ਅਰਾਈਂ ਮਾਜਰਾ ਟੀਮ ਵੱਲੋਂ ਕਾਂਗਰਸ ਦੀ ਮਜ਼ਬੂਤੀ ਦਾ ਸੰਕਲਪ ਅਰਾਈਂ ਮਾਜਰਾ ਟੀਮ ਵੱਲੋਂ ਕਾਂਗਰਸ ਦੀ ਮਜ਼ਬੂਤੀ ਦਾ ਸੰਕਲਪ
Publish Date: Thu, 29 Oct 2026 05:47 PM (IST)
Updated Date: Thu, 29 Oct 2026 05:49 PM (IST)
ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ ਪਾਤੜਾਂ : ਪੰਜਾਬ ਕਾਂਗਰਸ ਵੱਲੋਂ ਸੂਬੇ ਦੇ ਅਹਿਮ ਮੁੱਦਿਆਂ ਅਤੇ ਆਉਣ ਵਾਲੀਆਂ ਰਾਜਨੀਤਿਕ ਗਤੀਵਿਧੀਆਂ ਨੂੰ ਲੈ ਕੇ ਜ਼ਿਲਾ ਪੱਧਰ ਤੇ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਹ ਮੀਟਿੰਗ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਰਾਜ ਕੁਮਾਰ ਵੇਰਕਾ, ਪੰਜਾਬ ਸਹਿ-ਇੰਚਾਰਜ ਸ੍ਰੀਮਤੀ ਹਿਨਾ ਕਾਵਰੇ, ਅਤੇ ਜਿਲਾ ਪ੍ਰਧਾਨ ਪਟਿਆਲਾ ਦਿਹਾਤੀ ਸ੍ਰੀਮਤੀ ਗੁਰਸ਼ਰਨ ਕੌਰ ਰੰਧਾਵਾ ਦੀ ਸਾਂਝੀ ਅਗਵਾਈ ਹੇਠ ਮੀਟਿੰਗ ਚ ਐਸਆਈਆਰ ਦੀਆਂ ਅਹਿਮ ਮੱਦਾਂ ਉਤੇ ਚਰਚਾ ਹੋਈ। ਇਸਤੋਂ ਇਲਾਵਾ ਸੰਸਦ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਦੀ ਸੰਗਰੂਰ ਵਿਖੇ ਹੋਣ ਵਾਲੀ ਆਗਾਮੀ ਰੈਲੀ ਦੀਆਂ ਤਿਆਰੀਆਂ ਸਬੰਧੀ ਰਣਨੀਤੀ ਉਲੀਕੀ ਗਈ। ਮੀਟਿੰਗ ਦੌਰਾਨ ਹਲਕਾ ਸ਼ੁਤਰਾਣਾ ਤੋਂ ਕਾਂਗਰਸ ਦੇ ਸੰਭਾਵੀ ਉਮੀਦਵਾਰ ਨਛੱਤਰ ਸਿੰਘ ਅਰਾਈ ਮਾਜਰਾ ਆਪਣੀ ਸਮੁੱਚੀ ਟੀਮ ਅਤੇ ਸਾਥੀਆਂ ਸਮੇਤ ਵਿਸ਼ੇਸ਼ ਤੌਰ ਤੇ ਪਹੁੰਚੇ। ਮੀਟਿੰਗ ਦੌਰਾਨ ਹਲਕਾ ਸ਼ੁਤਰਾਣਾ ਦੇ ਲੋਕਾਂ ਦੀਆਂ ਮੁੱਖ ਸਮੱਸਿਆਵਾਂ, ਜਨਤਕ ਮਸਲਿਆ ਅਤੇ ਖੇਤਰ ਚ ਪਾਰਟੀ ਦੀਆਂ ਜਥੇਬੰਦਕ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਬਾਰੇ ਗੰਭੀਰਤਾ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਚ ਪੰਜਾਬ ਮਿਸ਼ਨ 2027 ਨੂੰ ਧਿਆਨ ਚ ਰੱਖਦਿਆਂ ਪਾਰਟੀ ਦੇ ਢਾਂਚੇ ਨੂੰ ਹੇਠਲੇ ਪੱਧਰ ਤੇ ਮਜ਼ਬੂਤ ਕਰਨ, ਵਰਕਰਾਂ ਦੀ ਸਰਗਰਮ ਭੂਮਿਕਾ ਨਿਸ਼ਚਿਤ ਕਰਨ ਅਤੇ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਤੇ ਜ਼ੋਰ ਦਿੱਤਾ ਗਿਆ। ਸਮੁੱਚੀ ਲੀਡਰਸ਼ਿਪ ਨੇ ਇਕਜੁੱਟਤਾ ਨਾਲ ਪਾਰਟੀ ਦੀ ਵਿਚਾਰਧਾਰਾ ਤੇ ਪਹਿਰਾ ਦੇਣ ਦਾ ਅਹਿਦ ਲਿਆ । ਨਛੱਤਰ ਸਿੰਘ ਅਰਾਈ ਮਾਜਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਦੇ ਲੋਕਾਂ ਦੇ ਹੱਕਾਂ, ਜਮਹੂਰੀ ਕਦਰਾਂ-ਕੀਮਤਾਂ ਅਤੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਹਲਕਾ ਸ਼ੁਤਰਾਣਾ ਦੇ ਲੋਕਾਂ ਮੀਟਿੰਗ ਚ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਅਤੇ ਉਨ੍ਹਾਂ ਦੇ ਮੁੱਦਿਆਂ ਨੂੰ ਪਹਿਲ ਦੇ ਆਧਾਰ ਤੇ ਉਠਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ।