੂੰ ਦੇਵੇਗੀ ਨਵੀਂ ਸੇਧ: ਜਗਦੀਪ ਸੋਢੀ

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਿਆਂ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਉਦੇਸ਼ ਨਾਲ ਕੱਢੀ ਜਾ ਰਹੀ ਯਾਤਰਾ ਦੀ ਸ਼ਲਾਘਾ ਕਰਦਿਆਂ ਸੀਨੀਅਰ ਭਾਜਪਾ ਆਗੂ ਜਗਦੀਪ ਸਿੰਘ ਸੋਢੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਸਮਾਜ ਦੇ ਹਰ ਵਰਗ ਨੂੰ ਇਕਜੁੱਟ ਹੋ ਕੇ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ, ਉਹ ਅੱਜ ਇੱਥੇ ਭਾਜਪਾ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਰਹਿਨੁਮਾਈ ਹੇਠ ਨਸ਼ਿਆਂ ਦੇ ਖ਼ਿਲਾਫ਼ ਕੱਢੀ ਜਾ ਰਹੀ ਯਾਤਰਾ ਦਾ ਰਾਜਪੁਰਾ ਪਹੁੰਚਣ ’ਤੇ ਯਾਤਰਾ ਦਾ ਸਵਾਗਤ ਅਤੇ ਸਾਥ ਦੇਣ ਦੇ ਲਈ ਰੱਖੀ ਗਈ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਸਿਰਫ਼ ਕਿਸੇ ਇੱਕ ਪਰਿਵਾਰ ਜਾਂ ਵਰਗ ਦੀ ਨਹੀਂ, ਸਗੋਂ ਪੂਰੇ ਸਮਾਜ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਨੌਜਵਾਨ ਦੇਸ਼ ਅਤੇ ਸਮਾਜ ਦੀ ਤਾਕਤ ਹਨ, ਇਸ ਲਈ ਉਨ੍ਹਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਜਾਗਰੂਕਤਾ ਮੁਹਿੰਮਾਂ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸਰਕਾਰ ਦੇ ਨਾਲ-ਨਾਲ ਸਮਾਜ ਦੇ ਹਰੇਕ ਵਿਅਕਤੀ ਦੀ ਭੂਮਿਕਾ ਅਹਿਮ ਹੈ ਅਤੇ ਸਾਂਝੇ ਯਤਨਾਂ ਨਾਲ ਹੀ ਇਸ ਸਮੱਸਿਆ ਨੂੰ ਜੜ੍ਹ ਤੋਂ ਖ਼ਤਮ ਕਰਨ ਵੱਲ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਸਕਦੇ ਹਨ। ਭਾਜਪਾ ਆਗੂ ਸੋਢੀ ਦੇ ਵੱਲੋਂ ਸਾਬਕਾ ਰਾਜ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਉੱਪਰ ਬਟਾਲਾ ਵਿਖੇ ਹੋਏ ਹਮਲੇ ਦੀ ਨਿਖੇਧੀ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਦਵਿੰਦਰ, ਵਿਸ਼ੂ ਸ਼ਰਮਾ, ਮੋਹਨ ਲਾਲ, ਰੰਜਨ ਹੰਸ, ਐਡਵੋਕੇਟ ਰਜਿੰਦਰ ਸੈਣੀ, ਐਡਵੋਕੇਟ ਕੌਸ਼ਲ, ਐਡਵੋਕੇਟ ਕੁਲਦੀਪ, ਐਡਵੋਕੇਟ ਫਤਿਹਜੀਤ ਅਹੂਜਾ, ਸ਼ਨੀ ਦੇਵ ਮੰਦਰ ਦੇ ਪ੍ਰਧਾਨ ਅਸ਼ੋਕ ਸਮੇਤ ਭਾਜਪਾ ਦੇ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।