ਅਪੋਲੋ ਪਬਲਿਕ ਸਕੂਲ ਦੇਵੀਗਡ਼੍ਹ ’ਚ ‘ਯੈਲੋ ਡੇਅ’ ਮਨਾਇਆ
ਅਪੋਲੋ ਪਬਲਿਕ ਸਕੂਲ ਦੇਵੀਗਡ਼੍ਹ ਵਿਖੇ ‘ਯੈਲੋ ਡੇਅ’ ਉਤਸ਼ਾਹ ਨਾਲ ਮਨਾਇਆ ਗਿਆ
Publish Date: Fri, 17 Apr 2026 07:07 PM (IST)
Updated Date: Sat, 18 Apr 2026 04:10 AM (IST)
ਜੀਐੱਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ: ਅਪੋਲੋ ਪਬਲਿਕ ਸਕੂਲ, ਦੇਵੀਗਡ਼੍ਹ ਵੱਲੋਂ ‘ਯੈਲੋ ਡੇਅ’ ਬਡ਼ੇ ਹੀ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ’ਤੇ ਨੰਨੇ-ਮੁੰਨੇ ਬੱਚਿਆਂ ਨੇ ਪੀਲੇ ਰੰਗ ਦੇ ਸੁੰਦਰ ਕੱਪਡ਼ੇ ਪਹਿਨ ਕੇ ਸਮਾਗਮ ਵਿੱਚ ਭਾਗ ਲਿਆ, ਜਿਸ ਨਾਲ ਸਾਰਾ ਮਾਹੌਲ ਖੁਸ਼ਹਾਲ ਅਤੇ ਰੰਗੀਨ ਹੋ ਗਿਆ। ਬੱਚਿਆਂ ਵੱਲੋਂ ਘਰੋਂ ਪੀਲੇ ਰੰਗ ਨਾਲ ਸੰਬੰਧਿਤ ਵੱਖ-ਵੱਖ ਖਾਣ-ਪੀਣ ਦੀਆਂ ਚੀਜ਼ਾਂ ਵੀ ਲਿਆਂਦੀਆਂ ਗਈਆਂ। ਇਸ ਨਾਲ ਬੱਚਿਆਂ ਨੂੰ ਪੀਲੇ ਰੰਗ ਦੀ ਮਹੱਤਤਾ ਬਾਰੇ ਜਾਣਕਾਰੀ ਮਿਲੀ। ਇਸ ਦਿਨ ਨੂੰ ਹੋਰ ਵੀ ਰੰਗੀਨ ਅਤੇ ਸਿੱਖਿਆਤਮਕ ਬਣਾਉਣ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਬੱਚਿਆਂ ਨੇ ਪੀਲੇ ਰੰਗ ਨਾਲ ਸੰਬੰਧਿਤ ਕਵਿਤਾਵਾਂ ਗਾਈਆਂ ਅਤੇ ਅਧਿਆਪਕਾਂ ਵੱਲੋਂ ਪੁੱਛੇ ਗਏ ਆਮ ਪ੍ਰਸ਼ਨਾਂ ਦੇ ਜਵਾਬ ਵੀ ਦਿੱਤੇ, ਜਿਸ ਨਾਲ ਬੱਚਿਆਂ ਦੇ ਗਿਆਨ ਤੇ ਆਤਮਵਿਸ਼ਵਾਸ ’ਚ ਵਾਧਾ ਹੋਇਆ। ਸਕੂਲ ਦੇ ਪ੍ਰਿੰਸੀਪਲ ਨੀਲਿਮਾ ਦੀਕਸ਼ਿਤ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਬੱਚਿਆਂ ਦੇ ਵਿਕਾਸ ਲਈ ਬਹੁਤ ਹੀ ਲਾਭਦਾਇਕ ਹੁੰਦੀਆਂ ਹਨ ਤੇ ਉਨ੍ਹਾਂ ਨੂੰ ਰੰਗਾਂ ਦੀ ਪਹਿਚਾਣ ਦੇ ਨਾਲ-ਨਾਲ ਸਿੱਖਣ ਦਾ ਵੀ ਵਧੀਆ ਮੌਕਾ ਮਿਲਦਾ ਹੈ।