ਹਰਿੰਦਰ ਸ਼ਾਰਦਾ, ਪਟਿਆਲਾ

ਪੰਜਾਬੀ ਯੂਨੀਵਰਸਿਟੀ ਅਧਿਕਾਰੀਆਂ ਵਲੋਂ ਕੈਂਪਸ ਵਿਚ ਬੀਤੇ ਦਿਨੀਂ ਥੀਏਟਰ ਵਿਭਾਗ ਦੇ ਵਿਦਿਆਰਥੀਆਂ ਨਾਲ ਹੋਈ ਛੇੜਖਾਨੀ ਦੀ ਘਟਨਾ ਦਾ ਸਖ਼ਤ ਨੋਟਿਸ ਲਿਆ ਗਿਆ। ਇਸ ਸਬੰਧ ਵਿਚ ਵਾਈਸ ਚਾਂਸਲਰ ਬੀਐੱਸ ਘੁੰਮਣ ਵਲੋਂ ਪ੍ਰਸ਼ਾਸਨਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਵੀਸੀ ਡਾ. ਘੁੰਮਣ ਵਲੋਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਵਿਦਿਆਰਥੀ ਦੀ ਭਲਾਈ ਵੱਨ ਟੱਚ ਰਿਸਪਾਂਸ ਐਪ ਜਾਰੀ ਕਰਨ ਦਾ ਫ਼ੈਸਲਾ ਕੀਤਾ ਤਾਂ ਕਿ ਐਮਰਜੈਂਸੀ ਦੇ ਹਾਲਾਤ ਸਮੇਂ ਯੂਨੀਵਰਸਿਟੀ ਪ੍ਰਬੰਧਕਾਂ ਵੱਲੋਂ ਕਾਰਵਾਈ ਕੀਤੀ ਜਾ ਸਕੇ।

ਜਾਣਕਾਰੀ ਅਨੁਸਾਰ ਲੰਘੀ ਰਾਤ ਵਿਦਿਆਰਥਣਾਂ ਨਾਲ ਛੇੜਛਾੜ ਤੇ ਕੁੱਟਮਾਰ ਤੋਂ ਬਾਅਦ ਵਾਇਸ ਚਾਂਸਲਰ ਵਲੋਂ ਮੰਗਲਵਾਰ ਨੂੰ ਅਹਿਮ ਬੈਠਕ ਸੱਦੀ ਗਈ। ਇਸ ਵਿਚ ਡੀਨ ਵਿਦਿਆਰਥੀ ਭਲਾਈ ਡਾ. ਤਾਰਾ ਸਿੰਘ, ਵਧੀਕ ਡੀਨ ਵਿਦਿਆਰਥੀ ਭਲਾਈ ਡਾ. ਪਰਮਜੀਤ ਕੌਰ ਗਿੱਲ, ਕਾਰਜਕਾਰੀ ਇੰਜਨੀਅਰ ਡਾ. ਮਨਜੀਤ ਸਿੰਘ ਸਿੱਧੂ, ਮੁੱਖ ਸੁਰੱਖਿਆ ਅਫ਼ਸਰ ਕੈਪਟਨ ਗੁਰਤੇਜ ਸਿੰਘ ਆਦਿ ਨੇ ਹਿੱਸਾ ਲਿਆ। ਇਸ ਮੌਕੇ ਯੂਨੀਵਰਸਿਟੀ ਪ੍ਰਸ਼ਾਸਨ ਨੇ ਅਹਿਮ ਫੈਸਲਾ ਲੈਂਦਿਆਂ ਐਲਾਨ ਕੀਤਾ ਕਿ ਜਲਦੀ 'ਵਨ ਟਚ ਰਿਸਪਾਂਸ ਮੈਕੇਨਿਜ਼ਮ' ਤਿਆਰ ਕੀਤਾ ਜਾਵੇਗਾ।

ਕਰਨਗੇ ਹੋਸਟਲਾਂ ਅਚਨਚੇਤ ਚੈਕਿੰਗ

ਪ੍ਰਰੋਫੈਸਰ ਘੁੰਮਣ ਨੇ ਸੁਰੱਖਿਆ ਪ੍ਰਬੰਧਾਂ ਦਾ ਵਿਸਥਾਰ ਨਾਲ ਜਾਇਜ਼ਾ ਲੈਂਦਿਆਂ ਕਿਹਾ ਕਿ ਤਾਜ਼ਾ ਘਟਨਾ ਦੇ ਸਬੰਧ ਵਿਚ ਸੁਰੱਖਿਆ ਪ੍ਰਬੰਧਾਂ ਵਿਚਲੀਆਂ ਖਾਮੀਆਂ ਦੀ ਨਿਸ਼ਾਨਦੇਹੀ ਕਰਨ ਹਿਤ ਅੰਦਰੂਨੀ ਪੱਧਰ 'ਤੇ ਜਾਂਚ ਕੀਤੀ ਜਾਵੇਗੀ ਤੇ ਇਸ ਸਬੰਧ ਵਿਚ ਰਾਹੀਂ ਖਾਮੀਆਂ ਬਾਰੇ ਜ਼ਿੰਮੇਵਾਰੀ ਨਿਰਧਾਰਤ ਕੀਤੀ ਜਾਵੇਗੀ। ਹੋਸਟਲਾਂ ਅਚਨਚੇਤ ਚੈਕਿੰਗ ਕੀਤੀ ਜਾਵੇਗੀ ਤਾਂ ਕਿ ਕੋਈ ਸ਼ਰਾਰਤੀ ਅੰਦਰ ਯੂਨੀਵਰਸਿਟੀ ਦੇ ਕੈਂਪਸ ਅੰਦਰ ਦਾਖ਼ਲ ਨਾ ਹੋ ਸਕੇ।