ਹੈਪੀ ਪਹਾੜੀਪੁਰ ਬਣੇ ਬਲਾਕ ਸੰਮਤੀ ਸਨੌਰ ਦੇ ਚੇਅਰਮੈਨ
ਹੈਪੀ ਪਹਾੜੀਪੁਰ ਬਣੇ ਬਲਾਕ ਸੰਮਤੀ ਸਨੌਰ ਦੇ ਚੇਅਰਮੈਨ
Publish Date: Fri, 06 Mar 2026 05:25 PM (IST)
Updated Date: Fri, 06 Mar 2026 05:27 PM (IST)

ਪੱਤਰ ਪ੍ਰੇਰਕ•,ਪੰਜਾਬੀ ਜਾਗਰਣ, •ਪਟਿਆਲਾ : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਬਲਾਕ ਸੰਮਤੀ ਸਨੌਰ ਵਿਖੇ ਚੇਅਰਮੈਨ ਅਤੇ ਉਪ ਚੇਅਰਮੈਨ ਦੀ ਚੋਣ ਹੋਈ, ਜਿਸ ਵਿਚ ਚੁਣੇ ਹੋਏ ਬਲਾਕ ਸੰਮਤੀ ਮੈਂਬਰਾਂ ਨੇ ਸਰਬਸੰਮਤੀ ਨਾਲ ਆਮ ਆਦਮੀ ਪਾਰਟੀ ਦੇ ਫਾਊਂਡਰ ਮੈਂਬਰ ਗੁਰਵਿੰਦਰ ਸਿੰਘ ਹੈਪੀ ਪਹਾੜੀਪੁਰ ਨੂੰ ਚੇਅਰਮੈਨ ਅਤੇ ਜਦੋਂ ਕਿਰਨਜੀਤਕੌਰ ਘੁੰਮਣ ਨੂੰ ਉਪ ਚੇਅਰਮੈਨ ਚੁਣਿਆ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਦੇ ਇੰਚਾਰਜ ਰਣਜੋਧ ਸਿੰਘ ਹਡਾਣਾ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ, ਜਿਨ੍ਹਾਂ ਨੇ ਚੁਣੇ ਗਏ ਚੇਅਰਮੈਨ ਤੇ ਉੱਪ ਚੇਅਰਮੈਨ ਨੂੰ ਵਧਾਈਆ ਦਿੰਦਿਆ ਉਨ੍ਹਾਂ ਨੂੰ ਅਹੁਦਿਆਂ ’ਤੇ ਬਿਠਾਇਆ। ਦੱਸਣਯੋਗ ਹੈ ਕਿ ਨੌਜਵਾਨ ਗੁਰਵਿੰਦਰ ਸਿੰਘ ਹੈਪੀ ਪਹਾੜੀਪੁਰ ਆਮ ਆਦਮੀ ਪਾਰਟੀ ਦੇ ਹੋਂਦ ’ਚ ਆਉਣ ਸਮੇਂ ਤੋਂ ਪਾਰਟੀ ਨਾਲ ਜੁੜਿਆ ਹੋਇਆ ਹੈ ਤੇ ਪਾਰਟੀ ਦਾ ਫਾਊਂਡਰ ਮੈਂਬਰ ਹੈ। ਉਨ੍ਹਾਂ ਪਾਰਟੀ ਦੀ ਸਥਾਪਤੀ ਲਈ ਇੱਕ ਵਰਕਰ ਦੇ ਤੌਰ ’ਤੇ ਕੰਮ ਕੀਤਾ, ਜਿਸ ਕਾਰਨ ਪਾਰਟੀ ਦੇ ਅਹੁਦੇਦਾਰਾਂ ਨੇ ਹੈਪੀ ਪਹਾੜੀਪੁਰ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਬਲਾਕ ਸੰਮਤੀ ਦੇ ਚੇਅਰਮੈਨ ਦਾ ਅਹੁਦਾ ਨਵਾਜਿਆ ਹੈ। ਇਸ ਮੌਕੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਆਖਿਆ ਕਿ ਆਮ ਆਦਮੀ ਪਾਰਟੀ ਨੇ ਟਕਸਾਲੀ ਵਰਕਰਾਂ ਨੂੰ ਹਮੇਸ਼ਾ ਮਾਣ ਦਿੱਤਾ ਹੈ । ਉਨ੍ਹਾਂ ਆਖਿਆ ਕਿ ਬਲਾਕ ਸੰਮਤੀ ਦੇ ਚੇਅਰਮੈਨ ਤੇ ਉੱਪ ਚੇਅਰਮੈਨ ਦੇ ਅਹੁਦੇ ਭਰਨ ਨਾਲ ਆਉਣ ਵਾਲੇ ਦਿਨਾਂ ’ਚ ਪਿੰਡਾਂ ਦੇ ਵਿਕਾਸ ਕਾਰਜ ਹੋਰ ਤੇਜ ਗਤੀ ਨਾਲ ਹੋਣਗੇ ਤੇ ਕੁਝ ਹੀ ਮਹੀਨਿਆਂ ’ਚ ਪਿੰਡਾਂ ਦੀ ਨੁਹਾਰ ਬਦਲ ਦਿੱਤੀ ਜਾਵੇਗੀ। ਇਸ ਮੌਕੇ ਨਵ-ਨਿਯੁਕਤ ਚੇਅਰਮੈਨ ਗੁਰਵਿੰਦਰ ਸਿੰਘ ਹੈਪੀ ਪਹਾੜੀਪੁਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਦਾ ਧੰਨਵਾਦ ਕਰਦਿਆਂ ਆਖਿਆ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ ਉਸਨੂੰ ਤਨਦੇਹੀ ਨਾਲ ਨਿਭਾਉਂਦਿਆਂ ਬਿਨਾ ਭੇਦ ਭਾਵ ਤੋਂ ਪਿੰਡਾਂ ਦੇ ਵਿਕਾਸ ਕੀਤੇ ਜਾਣਗੇ। ਇਸ ਮੌਕੇ ਹੈਪੀ ਪਹਾੜੀਪੁਰ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਰਿਹਾ ਤੇ ਪਾਰਟੀ ਦੇ ਪੁਰਾਣੇ ਵਰਕਰਾਂ ’ਚ ਖੁਸ਼ੀ ਦੀ ਲਹਿਰ ਸੀ। ਇਸ ਮੌਕੇ ਨਗਰ ਕੌਂਸਲ ਸਨੌਰ ਦੇ ਪ੍ਰਧਾਨ ਪਰਦੀਪ ਜੋਸ਼ਨ, ਚਰਨਜੀਤ ਸਿੰਘ ਨੈਣਾ ਚੇਅਰਮੈਨ ਬਲਾਕ ਸੰਮਤੀ ਭੁੱਨਰਹੇੜੀ, ਹਨੀ ਮਾਹਲਾ ਚੇਅਰਮੈਨ ਮਾਰਕਿਟ ਕਮੇਟੀ ਡਕਾਲਾ, ਹਰਪ੍ਰੀਤ ਸਿੰਘ ਘੁੰਮਣ, ਗੁਰਪ੍ਰੀਤ ਸਿੰਘ ਬਲਬੇੜਾ, ਪ੍ਰਧਾਨ ਕਰਮਜੀਤ ਸਿੰਘ ਢੰਡੇ, ਗੁਰਪ੍ਰੀਤ ਸਿੰਘ ਸਰਪੰਚ ਰਿਸ਼ੀ ਕਾਲੋਨੀ, ਲਾਡੀ ਮਰਦਾਹੇੜੀ ਸਮੇਤ ਬਲਾਕ ਸੰਮਤੀ ਮੈਂਬਰ ਤੇ ਪਾਰਟੀ ਆਗੂ ਤੇ ਵਰਕਰ ਆਦਿ ਹਾਜ਼ਰ ਸਨ।