- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁੱਖ ਮੰਤਰੀ ਦੀ ਫੇਰੀ ਮੌਕੇ ਤਰਪਾਲਾਂ ਦਾ ਪ੍ਰਬੰਧ, ਪਹਿਲਾਂ ਕਿਸਾਨਾਂ ਦੀ ਫਸਲ ਕਿਉਂ ਨਾ ਬਚਾਈ: ਬਿੱਲਾ

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਭਾਜਪਾ ਕਿਸਾਨ ਮੋਰਚਾ ਪੰਜਾਬ ਦੇ ਸਪੋਕਸਮੈਨ ਸਿਮਰਨਜੀਤ ਸਿੰਘ ਬਿੱਲਾ ਨੇ ਰਾਜਪੁਰਾ ਅਨਾਜ ਮੰਡੀ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਫੇਰੀ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਸਬੰਧਤ ਵਿਭਾਗ ਦੇ ਅਧਿਕਾਰੀਆਂ ’ਤੇ ਕਈ ਸਵਾਲ ਚੁੱਕੇ ਹਨ। ਸਿਮਰਨਜੀਤ ਸਿੰਘ ਬਿੱਲਾ ਨੇ ਕਿਹਾ ਕਿ ਮੁੱਖ ਮੰਤਰੀ ਦੀ ਰਾਜਪੁਰਾ ਅਨਾਜ ਮੰਡੀ ਵਿਖੇ ਫੇਰੀ ਦੇ ਮੱਦੇਨਜ਼ਰ ਸਬੰਧਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਮੌਕੇ ’ਤੇ ਤਰਪਾਲਾਂ ਦਾ ਪ੍ਰਬੰਧ ਕੀਤਾ ਗਿਆ। ਉਨ੍ਹਾਂ ਸਵਾਲ ਕੀਤਾ ਕਿ ਜਦੋਂ ਪਿਛਲੇ ਦਿਨੀਂ ਰਾਜਪੁਰਾ ਅਨਾਜ ਮੰਡੀ ਵਿਚ ਬਿਨਾਂ ਤਰਪਾਲਾਂ ਦੇ ਖੁੱਲ੍ਹੇ ’ਚ ਪਈ ਕਿਸਾਨ ਦੀ ਝੋਨੇ ਦੀ ਫ਼ਸਲ ਮੀਂਹ ਦੇ ਪਾਣੀ ਦੀ ਭੇਟ ਚੜ੍ਹ ਕੇ ਬਰਬਾਦ ਹੋ ਰਹੀ ਸੀ, ਉਸ ਸਮੇਂ ਕਿਸਾਨਾਂ ਦੀ ਫ਼ਸਲ ਨੂੰ ਬਚਾਉਣ ਲਈ ਤਰਪਾਲਾਂ ਦਾ ਪ੍ਰਬੰਧ ਕਿਉਂ ਨਹੀਂ ਕੀਤਾ ਗਿਆ।