ਪੁਰਬ ਡਰੋਨ ਸ਼ੋਅ ਸਮਾਗਮ ’ਚ ਪਹੁੰਚਣ ਦੀ ਅਪੀਲ
ਪੁਰਬ ਡਰੋਨ ਸ਼ੋਅ ਸਮਾਗਮ ਵਿੱਚ ਪਹੁੰਚਣ ਦੀ ਅਪੀਲ
Publish Date: Tue, 08 Sep 2026 05:34 PM (IST)
Updated Date: Tue, 08 Sep 2026 05:37 PM (IST)
ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ, ਪਾਤੜਾਂ : ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਪਾਤੜਾਂ ਦੀ ਅਨਾਜ ਮੰਡੀ ਚ 9 ਸਤੰਬਰ ਦੀ ਸ਼ਾਮ ਨੂੰ 500 ਡਰੋਨਾਂ ਦਾ ਸ਼ਾਨਦਾਰ ਸ਼ੋਅ ਕਰਵਾਇਆ ਜਾ ਰਿਹਾ ਹੈ। ਐੱਸਡੀਐੱਮ ਪਾਤੜਾਂ ਦੇ ਕਾਲਾ ਰਾਮ ਕਾਂਸਲ ਨੇ ਦੱਸਿਆ ਕਿ ਆਧੁਨਿਕ ਤਕਨਾਲੋਜੀ ਤੇ ਰੌਸ਼ਨੀਆਂ ਦੇ ਵਿਲੱਖਣ ਪ੍ਰਦਰਸ਼ਨ ਰਾਹੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਸੰਦੇਸ਼ ਅਤੇ ਮਨੁੱਖਤਾ ਪ੍ਰਤੀ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਅਸਮਾਨ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਜਾਵੇਗਾ। ਇਹ ਸ਼ੋਅ ਧਾਰਮਿਕ ਆਸਥਾ, ਤਕਨਾਲੋਜੀ ਅਤੇ ਸੱਭਿਆਚਾਰ ਦਾ ਸੁੰਦਰ ਸੁਮੇਲ ਪੇਸ਼ ਕਰੇਗਾ। ਉਨ੍ਹਾਂ ਕਿਹਾ ਹੈ ਕਿ ਵਿਲੱਖਣ ਪ੍ਰੋਗਰਾਮ ਨੂੰ ਲੈ ਕੇ ਲੋਕਾਂ ਵਿੱਚ ਉਤਸ਼ਾਹ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਰਸ਼ਕਾਂ ਦੀ ਸਹੂਲਤ, ਸੁਰੱਖਿਆ ਅਤੇ ਸੁਚਾਰੂ ਪ੍ਰਬੰਧਾਂ ਲਈ ਲੋੜੀਂਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪਰਿਵਾਰਾਂ ਸਮੇਤ ਪਾਤੜਾਂ ਦੀ ਅਨਾਜ ਮੰਡੀ ਵਿਖੇ ਪਹੁੰਚ ਕੇ ਇਸ ਯਾਦਗਾਰੀ ਡਰੋਨ ਸ਼ੋਅ ਦੇ ਸ਼ਾਮਲ ਹੋ ਕੇ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀਆਂ ਖੁਸ਼ੀਆਂ ਸਾਂਝੀਆਂ ਕਰਨ।