ਅਪੋਲੋ ਪਬਲਿਕ ਸਕੂਲ ਦੇਵੀਗਡ਼੍ਹ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਪ੍ਰਾਪਤੀ
ਅਪੋਲੋ ਪਬਲਿਕ ਸਕੂਲ ਦੇਵੀਗਡ਼੍ਹ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਪ੍ਰਾਪਤੀ
Publish Date: Sat, 25 Apr 2026 04:42 PM (IST)
Updated Date: Sat, 25 Apr 2026 04:46 PM (IST)
ਜੀਐਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਅਪੋਲੋ ਪਬਲਿਕ ਸਕੂਲ ਦੇਵੀਗਡ਼੍ਹ ਦੇ ਵਿਦਿਆਰਥੀਆਂ ਨੇ ਪਿਛਲੇ ਅਕਾਦਮਿਕ ਸਾਲ ਦੇ ਨਤੀਜਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਿਲਵਰ ਜ਼ੋਨ ਓਲੰਪੀਆਰਡ ਵਿਚ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ। ਵਿਦਿਆਰਥੀਆਂ ਨੇ ਅੰਗਰੇਜ਼ੀ, ਵਿਗਿਆਨ, ਗਣਿਤ ਤੇ ਸਮਾਜਿਕ ਵਿਗਿਆਨ ਵਿਸ਼ਿਆਂ ਵਿਚ ਭਾਗ ਲਿਆ। ਇਸ ਮੌਕੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਮਿਹਨਤ ਤੇ ਉਪਲਬੱਧੀਆਂ ਲਈ ਸਰਟੀਫਿਕੇਟ, 6 ਸੋਨੇ, 4 ਚਾਂਦੀ ਤੇ 4 ਕਾਂਸੀ ਦੇ ਤਮਗੇ ਵੀ ਹਾਸਲ ਕੀਤੇ। ਸਕੂਲ ਪ੍ਰਬੰਧਕਾਂ, ਪ੍ਰਿੰਸੀਪਲ ਨੀਲਿਮਾ ਦੀਕਸ਼ਿਤ, ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਇਸ ਉਪਲੱਬਧੀ ਲਈ ਵਧਾਈ ਦਿੱਤੀ ਤੇ ਉਨ੍ਹਾਂ ਨੂੰ ਭਵਿੱਖ ਵਿਚ ਵੀ ਇਨ੍ਹਾਂ ਹੀ ਉੱਚਾਈਆਂ ਨੂੰ ਛੂਹਣ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਨੀਲਿਮਾ ਦੀਕਸ਼ਿਤ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਇਸ ਤਰ੍ਹਾਂ ਦੀਆਂ ਸਫ਼ਲਤਾਵਾਂ ਵਿਦਿਆਰਥੀਆਂ ਦੀ ਲਗਨ ਅਤੇ ਅਧਿਆਪਕਾਂ ਦੀ ਮਿਹਨਤ ਦਾ ਨਤੀਜਾ ਹੁੰਦੀਆਂ ਹਨ। ਅੰਤ ਵਿਚ ਸਕੂਲ ਦੇ ਪ੍ਰਿੰਸੀਪਲ ਨੇ ਉਮੀਦ ਜਤਾਈ ਕਿ ਵਿਦਿਆਰਥੀ ਅੱਗੇ ਵੀ ਇਸੇ ਤਰ੍ਹਾਂ ਚੰਗਾ ਪ੍ਰਦਰਸ਼ਨ ਕਰਦੇ ਰਹਿਣਗੇ ਅਤੇ ਸਕੂਲ ਦਾ ਨਾਮ ਰੋਸ਼ਨ ਕਰਦੇ ਰਹਿਣਗੇ।