- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਚੋਣ ਕਮਿਸ਼ਨ ਵੱਲੋਂ ਜਾਰੀ ਅੰਕੜਿਆਂ ਮੁਤਾਬਕ, ਅਜੀਤਪਾਲ ਸਿੰਘ ਕੋਹਲੀ ਨੂੰ ਕੁੱਲ 48,104 ਵੋਟਾਂ ਮਿਲੀਆਂ, ਜੋ ਕੁੱਲ ਪੋਲ ਹੋਈਆਂ ਵੋਟਾਂ ਦਾ 46.49 ਫ਼ੀਸਦੀ ਬਣਦਾ ਹੈ। ਦੂਜੇ ਪਾਸੇ, ਕੈਪਟਨ ਅਮਰਿੰਦਰ ਸਿੰਘ 28,231 ਵੋਟਾਂ (27.28%) ਹਾਸਲ ਕਰਕੇ ਦੂਜੇ ਨੰਬਰ 'ਤੇ ਰਹੇ।

ਨਵਦੀਪ ਢੀਂਗਰਾ, ਪੰਜਾਬੀ ਜਾਗਰਣ, ਪਟਿਆਲਾ। ਆਮ ਆਦਮੀ ਪਾਰਟੀ (ਆਪ) ਨੇ ਆਗਾਮੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼ ਕਰਦਿਆਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ ਪਾਰਟੀ ਹਾਈਕਮਾਨ ਨੇ ਇੱਕ ਵਾਰ ਫਿਰ ਪਟਿਆਲਾ ਸ਼ਹਿਰੀ ਹਲਕੇ ਤੋਂ ਮੌਜੂਦਾ ਵਿਧਾਇਕ ਅਜੀਤਪਾਲ ਸਿੰਘ ਕੋਹਲੀ 'ਤੇ ਵੱਡਾ ਭਰੋਸਾ ਜਤਾਉਂਦਿਆਂ ਉਨ੍ਹਾਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ।
ਉਹਨਾਂ ਦੇ ਦਾਦਾ ਜੀ, ਜਥੇਦਾਰ ਸਰਦਾਰਾ ਸਿੰਘ ਕੋਹਲੀ, ਜੋ ਪੰਜਾਬ ਵਿੱਚ ਇੱਕ ਪ੍ਰਮੁੱਖ ਸੀਨੀਅਰ ਟਕਸਾਲੀ-ਅਕਾਲੀ ਆਗੂ ਸਨ, ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਵਜੋਂ ਸੇਵਾ ਨਿਭਾਈ ਸੀ। ਉਨ੍ਹਾਂ ਦੇ ਪਿਤਾ ਸਰਦਾਰ ਸੁਰਜੀਤ ਸਿੰਘ ਕੋਹਲੀ, 2021 ’ਚ ਸ਼੍ਰੋਮਣੀ ਅਕਾਲੀ ਦਲ ਵਿੱਚ ਇਸੇ ਅਹੁਦੇ 'ਤੇ ਨਿਯੁਕਤ ਕੀਤੇ ਗਏ ਸਨ।
ਉਨ੍ਹਾਂ ਦੇ ਦਾਦਾ ਅਤੇ ਪਿਤਾ ਦੋਵਾਂ ਨੇ ਪਹਿਲਾਂ ਪੰਜਾਬ ਸਰਕਾਰ ’ਚ ਕੈਬਨਿਟ ਮੰਤਰੀ ਵਜੋਂ ਵੀ ਸੇਵਾ ਨਿਭਾਈ ਸੀ। ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਇਸ ਪਰਿਵਾਰ ਦਾ ਸ਼੍ਰੋਮਣੀ ਅਕਾਲੀ ਦਲ ਨਾਲ ਸੱਤ ਦਹਾਕਿਆਂ ਲੰਮਾ ਸਬੰਧ ਰਿਹਾ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਪਾਰਟੀ ਦੇ ਕੰਮਕਾਜ ਵਿਰੁੱਧ ਇਖ਼ਲਾਕੀ ਨਾਰਾਜ਼ਗੀ ਅਤੇ ਵਿਰੋਧ ਪ੍ਰਗਟ ਕਰਦਿਆਂ ਇਸ ਨੂੰ ਛੱਡ ਦਿੱਤਾ। ਇਸ ਤੋਂ ਇਲਾਵਾ, ਉਹਨਾਂ ਦੇ ਪਿਤਾ ਨੇ ਬਾਦਲ ਦੀ ਅਗਵਾਈ ਵਾਲੀ ਅਕਾਲੀ ਸਰਕਾਰ ਦਾ ਵਿਰੋਧ ਕਰਦਿਆਂ ਸਰਦਾਰ ਗੁਰਚਰਨ ਸਿੰਘ ਟੌਹੜਾ ਦੇ ਹੱਕ ਵਿੱਚ ਖੜ੍ਹਦਿਆਂ ਪੰਜਾਬ ਕੈਬਨਿਟ ਤੋਂ ਅਸਤੀਫ਼ਾ ਦੇ ਦਿੱਤਾ ਸੀ।
ਕੈਪਟਨ ਅਮਰਿੰਦਰ ਸਿੰਘ ਨੂੰ 19,873 ਵੋਟਾਂ ਨਾਲ ਹਰਾਇਆ ਸੀ
ਵਿਧਾਨ ਸਭਾ ਚੋਣਾਂ ’ਚ ਪਟਿਆਲਾ ਸ਼ਹਿਰੀ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਅਜੀਤਪਾਲ ਸਿੰਘ ਕੋਹਲੀ ਨੇ ਵੱਡਾ ਸਿਆਸੀ ਉਲਟਫੇਰ ਕਰਦਿਆਂ ਇਤਿਹਾਸਕ ਜਿੱਤ ਦਰਜ ਕੀਤੀ ਸੀ। ਉਨ੍ਹਾਂ ਨੇ ਪੰਜਾਬ ਲੋਕ ਕਾਂਗਰਸ ਦੇ ਮੁਖੀ ਅਤੇ ਦੋ ਵਾਰ ਸੂਬੇ ਦੇ ਮੁੱਖ ਮੰਤਰੀ ਰਹੇ ਕੈਪਟਨ ਅਮਰਿੰਦਰ ਸਿੰਘ ਨੂੰ 19,873 ਵੋਟਾਂ ਦੇ ਵੱਡੇ ਫ਼ਰਕ ਨਾਲ ਹਰਾਇਆ।
ਅਜੀਤਪਾਲ ਸਿੰਘ ਕੋਹਲੀ ਨੇ ਆਪਣੀ ਸਕੂਲੀ ਪੜ੍ਹਾਈ ਵਾਈ.ਪੀ.ਐੱਸ. (YPS) ਪਟਿਆਲਾ ਤੋਂ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਆਪਣੀ ਗ੍ਰੈਜੂਏਸ਼ਨ ਦੀ ਡਿਗਰੀ ਸੈਂਟ ਸਟੀਫਨਜ਼ ਕਾਲਜ, ਦਿੱਲੀ ਯੂਨੀਵਰਸਿਟੀ ਤੋਂ ਪ੍ਰਾਪਤ ਕੀਤੀ ਅਤੇ ਫਿਰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਰਾਜਨੀਤੀ ਸ਼ਾਸਤਰ (Political Science) ’ਚ ਐਮ.ਏ. (M.A.) ਕੀਤੀ।
ਚੋਣ ਕਮਿਸ਼ਨ ਵੱਲੋਂ ਜਾਰੀ ਅੰਕੜਿਆਂ ਮੁਤਾਬਕ, ਅਜੀਤਪਾਲ ਸਿੰਘ ਕੋਹਲੀ ਨੂੰ ਕੁੱਲ 48,104 ਵੋਟਾਂ ਮਿਲੀਆਂ, ਜੋ ਕੁੱਲ ਪੋਲ ਹੋਈਆਂ ਵੋਟਾਂ ਦਾ 46.49 ਫ਼ੀਸਦੀ ਬਣਦਾ ਹੈ। ਦੂਜੇ ਪਾਸੇ, ਕੈਪਟਨ ਅਮਰਿੰਦਰ ਸਿੰਘ 28,231 ਵੋਟਾਂ (27.28%) ਹਾਸਲ ਕਰਕੇ ਦੂਜੇ ਨੰਬਰ 'ਤੇ ਰਹੇ।
ਅਜੀਤਪਾਲ ਸਿੰਘ ਕੋਹਲੀ ਨੇ ਆਪਣੀ ਸਕੂਲੀ ਸਿੱਖਿਆ ਵਾਈ.ਪੀ.ਐੱਸ. (ਯਾਦਵਿੰਦਰਾ ਪਬਲਿਕ ਸਕੂਲ), ਪਟਿਆਲਾ ਤੋਂ ਹਾਸਲ ਕੀਤੀ। ਉਹਨਾਂ ਨੇ ਆਪਣੀ ਗ੍ਰੈਜੂਏਸ਼ਨ ਦੀ ਡਿਗਰੀ ਦਿੱਲੀ ਯੂਨੀਵਰਸਿਟੀ ਦੇ ਸੇਂਟ ਸਟੀਫਨਜ਼ ਕਾਲਜ ਤੋਂ ਪ੍ਰਾਪਤ ਕੀਤੀ, ਜਿਸ ਤੋਂ ਬਾਅਦ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਰਾਜਨੀਤੀ ਸ਼ਾਸਤਰ (ਪੁਲੀਟੀਕਲ ਸਾਇੰਸ) ਵਿੱਚ ਐੱਮ.ਏ. ਕੀਤੀ।
ਟਿਕਟ ਦਾ ਐਲਾਨ ਹੁੰਦਿਆਂ ਹੀ ਪਟਿਆਲਾ ਸ਼ਹਿਰੀ ਹਲਕੇ ਦੇ ਕੌਂਸਲਰਾਂ, ਪਾਰਟੀ ਵਰਕਰਾਂ ਅਤੇ ਵਿਧਾਇਕ ਦੇ ਸਮਰਥਕਾਂ ਵਿੱਚ ਭਾਰੀ ਉਤਸ਼ਾਹ ਅਤੇ ਖੁਸ਼ੀ ਦੀ ਲਹਿਰ ਦੌੜ ਗਈ। ਸਨੌਰੀ ਅੱਡਾ ਸਥਿਤ ਵਿਧਾਇਕ ਦੇ ਦਫ਼ਤਰ ਵਿਖੇ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗ ਗਿਆ। ਵਰਕਰਾਂ ਨੇ ਢੋਲ ਦੇ ਡਗੇ 'ਤੇ ਭੰਗੜੇ ਪਾਏ, ਆਤਿਸ਼ਬਾਜ਼ੀ ਕੀਤੀ ਅਤੇ ਇੱਕ-ਦੂਜੇ ਦਾ ਮੂੰਹ ਮਿੱਠਾ ਕਰਵਾ ਕੇ ਖੁਸ਼ੀ ਦਾ ਇਜ਼ਹਾਰ ਕੀਤਾ।