- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੀ ਅਰਬਿੰਦੋ ਇੰਟਰਨੈਸ਼ਨਲ ਸਕੂਲ ਦਾ ਸਾਲਾਨਾ ਸਮਾਗਮ ਹੋਇਆ

ਪੱਤਰ ਪ੍ਰੇਰਕ, •ਪੰਜਾਬੀ ਜਾਗਰਣ•, ਪਟਿਆਲਾ : ਸ਼੍ਰੀ ਅਰਬਿੰਦੋ ਇੰਟਰਨੈਸ਼ਨਲ ਸਕੂਲ ਪਟਿਆਲਾ ਵਿਖੇ ਸਕੂਲ ਦਾ ਸਾਲਾਨਾ ਸਮਾਗਮ ‘ਆਰੋਹਨ-2026’ ਬੜੇ ਉਤਸ਼ਾਹ ਅਤੇ ਸ਼ਾਨੋ-ਸ਼ੌਕਤ ਨਾਲ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਰੰਗਾਰੰਗ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਆਪਣੀ ਕਲਾ, ਸਿਰਜਣਾਤਮਕਤਾ ਅਤੇ ਬਹੁਪੱਖੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਨਗਰ ਨਿਗਮ ਪਟਿਆਲਾ ਦੀ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਅਤੇ ਵਿਸ਼ੇਸ਼ ਮਹਿਮਾਨ ਵਜੋਂ ਆਬਕਾਰੀ ਤੇ ਕਰ ਵਿਭਾਗ ਦੇ ਡੀਐੱਸਪੀ ਚਰਨਜੀਵ ਲਾਂਬਾ ਨੇ ਸ਼ਿਰਕਤ ਕੀਤੀ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਮੈਂਬਰ ਸ਼੍ਰੀਮਤੀ ਮੁਕਤਾ ਮੰਧਾਰ, ਰਣਵੀਰ, ਸਰੋਜ ਕੌਸ਼ਿਕ ਅਤੇ ਜਤਿੰਦਰ ਪਾਲ ਤੋਂ ਇਲਾਵਾ ਦੋਵੇਂ ਸਕੂਲਾਂ ਦੀਆਂ ਮੁਖੀ ਸ਼੍ਰੀਮਤੀ ਨੀਰਜਾ ਸੇਠੀ ਅਤੇ ਮਿਸ ਚਿਨਮਈ ਵੀ ਮੌਜੂਦ ਸਨ। ਪ੍ਰੋਗਰਾਮ ਦੀ ਸ਼ੁਰੂਆਤ ਅਰਦਾਸ ਨਾਲ ਹੋਈ। ਸਿੱਧੀ ਦਿਵਸ ਦੀ 100ਵੀਂ ਸ਼ਤਾਬਦੀ ਦੇ ਅਧਿਆਤਮਿਕ ਮਹੱਤਵ ਬਾਰੇ ਸਕੂਲ ਦੇ ਹੈੱਡ ਬੁਆਏ ਅਤੇ ਹੈੱਡ ਗਰਲ ਨੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਉਪਰੰਤ ਸਵਾਗਤੀ ਗੀਤ ਅਤੇ ਸ਼ਬਦ