ਰਜਿੰਦਰ ਮੋਹੀ, ਸ਼ੰਭੂ : ਬੀਤੇ ਦਿਨੀਂ ਪਿੰਡ ਤੇਪਲਾ ਦੇ ਨੌਜਵਾਨ ਹਰਜਿੰਦਰ ਸਿੰਘ ਵੱਲੋਂ ਆਪਣੇ ਸੁੱਤੇ ਪਏ ਪਰਿਵਾਰਕ ਮੈਂਬਰਾਂ 'ਤੇ ਕਾਤਲਾਨਾ ਹਮਲਾ ਕੀਤਾ ਗਿਆ। ਮੁਲਜ਼ਮ ਨੇ ਵਾਰਦਾਤ ਤੋਂ ਅਗਲੇ ਦਿਨ ਰੇਲ ਗੱਡੀ ਅੱਗੇ ਆ ਕੇ ਆਤਮ ਹੱਤਿਆ ਕਰ ਲਈ ਸੀ। ਅੱਜ ਮੁਲਜ਼ਮ ਦੀ ਪਤਨੀ ਕੁਲਵਿੰਦਰ ਕੌਰ ਨੇ ਵੀ ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ਵਿਚ ਜ਼ਖ਼ਮਾਂ ਦੀ ਤਾਬ ਨਾ ਸਹਾਰਦੇ ਹੋਏ ਦਮ ਤੋੜ ਦਿੱਤਾ।

ਦੱਸਣਯੋਗ ਹੈ ਕਿ ਬੀਤੇ ਸ਼ੁੱਕਰਵਾਰ ਦੀ ਰਾਤ ਨੂੰ ਪਿੰਡ ਤੇਪਲਾ ਦੇ ਨੌਜਵਾਨ ਹਰਜਿੰਦਰ ਸਿੰਘ ਜੋ ਕਿ ਅੰਬਾਲਾ ਵਿਖੇ ਕਾਰ ਮਕੈਨਿਕ ਸੀ, ਨੇ ਆਪਣੇ ਸੁੱਤੇ ਪਏ ਪਰਿਵਾਰਕ ਮੈਂਬਰਾਂ 'ਤੇ ਕਾਤਲਾਨਾ ਹਮਲਾ ਕਰ ਦਿੱਤਾ ਸੀ। ਇਸ ਹਮਲੇ ਵਿਚ ਮੁਲਜ਼ਮ ਦੀ ਮਾਤਾ ਨੈਬ ਕੌਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ ਤੇ ਉਸ ਦੀ ਪਤਨੀ ਕੁਲਵਿੰਦਰ ਕੌਰ ਤੇ ਬੱਚੇ ਗੰਭੀਰ ਜ਼ਖ਼ਮੀ ਹੋ ਗਏ ਸਨ।

ਪੀਜੀਆਈ ਹਸਪਤਾਲ ਵਿਚ ਇਲਾਜ ਦੌਰਾਨ ਕੁਲਵਿੰਦਰ ਕੌਰ ਨੇ ਵੀ ਅੱਜ ਦਮ ਤੋੜ ਦਿੱਤਾ ਹੈ। ਮਿ੍ਤਕਾ ਦਾ ਅੱਜ ਪਿੰਡ ਵਿਚ ਸਸਕਾਰ ਕਰ ਦਿੱਤਾ ਗਿਆ। ਮੁਲਜ਼ਮ ਨੇ ਆਪਣੇ ਪਰਿਵਾਰਕ ਮੈਂਬਰਾਂ 'ਤੇ ਹਮਲਾ ਕਿਉਂ ਕੀਤਾ, ਬਾਰੇ ਹਾਲੇ ਤਕ ਕੁਝ ਪਤਾ ਨਹੀਂ ਚੱਲ ਸਕਿਆ।