- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਲਾਸਟਿਕ ਦੇ ਲਿਫਾਫਿਆਂ ਦੀ ਥਾਂ ਕੱਪੜੇ ਜਾਂ ਜੂਟ ਦੇ ਥੈਲੇ ਵਰਤਣ ਦੀ ਅਪੀਲ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਪਟਿਆਲਾ : ਪਟਿਆਲਾ ਸੋਸ਼ਲ ਵੈਲਫੇਅਰ ਸੋਸਾਇਟੀ ਵੱਲੋਂ ਪਿਛਲੇ 20 ਸਾਲਾਂ ਤੋਂ ਲੋਕਾਂ ਨੂੰ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਤੋਂ ਹੋਣ ਵਾਲੇ ਨੁਕਸਾਨਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਸੁਸਾਇਟੀ ਵੱਲੋਂ ਹੁਣ ਤੱਕ ਸਬਜ਼ੀ ਮੰਡੀ ਅਤੇ ਹੋਰ ਥਾਵਾਂ ’ਤੇ ਡੇਢ ਲੱਖ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾ ਚੁੱਕਾ ਹੈ। ਇਸ ਮੁਹਿੰਮ ਦਾ ਅਸਰ ਇਹ ਹੈ ਕਿ ਹੁਣ ਕਾਫ਼ੀ ਲੋਕ ਸਬਜ਼ੀ ਅਤੇ ਹੋਰ ਸਮਾਨ ਖਰੀਦਣ ਲਈ ਕੱਪੜੇ ਜਾਂ ਜੂਟ ਦੇ ਥੈਲਿਆਂ ਦੀ ਵਰਤੋਂ ਕਰਨ ਲੱਗ ਪਏ ਹਨ। ਇਹ ਵਿਚਾਰ ਹੈੱਡ ਪੋਸਟ ਆਫਿਸ ਦੇ ਸੀਨੀਅਰ ਪੋਸਟ ਮਾਸਟਰ ਹਰਜੀਤ ਸਿੰਘ ਨੇ ਪੋਸਟਲ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ ਦੌਰਾਨ ਮੈਂਬਰਾਂ ਨੂੰ ਕੱਪੜੇ ਦੇ ਥੈਲੇ ਵੰਡਦਿਆਂ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਪਲਾਸਟਿਕ ਦੇ ਲਿਫਾਫੇ ਵਾਤਾਵਰਨ ਦੇ ਨਾਲ-ਨਾਲ ਸਿਹਤ ਲਈ ਵੀ ਨੁਕਸਾਨਦਾਇਕ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਬਜ਼ੀ ਅਤੇ ਹੋਰ ਸਮਾਨ ਲੈਣ ਸਮੇਂ ਕੱਪੜੇ ਜਾਂ ਜੂਟ ਦੇ ਥੈਲੇ ਦੀ ਵਰਤੋਂ ਕਰਨ, ਤਾਂ ਜੋ ਪਲਾਸਟਿਕ ਦੀ ਵਰਤੋਂ ਨੂੰ ਘਟਾਇਆ ਜਾ ਸਕੇ। ਇਸ ਮੌਕੇ ਪੋਸਟਲ ਫੋਰਸ ਦੇ ਮੈਂਬਰਾਂ ਤੋਂ ਇਲਾਵਾ ਨਵਦੀਪ ਗੁਪਤਾ, ਵਿਜੇ ਕੁਮਾਰ ਗੋਇਲ, ਪਟਿਆਲਾ ਸੋਸ਼ਲ ਵੈਲਫੇਅਰ ਸੋਸਾਇਟੀ ਦੇ ਸ੍ਰੀ ਪਵਨ ਗੋਇਲ, ਜੇ.ਡੀ. ਬਾਂਸਲ ਆਦਿ ਹਾਜ਼ਰ ਸਨ।