ਏਡੀਸੀ ਵੱਲੋਂ ਜ਼ਿਲ੍ਹੇ ’ਚ ਵੱਖ-ਵੱਖ ਪਾਬੰਦੀ ਦੇ ਹੁਕਮ ਜਾਰੀ
ਵਧੀਕ ਜਿਲ੍ਹਾ ਮੈਜਿਸਟ੍ਰੇਟ ਵੱਲੋਂ ਜਿਲ੍ਹੇ ’ਚ ਵੱਖ ਵੱਖ ਪਾਬੰਦੀ ਦੇ ਹੁਕਮ ਜਾਰੀ
Publish Date: Wed, 10 Jun 2026 04:31 PM (IST)
Updated Date: Wed, 10 Jun 2026 04:32 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਪਟਿਆਲਾ : ਏਡੀਸੀ ਅਨੂਪ੍ਰਿਤਾ ਜੌਹਲ ਨੇ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਵੱਖ ਵੱਖ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 6 ਜੂਨ ਤੋਂ 5 ਅਗਸਤ ਤਕ ਲਾਗੂ ਰਹਿਣਗੇ। --ਏਵੀਏਸ਼ਨ ਕਲੱਬ ਦੇ ਦੋ ਕਿਲੋਮੀਟਰ ਘੇਰੇ ਚ ਲਾਰਟੇਨ ਕਾਈਟਸ/ ਵਿਸ਼ ਕਾਈਟਸ ਉਡਾਉਣ ਤੇ ਪਾਬੰਦੀ ਏਡੀਸੀ ਨੇ ਭਾਰਤੀ ਨਾਗਰਿਕ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਸਿਵਲ ਏਵੀਏਸ਼ਨ ਕਲੱਬ ਪਟਿਆਲਾ ਦੇ ਨੇੜੇ ਦੋ ਕਿਲੋਮੀਟਰ ਘੇਰੇ ਵਿਚ ਲਾਰਟੇਨ ਕਾਈਟਸ/ਵਿਸ਼ ਕਾਈਟਸ ਦੀ ਵਰਤੋ ਕਰਨ ਤੇ ਮੁਕੰਮਲ ਤੌਰ ਤੇ ਪਾਬੰਦੀ ਲਗਾਈ ਹੈ। ਇਹ ਹੁਕਮ 6 ਜੂਨ 2026 ਤੋਂ 5 ਅਗਸਤ 2026 ਤਕ ਲਾਗੂ ਰਹਿਣਗੇ। --ਜਨਤਕ ਥਾਵਾਂ ਤੇ ਤੇਜ਼ਧਾਰ ਹਥਿਆਰ ਲੈ ਕੇ ਜਾਣ ਤੇ ਮਨਾਹੀ ਹੁਕਮ ਏਡੀਸੀ ਨੇ ਜ਼ਿਲ੍ਹੇ ਵਿਚ ਅਮਨ ਕਾਨੂੰਨ ਕਾਇਮ ਰੱਖਣ ਤੇ ਲੋਕ ਹਿਤ ਵਿਚ ਸ਼ਾਂਤੀ ਬਰਕਰਾਰ ਰੱਖਣ ਲਈ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਜਨਤਕ ਥਾਵਾਂ ਤੇ ਅਗਨ ਸ਼ਸ਼ਤਰ, ਅਸਲਾ, ਵਿਸਫੋਟਕ, ਜਲਣਸ਼ੀਲ, ਚੀਜ਼ਾਂ, ਤੇਜ਼ਧਾਰ ਹਥਿਆਰ ਜਿਵੇਂ ਕਿ ਟਕੂਏ, ਬਰਛੇ, ਤ੍ਰਿਸ਼ੂਲ ਆਦਿ ਸ਼ਾਮਲ ਹਨ, ਨੂੰ ਚੁੱਕਣ ਤੇ ਪਾਬੰਦੀ ਲਗਾਈ ਹੈ। ਇਹ ਹੁਕਮ 5 ਅਗਸਤ ਤੱਕ ਲਾਗੂ ਰਹਿਣਗੇ। -ਕਿਰਾਏਦਾਰਾਂ, ਨੌਕਰਾਂ ਤੇ ਪੇਇੰਗ ਗੈਸਟ ਦਾ ਪੂਰਾ ਵੇਰਵਾ ਪੁਲਿਸ ਥਾਣਿਆਂ ਚ ਦਰਜ ਕਰਵਾਉਣ ਦੇ ਹੁਕਮ ਜਾਰੀ ਪਟਿਆਲਾ ਦੇ ਏਡੀਸੀ ਨੇ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਪਟਿਆਲਾ ਦੀ ਹੱਦ ਅੰਦਰ ਮਿਊਂਸਪਲ ਕਮੇਟੀਆਂ, ਨਗਰ ਪੰਚਾਇਤਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਅਧਿਕਾਰ ਖੇਤਰ ਵਿੱਚ ਰਹਿਣ ਵਾਲਾ ਜਦੋਂ ਵੀ ਕੋਈ ਵਿਅਕਤੀ ਆਪਣੇ ਘਰ ਵਿੱਚ ਕਿਰਾਏਦਾਰ/ਨੌਕਰ/ਪੇਇੰਗ ਗੈਸਟ ਰੱਖੇਗਾ ਤਾਂ ਉਹ ਉਸ ਦਾ ਪੂਰਾ ਵੇਰਵਾ ਨੇੜੇ ਦੇ ਪੁਲਿਸ ਥਾਣੇ/ਚੌਂਕੀ ਵਿੱਚ ਦਰਜ ਕਰਾਉਣਾ ਯਕੀਨੀ ਬਣਾਏਗਾ। ਹੁਕਮ 5 ਅਗਸਤ ਤੱਕ ਲਾਗੂ ਰਹਿਣਗੇ। -ਜ਼ਿਲ੍ਹੇ ’ਚ ਫੌਜੀ ਰੰਗ ਦੀਆਂ ਵਰਦੀਆਂ, ਬੈਚ, ਟੋਪੀ, ਬੈਲਟਾਂ ਆਦਿ ਦੀ ਖਰੀਦ ਵੇਚ ਤੇ ਪਾਬੰਦੀ ਵਧੀਕ ਜ਼ਿਲ੍ਹਾ ਮੈਜਿਸਟਰੇਟ ਅਨੁਪ੍ਰਿਤਾ ਜੌਹਲ ਨੇ ਧਾਰਾ 163 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਆਮ ਜਨਤਾ ਦੇ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਵਰਦੀਆਂ, ਆਰਮੀ ਬੈਚ, ਟੋਪੀ, ਬੈਲਟਾਂ ਅਤੇ ਆਰਮੀ ਚਿੰਨ ਆਦਿ ਖਰੀਦ, ਵੇਚ ਅਤੇ ਵਰਤੋਂ ਕਰਨ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਹੈ। ਜ਼ਿਲ੍ਹੇ ਵਿਚ ਇਹ ਹੁਕਮ 5 ਅਗਸਤ ਤੱਕ ਲਾਗੂ ਰਹਿਣਗੇ।