- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਵਾਨੀਗੜ੍ਹ ’ਚ ਐੱਸਬੀਆਈ ਦੇ ਏਟੀਐੱਮ ਨੂੰ ਤੋੜ ਕੇ ਨਕਦੀ ਲੁੱਟਣ ਦੀ ਕੋਸ਼ਿਸ਼ ਨਾਕਾਮ

ਮੁਕੇਸ਼ ਸਿੰਗਲਾ, ਪੰਜਾਬੀ ਜਾਗਰਣ, ਭਵਾਨੀਗੜ੍ਹ : ਸ਼ਹਿਰ ਦੇ ਨਵੇਂ ਬੱਸ ਸਟੈਂਡ ਨੇੜੇ ਸਥਿਤ ਸਟੇਟ ਬੈਂਕ ਆਫ਼ ਇੰਡੀਆ (ਐੱਸਬੀਆਈ) ਦੀ ਬ੍ਰਾਂਚ ਦੇ ਬਾਹਰ ਲੱਗੇ ਏਟੀਐੱਮ ਨੂੰ ਬੀਤੀ ਰਾਤ ਦੋ ਅਣਪਛਾਤੇ ਵਿਅਕਤੀਆਂ ਨੇ ਨਿਸ਼ਾਨਾ ਬਣਾਉਂਦਿਆਂ ਨਕਦੀ ਲੁੱਟਣ ਦੀ ਕੋਸ਼ਿਸ਼ ਕੀਤੀ। ਮੁਲਜ਼ਮਾਂ ਨੇ ਪਹਿਲਾਂ ਏਟੀਐੱਮ ਦੇ ਸ਼ਟਰ ਦਾ ਤਾਲਾ ਤੋੜਿਆ ਤੇ ਫਿਰ ਮਸ਼ੀਨ ਦੀ ਭੰਨ-ਤੋੜ ਕਰ ਕੇ ਨਕਦੀ ਕੱਢਣ ਦਾ ਯਤਨ ਕੀਤਾ ਪਰ ਉਹ ਆਪਣੇ ਮਨਸੂਬਿਆਂ ਵਿੱਚ ਕਾਮਯਾਬ ਨਹੀਂ ਹੋ ਸਕੇ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਵੇਂ ਵਿਅਕਤੀ ਮੌਕੇ ਤੋਂ ਫਰਾਰ ਹੋ ਗਏ। ਇਸ ਸਬੰਧੀ ਬੈਂਕ ਮੈਨੇਜਰ ਮੋਹਿਤ ਕੁਮਾਰ ਨੇ ਦੱਸਿਆ ਕਿ ਬ੍ਰਾਂਚ ਬੰਦ ਕਰਨ ਸਮੇਂ ਰੋਜ਼ਾਨਾ ਦੀ ਤਰ੍ਹਾਂ ਏਟੀਐੱਮ ਦਾ ਸ਼ਟਰ ਬੰਦ ਕਰ ਕੇ ਉਸ ਨੂੰ ਤਾਲਾ ਲਾ ਦਿੱਤਾ ਜਾਂਦਾ ਹੈ। ਬੁੱਧਵਾਰ ਸਵੇਰੇ ਕਰੀਬ 6 ਵਜੇ ਜਦੋਂ ਬੈਂਕ ਦਾ ਗਾਰਡ ਏਟੀਐੱਮ ਖੋਲ੍ਹਣ ਲਈ ਪਹੁੰਚਿਆ ਤਾਂ ਉਸ ਨੇ ਸ਼ਟਰ ਦਾ ਤਾਲਾ ਟੁੱਟਿਆ ਹੋਇਆ ਦੇਖਿਆ। ਇਸ ਤੋਂ ਇਲਾਵਾ ਏਟੀਐੱਮ ਦੇ ਬਾਹਰ ਲੱਗੇ ਸੀਸੀਟੀਵੀ ਕੈਮਰੇ ਵੀ ਨੁਕਸਾਨੇ ਹੋਏ ਸਨ। ਗਾਰਡ ਨੇ ਤੁਰੰਤ ਇਸ ਦੀ ਸੂਚਨਾ ਬੈਂਕ ਅਧਿਕਾਰੀਆਂ ਨੂੰ ਦਿੱਤੀ।