- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ’ਚ ਨਸ਼ਿਆਂ ਤੇ ਲੁੱਟਾਂ ਖੋਹਾਂ ਕਾਰਨ ਡਰ ਦਾ ਮਾਹੌਲ: ਲਖਵੀਰ ਲੌਟ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਪਿੰਡ ਲੰਗ ਵਿਖੇ ਭਾਈ ਭੀਮ ਸਿੰਘ ਲੰਗ ਦੇ ਘਰ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਮੀਟਿੰਗ ਮੁੱਖ ਸੇਵਾਦਾਰ ਹਲਕਾ ਪਟਿਆਲਾ ਦਿਹਾਤੀ ਭਾਈ ਲਖਵੀਰ ਸਿੰਘ ਲੌਟ ਦੀ ਅਗਵਾਈ ਵਿਚ ਹੋਈ। ਇਸ ਮੌਕੇ ਲਖਵੀਰ ਸਿੰਘ ਲੌਟ ਨੇ ਕਿਹਾ ਕਿ ਪੰਜਾਬ ਵਿੱਚ ਵਿਗੜ ਰਹੀ ਅਮਨ ਕਾਨੂੰਨ ਦੀ ਸਥਿਤੀ ਨੇ ਲੋਕਾਂ ਦੇ ਮਨਾਂ ਵਿਚ ਡਰ ਪੈਦਾ ਕਰ ਦਿੱਤਾ ਹੈ। ਉਨ੍ਹਾਂ ਲੋਕਾਂ ਦੀ ਜਾਨ ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਨਸ਼ਿਆਂ ਦੇ ਕਾਰੋਬਾਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਨੱਥ ਪਾਉਣ ਵਿੱਚ ਨਾਕਾਮ ਰਹਿਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਜ਼ਿੰਮੇਵਾਰ ਹੈ। ਲੌਟ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ਵਿਚ ਵੱਧ ਰਹੀ ਅਸੁਰੱਖਿਆ ਦਾ ਅਸਰ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ’ਤੇ ਪੈ ਰਿਹਾ ਹੈ ਅਤੇ ਕਾਰੋਬਾਰੀਆਂ ਦਾ ਭਰੋਸਾ ਵੀ ਘੱਟ ਰਿਹਾ ਹੈ। ਪੰਜਾਬ ਵਿਚ ਕੋਈ ਵੀ ਕਾਰੋਬਾਰ ਕਰਨ ਲਈ ਤਿਆਰ ਨਹੀਂ ਹੈ ਕਿਉਂਕਿ ਪੰਜਾਬ ਵਿੱਚ ਨਸ਼ੇ, ਲੁੱਟਾਂ-ਖੋਹਾਂ ਤੇ ਰਿਸ਼ਵਤ ਖੋਰੀ ਦਾ ਬੋਲਬਾਲਾ ਹੈ ਇਸ ਲਈ 2027 ਦੀਆਂ ਚੋਣਾਂ ਵਿਚ ਲੋਕ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਪਾਰਟੀ ਦੀ ਸਰਕਾਰ ਬਣਾਉਗੇ ਤਾਂ ਜੋ ਪੰਜਾਬ ਵਿੱਚ ਸ਼ਾਂਤੀ ਬਹਾਲ ਕੀਤੀ ਜਾ ਸਕੇ। ਇਸ ਮੌਕੇ ਭੀਮ ਸਿੰਘ ਲੰਗ ਕਾਰਜਕਾਰੀ ਮੈਂਬਰ ਜ਼ਿਲ੍ਹਾ ਪਟਿਆਲਾ, ਬਲਦੇਵ ਸਿੰਘ ਹੱਲੂ, ਸੁਖਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਭੀਮ ਸਿੰਘ, ਸਤਪਾਲ ਸਿੰਘ, ਗੁਰਦੀਪ ਸਿੰਘ ਭਲਵਾਨ, ਗੁਰਸੇਵਕ ਸਿੰਘ, ਚਰਨਜੀਤ ਸਿੰਘ ਚੰਨੀ, ਗੁਰਸੇਵਕ ਸਿੰਘ, ਮਨਜੀਤ ਸਿੰਘ ਅਤੇ ਹਰਬੰਸ ਸਿੰਘ ਗਿਆਨੀ ਹਾਜ਼ਰ ਸਨ।